CM ਭਗਵੰਤ ਮਾਨ ਨੇ ਸਰਕਾਰੀ ਹਸਪਤਾਲਾਂ ਨੂੰ ਦਿੱਤੇ ਇਹ ਹੁਕਮ

Friday, Mar 18, 2022 - 01:06 PM (IST)

ਚੰਡੀਗੜ੍ਹ : ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਹੁਦਾ ਸੰਭਾਲਦਿਆਂ ਹੀ ਆਪਣੇ ਕੰਮ ਕਰਨੇ ਸ਼ੁਰੂ ਕਰ ਦਿੱਤੇ ਹਨ। ਆਮ ਆਦਮੀ ਪਾਰਟੀ ਨੇ ਚੋਣਾਂ ਦੌਰਾਨ ਜੋ ਵਾਅਦੇ ਪੂਰੇ ਕੀਤੇ ਸਨ ਉਹ ਲਾਗੂ ਹੁੰਦੇ ਨਜ਼ਰ ਆ ਰਹੇ ਹਨ। ਭਗਵੰਤ ਮਾਨ ਨੇ ਸਰਕਾਰੀ ਹਸਪਤਾਲਾਂ ਨੂੰ ਨਵੇਂ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਸਰਕਾਰੀ ਹਸਪਤਾਲਾਂ ਦੇ ਸਰਜਨ ਅਤੇ ਮੈਡੀਕਲ ਸੁਪਰਡੈਂਟਾਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਹਸਪਤਾਲ ’ਚ ਸਾਰੇ ਪੁਖਤਾ ਪ੍ਰਬੰਧ ਹੋਣੇ ਚਾਹੀਦੇ ਹਨ ਤਾਂ ਜੋ ਮਰੀਜ਼ਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਲ ਨਾ ਆਵੇ। ਉਨ੍ਹਾਂ ਨਾਲ ਹੀ ਹਸਪਤਾਲਾਂ ਦੇ ਸਟਾਫ਼ ਨੂੰ ਕਿਹਾ ਕਿ ਮਰੀਜ਼ਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨਾਲ ਬਹੁਤ ਹੀ ਨਰਮੀ ਨਾਲ ਪੇਸ਼ ਆਇਆ ਜਾਵੇ ਅਤੇ ਉਨ੍ਹਾਂ ਨਾਲ ਵਧੀਆ ਸਲੂਕ ਕੀਤਾ ਜਾਵੇ।

ਇਹ ਵੀ ਪੜ੍ਹੋ : ਬਿਜਲੀ ਚੋਰੀ ਰੋਕਣ ਗਏ ਪਾਵਰਕਾਮ ਦੇ ਐੱਸ.ਡੀ.ਓ ਅਤੇ ਮੁਲਾਜ਼ਮਾਂ ਦੀ ਕੀਤੀ ਕੁੱਟਮਾਰ

ਭਗਵੰਤ ਮਾਨ ਨੇ ਅੱਗੇ ਬੋਲਦਿਆਂ ਕਿਹਾ ਕਿ ਹਸਪਤਾਲ ਦੇ ਸਾਰੇ ਸਟਾਫ ਅਤੇ ਕਰਮਚਾਰੀਆਂ ਵਰਦੀ ’ਚ ਹੋਣੇ ਚਾਹੀਦੇ ਹਨ ਅਤੇ ਹਰੇਕ ਸਟਾਫ ਮੈਂਬਰ ਕੋਲ ਸ਼ਨਾਖਤ ਕਾਰਡ ਹੋਣਾ ਵੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਹਸਪਤਾਲ ਦਾ ਸਾਰਾ ਸਟਾਫ ਡਾਕਟਰਾਂ ਸਮੇਤ ਡਿਊਟੀ ਦਾ ਪਾਬੰਦ ਹੋਣਾ ਚਾਹੀਦਾ ਹੈ, ਜੇਕਰ ਕੋਈ ਵੀ ਡਿਊਟੀ ਦੌਰਾਨ ਗੈਰ ਹਾਜ਼ਰ ਹੋਇਆ ਤਾਂ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਮਾਨ ਨੇ ਹਸਪਤਾਲ ’ਚ ਸਫ਼ਾਈ ਦਾ ਖ਼ਾਸ ਧਿਆਨ ਦੇਣ ਨੂੰ ਵੀ ਕਿਹਾ ਹੈ। 
ਦੱਸ ਦੇਈਏ ਕਿ ‘ਆਪ’ ਨੇ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿੱਤਾ ਸੀ ਕਿ ਉਨ੍ਹਾਂ ਦੀ ਸਰਕਾਰ ਆਉਣ ’ਤੇ ਪੰਜਾਬ ’ਚ ਮੈਡੀਕਲ ਸਹੂਲਤਾਂ ਨੂੰ ਪਹਿਲ ਦੇ ਆਧਾਰ ’ਤੇ ਰੱਖਿਆ ਜਾਵੇਗਾ ਅਤੇ ਦਿੱਲੀ ਵਰਗੇ ਹਸਪਤਾਲ ਅਤੇ ਮੁਹੱਲਾ ਕਲੀਨਿਕ ਪੰਜਾਬ ’ਚ ਵੀ ਬਣਾਏ ਜਾਣਗੇ। 

ਇਹ ਵੀ ਪੜ੍ਹੋ : ਬਠਿੰਡਾ ਦੇ ਥਾਣੇ 'ਚ ਖ਼ੁਦਕੁਸ਼ੀ ਕਰਨ ਵਾਲੇ ਨੌਜਵਾਨ ਦੇ ਮਾਮਲੇ 'ਚ ਵਿਭਾਗ ਦੀ ਵੱਡੀ ਕਾਰਵਾਈ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Anuradha

Content Editor

Related News