ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ CM ਮਾਨ ਨੇ ਕੀਤਾ ਟਵੀਟ, ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਹੁਕਮ
Monday, Sep 30, 2024 - 06:23 PM (IST)
ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਨੇ ਪਰਾਲੀ ਪ੍ਰਬੰਧਨ ਨੂੰ ਲੈ ਕੇ ਸੋਮਵਾਰ ਨੂੰ ਸਬੰਧਤ ਸਰਕਾਰੀ ਵਿਭਾਗਾਂ ਦੀ ਮੀਟਿੰਗ ਬੁਲਾਈ ਸੀ। ਇਸ ਮੀਟਿੰਗ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਉਚਿਤ ਕਦਮ ਚੁੱਕੇ ਅਤੇ ਵਿਆਪਕ ਨੀਤੀ ਬਣਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ। ਇਸ ਬਾਰੇ ਮੁੱਖ ਮੰਤਰੀ ਮਾਨ ਨੇ ਸੋਸ਼ਲ ਮੀਡੀਆ 'ਤੇ ਵੀ ਜਾਣਕਾਰੀ ਸਾਂਝੀ ਕੀਤੀ ਹੈ। ਜਿਸ 'ਚ ਉਨ੍ਹਾਂ ਨੇ ਦੱਸਿਆ ਕਿ ਅੱਜ ਪਰਾਲੀ ਪ੍ਰਬੰਧਾਂ ਨੂੰ ਲੈ ਕੇ ਅਫ਼ਸਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ ਹੈ। ਆਉਣ ਵਾਲੇ ਦਿਨਾਂ 'ਚ ਪਰਾਲੀ ਦੇ ਮਸਲੇ ਨੂੰ ਲੈ ਕੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਚਰਚਾ ਹੋਈ ਹੈ।
ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਥਾਣੇਦਾਰ ਦੇ ਮੁੰਡੇ ਨੂੰ ਮਾਰੀਆਂ ਗੋਲੀਆਂ
ਮੁੱਖ ਮੰਤਰੀ ਮਾਨ ਨੇ ਅੱਗੇ ਲਿਖਿਆ ਇਸ ਲਈ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਹੁਕਮ ਦਿੱਤੇ ਹਨ। ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਮਸ਼ੀਨਰੀ ਮੁਹੱਈਆ ਕਰਵਾਈ ਜਾਵੇਗੀ, ਜਿਸ ਲਈ 'ਉੱਨਤ ਕਿਸਾਨ' ਐੱਪ ਲਾਂਚ ਕੀਤਾ ਗਿਆ ਹੈ। ਉਨ੍ਹਾਂ ਕਿਹਾ ਪੰਜਾਬ ਦਾ ਕਿਸਾਨ ਲਗਾਤਾਰ ਜਾਗਰੂਕ ਹੋ ਰਿਹਾ ਹੈ ਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਲਗਾਤਾਰ ਘੱਟ ਰਹੀਆਂ ਹਨ ਅਤੇ ਇਸ ਨੂੰ ਹੋਰ ਵੀ ਘਟਾਵਾਂਗੇ।
ਇਹ ਵੀ ਪੜ੍ਹੋ- ਪੰਜਾਬ ਦੇ ਗੁਰੂਘਰ 'ਚ ਵੱਡਾ ਹਾਦਸਾ, ਸਰੋਵਰ 'ਚ ਡੁੱਬਣ ਕਾਰਨ ਪਤੀ-ਪਤਨੀ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8