CM ਮਾਨ ਨੇ ਰੀਅਲ ਅਸਟੇਟ ਸੈਕਟਰ ਨੂੰ ਦਿੱਤੀ ਵੱਡੀ ਰਾਹਤ, ਕੈਬਨਿਟ ''ਚ ਲਿਆ ਗਿਆ ਫ਼ੈਸਲਾ

Wednesday, Aug 14, 2024 - 06:46 PM (IST)

CM ਮਾਨ ਨੇ ਰੀਅਲ ਅਸਟੇਟ ਸੈਕਟਰ ਨੂੰ ਦਿੱਤੀ ਵੱਡੀ ਰਾਹਤ, ਕੈਬਨਿਟ ''ਚ ਲਿਆ ਗਿਆ ਫ਼ੈਸਲਾ

ਲੁਧਿਆਣਾ (ਹਿਤੇਸ਼)- ਮੁੱਖ ਮੰਤਰੀ ਭਗਵੰਤ ਮਾਨ ਨੇ ਆਜ਼ਾਦੀ ਦਿਹਾੜੇ ਮੌਕੇ ਰੀਅਲ ਅਸਟੇਟ ਸੈਕਟਰ ਨੂੰ ਵੱਡੀ ਰਾਹਤ ਦਿੱਤੀ ਹੈ, ਜਿਸ ਤਹਿਤ 31 ਜੁਲਾਈ ਤੱਕ ਹੋਈ ਪ੍ਰਾਪਰਟੀ  ਦੀ ਡੀਲ ਦੀ ਰਜਿਸਟਰੀ 'ਤੇ ਐੱਨ. ਓ. ਸੀ. ਦੀ ਛੋਟ ਦਿੱਤੀ ਜਾਵੇਗੀ। ਇਹ ਫ਼ੈਸਲਾ ਬੁੱਧਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਹੋਈ ਪੰਜਾਬ ਕੈਬਨਿਟ ਮੀਟਿੰਗ ਦੌਰਾਨ ਲਿਆ ਗਿਆ ਹੈ। ਇਸ ਦੀ ਪੁਸ਼ਟੀ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਕੀਤੀ। ਜਿਸ ਅਨੁਸਾਰ ਇਸ ਸਬੰਧੀ ਨੋਟੀਫ਼ਿਕੇਸ਼ਨ ਜਲਦੀ ਹੀ ਜਾਰੀ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਆਜ਼ਾਦੀ ਦਿਹਾੜੇ ਸਬੰਧੀ ਜਲੰਧਰ 'ਚ ਬੰਦ ਰਹਿਣਗੇ ਇਹ ਰਸਤੇ, ਟਰੈਫਿਕ ਪੁਲਸ ਵੱਲੋਂ ਰੂਟ ਪਲਾਨ ਜਾਰੀ

ਐੱਨ. ਓ. ਸੀ. ਦੀ ਸ਼ਰਤ ਨੂੰ ਸਿਧਾਂਤਕ ਤੌਰ ਉਤੇ ਖ਼ਤਮ ਕਰਨ ਨੂੰ ਹਰੀ ਝੰਡੀ
ਦੱਸ ਦੇਈਏ ਕਿ ਮੰਤਰੀ ਮੰਡਲ ਨੇ ਜ਼ਮੀਨ-ਜਾਇਦਾਦ ਦੀ ਰਜਿਸਟਰੇਸ਼ਨ ਲਈ ਇਤਰਾਜ਼ਹੀਣਤਾ ਸਰਟੀਫਿਕੇਟ (ਐੱਨ.ਓ.ਸੀ.) ਦੀ ਸ਼ਰਤ ਨੂੰ ਸਿਧਾਂਤਕ ਤੌਰ ਉਤੇ ਖ਼ਤਮ ਕਰਨ ਦੀ ਸਹਿਮਤੀ ਦੇ ਦਿੱਤੀ। ਇਸ ਮਾਮਲੇ ਨੂੰ ਜਲਦੀ ਹੋਣ ਵਾਲੀ ਕੈਬਨਿਟ ਦੀ ਅਗਲੀ ਮੀਟਿੰਗ ਵਿਚ ਲਿਆਂਦਾ ਜਾਵੇਗਾ। ਇਸ ਫੈਸਲੇ ਦਾ ਇਕੋ-ਇਕ ਮੰਤਵ ਆਮ ਜਨਤਾ ਨੂੰ ਸਹੂਲਤ ਦੇਣਾ ਹੈ ਕਿਉਂਕਿ ਗੈਰ ਕਾਨੂੰਨੀ ਕਾਲੋਨਾਈਜ਼ਰ ਸਬਜ਼ਬਾਗ ਦਿਖਾ ਕੇ ਲੋਕਾਂ ਨੂੰ ਲੁੱਟਦੇ ਹਨ ਅਤੇ ਉਨ੍ਹਾਂ ਨੂੰ ਬਿਨਾਂ ਪ੍ਰਵਾਨਗੀ ਵਾਲੀਆਂ ਕਲੋਨੀਆਂ ਵੇਚ ਦਿੰਦੇ ਹਨ। ਬਾਅਦ ਵਿੱਚ ਇਨ੍ਹਾਂ ਕਾਲੋਨੀਆਂ ਵਿੱਚ ਰਹਿੰਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਲਈ ਇੱਧਰ-ਉੱਧਰ ਭਟਕਣਾ ਪੈਂਦਾ ਹੈ। 

ਇਹ ਵੀ ਪੜ੍ਹੋ- 20 ਦਿਨਾਂ ਦੀ ਛੁੱਟੀ 'ਤੇ ਆਏ ਫ਼ੌਜੀ ਦੀ ਸੜਕ ਹਾਦਸੇ 'ਚ ਮੌਤ, ਦੋ ਸਾਲਾ ਬੱਚੇ ਦੇ ਸਿਰੋਂ ਉੱਠਿਆ ਪਿਓ ਦਾ ਸਾਇਆ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


author

shivani attri

Content Editor

Related News