ਮੁੱਖ ਮੰਤਰੀ ਭਗਵੰਤ ਮਾਨ ਨੇ PSPCL ਦੇ ਨਵ-ਨਿਯੁਕਤ ਉਮੀਦਵਾਰਾਂ ਨੂੰ ਦਿੱਤੇ ਨਿਯੁਕਤੀ ਪੱਤਰ
Friday, Nov 07, 2025 - 03:20 PM (IST)
ਅੰਮ੍ਰਿਤਸਰ: ਪੰਜਾਬ ਸਰਕਾਰ ਵੱਲੋਂ ਰੋਜ਼ਗਾਰ ਦੇ ਖੇਤਰ ਵਿਚ ਇਕ ਹੋਰ ਮਹੱਤਵਪੂਰਣ ਕਦਮ ਚੁੱਕਦਿਆਂ PSPCL (ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ) ਦੇ ਨਵ-ਨਿਯੁਕਤ ਉਮੀਦਵਾਰਾਂ ਨੂੰ ਅੱਜ ਨਿਯੁਕਤੀ ਪੱਤਰ ਵੰਡ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ। ਇਹ ਸਮਾਗਮ ਅੰਮ੍ਰਿਤਸਰ ਦੇ ਮੈਡਿਕਲ ਕਾਲੇਜ ‘ਚ ਬਣੇ ਆਡੀਟੋਰੀਅਮ ਵਿਚ ਆਯੋਜਿਤ ਕੀਤਾ ਗਿਆ, ਜਿਸ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਸ਼ਿਰਕਤ ਕੀਤੀ। ਇਸ ਮੌਕੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।
ਇਹ ਵੀ ਪੜ੍ਹੋ- ਪੰਜਾਬ 'ਚ ਸਵੇਰੇ-ਸਵੇਰੇ ਵੱਡੀ ਵਾਰਦਾਤ, ਅਕਾਲੀ ਆਗੂ ਨੂੰ ਮਾਰੀਆਂ ਗੋਲੀਆਂ
ਹੁਣ ਤੱਕ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਖ-ਵੱਖ ਵਿਭਾਗਾਂ 56 ਹਜ਼ਾਰ 856 ਭਰਤੀਆਂ ਕਰ ਚੁੱਕੀ ਹੈ। ਇਨ੍ਹਾਂ 2200 ਨਵ-ਨਿਯੁਕਤ ਕਰਮਚਾਰੀਆਂ ਦੀ ਭਰਤੀ ਦੇ ਨਾਲ ਇਹ ਅੰਕੜਾ 59,962 ਹਜ਼ਾਰ ਹੋ ਗਿਆ ਹੈ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅੱਜ ਸਰਕਾਰ ਦੌਰਾਨ 59,962 ਨੌਕਰੀਆਂ ਦਿੱਤੀਆਂ ਗਈਆਂ ਹਨ। ਜੋ ਬਿਨਾਂ ਕੈਸ਼ ਅਤੇ ਸਿਫਾਰਿਸ਼ ਤੋਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਤੁਸੀਂ ਲੋਕਾਂ ਨੇ ਸਵੇਰੇ ਉੱਠ ਮਿਹਨਤ ਕੀਤੀ ਹੈ ਅਤੇ ਦਿਹਾੜੀਆਂ ਲਾ ਕੇ ਅੱਜ ਇਹ ਮੁਕਾਮ ਹਾਸਲ ਕੀਤਾ ਹੈ।
ਇਹ ਵੀ ਪੜ੍ਹੋ- ਪੰਜਾਬ : ਡਿਊਟੀ 'ਚ ਕੁਤਾਹੀ ਵਰਤਣ 'ਤੇ ਇੰਸਪੈਕਟਰ ਸਸਪੈਂਡ ਤੇ ਕਈ ਅਧਿਕਾਰੀਆਂ ਦੇ ਕੀਤੇ ਤਬਾਦਲੇ
ਮੁੱਖ ਮੰਤਰੀ ਮਾਨ ਨੇ ਨੌਜਵਾਨਾਂ ਨੂੰ ਕਿਹਾ ਸਿੱਖਣ ਦੀ ਕੋਈ ਉਮਰ ਜਾ ਜਗ੍ਹਾ ਨਹੀਂ ਹੁੰਦੀ, ਇਸ ਲਈ ਹਮੇਸ਼ਾ ਸਿੱਖਦੇ ਹੀ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਅੱਜ ਤੁਹਾਨੂੰ ਖੁਸ਼ ਵੇਖ ਕੇ ਮੈਨੂੰ ਵੀ ਖੁਸ਼ੀ ਹੋ ਰਹੀ ਹੈ। ਉਨ੍ਹਾਂ ਕਿਹਾ ਭਰੋਸਾ ਹੈ ਇਸ ਨੌਕਰੀ ਨੂੰ ਤੁਸੀਂ ਲੋਕ ਬਦਨਾਮੀ ਲਈ ਨਹੀਂ ਵਰਤੋ ਗਏ, ਸਗੋਂ ਆਪਣੇ ਪਰਿਵਾਰ ਅਤੇ ਦੇਸ਼ ਦਾ ਨਾਂ ਰੋਸ਼ਨ ਕਰੋਗੇ।
ਇਹ ਵੀ ਪੜ੍ਹੋ- ਪੰਜਾਬੀਓ ਕੱਢ ਲਓ ਰਜਾਈਆਂ-ਕੰਬਲ, ਸ਼ੁਰੂ ਹੋਣ ਲੱਗੀ ਕੜਾਕੇ ਦੀ ਠੰਡ
ਇਸ ਮੌਕੇ PSPCL ਵਿਚ ਚੁਣੇ ਗਏ ਨਵ-ਨਿਯੁਕਤ ਨੌਜਵਾਨਾਂ ਨੇ ਕਿਹਾ ਕਿ ਸਾਡੀ ਨੌਕਰੀ ਬਿਨਾਂ ਕਿਸੇ ਕੈਸ਼ ਅਤੇ ਸਿਫਾਰਿਸ਼ ਤੋਂ ਨੌਕਰੀ ਮਿਲੀ ਹੈ। ਇਸ ਦੌਰਾਨ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕੀਤਾ ਤੇ ਵਚਨ ਦਿੱਤਾ ਕਿ ਉਹ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਉਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
