ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ CM ਮਾਨ, ਜੀ-20 ਸਿਖਰ ਸੰਮੇਲਨ ਨੂੰ ਲੈ ਕੇ ਕਰਨਗੇ ਮੀਟਿੰਗ
Saturday, Oct 22, 2022 - 01:42 PM (IST)
ਅੰਮ੍ਰਿਤਸਰ (ਸਰਬਜੀਤ) - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਉਨ੍ਹਾਂ ਨੇ ਪਵਿੱਤਰ ਗੁਰਬਾਣੀ ਦਾ ਕੀਰਤਨ ਵੀ ਸਰਵਣ ਕੀਤਾ। ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨਾਲ ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਡਾ ਇੰਦਰਬੀਰ ਸਿੰਘ ਨਿੱਝਰ, ਵਿਧਾਇਕ, ਮੇਅਰ ਕਰਮਜੀਤ ਸਿੰਘ ਰਿੰਟੂ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਵਿਸ਼ੇਸ਼ ਤੌਰ ’ਤੇ ਹਾਜ਼ਰ ਹਨ।
ਮਿਲੀ ਜਾਣਕਾਰੀ ਅਨੁਸਾਰ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਅਧਿਕਾਰੀਆਂ ਨਾਲ ਜੀ-20 ਸਿਖਰ ਸੰਮੇਲਨ ਦੀਆਂ ਤਿਆਰੀਆਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਜਿੱਥੇ ਮੀਡੀਆ ਨਾਲ ਗੱਲਬਾਤ ਕਰਨ ਤੋਂ ਪਰਹੇਜ਼ ਰੱਖਿਆ, ਉਥੇ ਹੀ ਉਨ੍ਹਾਂ ਨੇ ਜਾਂਦੇ ਜਾਂਦੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਸੱਤਾ ਵਿਚ ਆਉਂਦਿਆਂ ਪਹਿਲੇ ਦਿਨ ਤੋਂ ਲੈ ਕੇ ਆਪਣੇ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਜਲਦ ਪੰਜਾਬ ਨੂੰ ਨਸ਼ਾ ਮੁਕਤ ਕਰ ਕੇ ਇਕ ਨਰੋਆ ਪੰਜਾਬ ਸਿਰਜਿਆ ਜਾਵੇਗਾ।