CM ਭਗਵੰਤ ਮਾਨ ਵੱਲੋਂ ਜਾਰੀ ਨੰਬਰ 'ਤੇ ਗੁਰਦਾਸਪੁਰ ਜ਼ਿਲ੍ਹੇ 'ਚੋਂ ਆਈ ਪਹਿਲੀ ਸ਼ਿਕਾਇਤ
Wednesday, Mar 23, 2022 - 06:38 PM (IST)

ਗੁਰਦਾਸਪੁਰ (ਪਰਮਿੰਦਰ ਸੈਣੀ) - ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭ੍ਰਿਸ਼ਟਾਚਾਰ ਖ਼ਿਲਾਫ਼ ਸ਼ਿਕਾਇਤ ਕਰਨ ਨੂੰ ਲੈ ਕੇ ਐਂਟੀ ਕੁਰੱਪਸ਼ਨ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਹੈ। ਰਿਸ਼ਵਤਖੋਰੀ ਅਤੇ ਹਫ਼ਤਾਵਸੂਲੀ ਦੀ ਸ਼ਿਕਾਇਤ ਕਰਨ ਲਈ ਉਨ੍ਹਾਂ ਨੇ ਲੋਕਾਂ ਲਈ 9501-200-200 ਨੰਬਰ ਜਾਰੀ ਕੀਤਾ ਹੈ। ਐਂਟੀ ਕੁਰੱਪਸ਼ਨ ਹੈਲਪਲਾਈਨ ਨੰਬਰ ’ਤੇ ਸ਼ਿਕਾਇਤਾਂ ਆਉਣੀਆਂ ਸ਼ੁਰੂ ਹੋ ਗਈਆਂ ਹਨ। ਪਹਿਲੀ ਸ਼ਿਕਾਇਤ ਗੁਰਦਾਸਪੁਰ ਜ਼ਿਲ੍ਹੇ ਦੇ ਸਟੇਟ ਐਵਾਰਡੀ ਪਰਮਿੰਦਰ ਸਿੰਘ ਵਲੋਂ ਦਰਜ ਕਰਵਾਈ ਗਈ ਹੈ।
ਪੜ੍ਹੋ ਇਹ ਵੀ ਖ਼ਬਰ - ਰਾਜ ਸਭਾ ਮੈਂਬਰਾਂ ਦੀ ਚੋਣ ਨੂੰ ਲੈ ਕੇ ਭੜਕੇ ਗੁਰਜੀਤ ਔਜਲਾ, ਕੇਜਰੀਵਾਲ ਨੂੰ ਸੁਣਾਈਆਂ ਖਰੀਆਂ-ਖਰੀਆਂ (ਵੀਡੀਓ)
ਮਿਲੀ ਜਾਣਕਾਰੀ ਅਨੁਸਾਰ ਪਰਮਿੰਦਰ ਸਿੰਘ ਨੇ ਇਹ ਸ਼ਿਕਾਇਤ ਸ੍ਰੀ ਕ੍ਰਿਸ਼ਨ ਕੁਮਾਰ ਆਈ.ਏ.ਐੱਸ. ਸਾਬਕਾ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਉਸ ਦੇ ਸਾਥੀਆਂ ਵਲੋਂ ਰਿਸ਼ਵਤ ਮੰਗਣ ਅਤੇ ਉਨ੍ਹਾਂ ਦੇ ਸਿੱਖਿਆ ਵਿਭਾਗ ਵਿਚ ਕਾਰਜਕਾਲ ਦੌਰਾਨ ਹੋਏ ਘਪਲਿਆ ਅਤੇ ਬੇਨਿਯਮੀਆਂ ਦੀ ਜਾਂਚ ਕਰਵਾਉਣ ਲਈ ਕੀਤੀ ਹੈ। ਪਰਮਿੰਦਰ ਸਿੰਘ ਨੇ ਜਾਰੀ ਕੀਤੇ ਨੰਬਰ ’ਤੇ ਸ਼ਿਕਾਇਤ ਦਰਜ ਕਰਵਾਉਂਦੇ ਹੋਏ ਇਸ ਸ਼ਿਕਾਇਤ ਦੀ ਪੜਤਾਲ ਕਰਵਾਉਣ ਦੀ ਮੰਗ ਕੀਤੀ ਹੈ।
ਪੜ੍ਹੋ ਇਹ ਵੀ ਖ਼ਬਰ - ਰਸਤਾ ਨਾ ਦੇਣ ਨੂੰ ਲੈ ਕੇ ਅੰਮ੍ਰਿਤਸਰ ਦੇ ਪਿੰਡ ਅਨੈਤਪੁਰਾ ਵਿਖੇ ਚੱਲੀਆਂ ਤਾਬੜਤੋੜ ਗੋਲੀਆਂ, 2 ਦੀ ਮੌਤ
ਨੋਟ - ਇਸ ਖ਼ਬਰ ਦੇ ਸਬੰਧ ’ਚ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ