CM ਭਗਵੰਤ ਮਾਨ ਨੇ ਕੀਤੀ ਹਾਈ ਲੈਵਲ ਮੀਟਿੰਗ, ਕਰ ਦਿੱਤਾ ਅਹਿਮ ਐਲਾਨ (ਵੀਡੀਓ)
Monday, May 19, 2025 - 10:06 AM (IST)

ਚੰਡੀਗੜ੍ਹ (ਵੈੱਬ ਡੈਸਕ, ਅੰਕੁਰ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਲੈ ਕੇ ਇੱਥੇ ਹਾਈ ਲੈਵਲ ਮੀਟਿੰਗ ਕੀਤੀ ਗਈ। ਇਸ ਬੈਠਕ 'ਚ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਹਰਜੋਤ ਸਿੰਘ ਬੈਂਸ, ਡਾ. ਬਲਬੀਰ ਸਿੰਘ, ਲਾਲ ਚੰਦ ਕਟਾਰੂਚੱਕ, ਮੋਹਿੰਦਰ ਭਗਤ, ਰਵਜੋਤ ਸਿੰਘ, ਤਰੁਣਪ੍ਰੀਤ ਸਿੰਘ ਸੌਂਦ ਅਤੇ ਡਾ. ਬਲਜੀਤ ਕੌਰ ਸ਼ਾਮਲ ਰਹੇ।
ਇਹ ਵੀ ਪੜ੍ਹੋ : ਪੰਜਾਬ 'ਚ ਹੁਣ ਗ੍ਰਨੇਡ ਹਮਲੇ ਦੀ ਕੋਸ਼ਿਸ਼! ਇਲਾਕੇ ਦੇ ਲੋਕਾਂ ਦੇ ਸੁੱਕ ਗਏ ਸਾਹ (ਤਸਵੀਰਾਂ)
ਮੀਟਿੰਗ ਦੌਰਾਨ ਸ਼ਹੀਦੀ ਦਿਵਸ ਨੂੰ ਲੈ ਕੇ ਪ੍ਰੋਗਰਾਮਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ 'ਤੇ ਵਿਸਥਾਰ ਪੂਰਵਕ ਚਰਚਾ ਹੋਈ। ਸਰਕਾਰ ਦਾ ਟੀਚਾ ਇਤਿਹਾਸਕ ਬਲਿਦਾਨ ਦਿਵਸ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ ਹੈ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਵੱਡੇ ਖ਼ਤਰੇ ਦੀ ਘੰਟੀ! ਹੋਸ਼ ਉਡਾ ਦੇਣ ਵਾਲੀ ਰਿਪੋਰਟ ਆਈ ਸਾਹਮਣੇ
ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ 350ਵੇਂ ਸ਼ਹਾਦਤ ਦਿਵਸ ਨੂੰ ਸੂਬਾ ਪੱਧਰੀ ਸ਼ਰਧਾਂਜਲੀ ਪ੍ਰੋਗਰਾਮ ਦੇ ਰੂਪ 'ਚ ਮਨਾਇਆ ਜਾਵੇਗਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8