ਅੱਜ ਜਲੰਧਰ ਦਾ ਦੌਰਾ ਕਰਨਗੇ CM ਭਗਵੰਤ ਮਾਨ

Monday, Mar 27, 2023 - 11:42 AM (IST)

ਅੱਜ ਜਲੰਧਰ ਦਾ ਦੌਰਾ ਕਰਨਗੇ CM ਭਗਵੰਤ ਮਾਨ

ਜਲੰਧਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ਪਹੁੰਚਣਗੇ। ਇਸ ਦੌਰਾਨ ਉਹ ਵੇਰਕਾ ਮਿਲਕ ਪਲਾਂਟ ਵਿਖੇ ਨਵੇਂ ਆਟੋਮੈਟਿਕ ਪਲਾਂਟ ਵਿੱਚ ਮਸ਼ੀਨਰੀ ਦਾ ਉਦਘਾਟਨ ਕਰਨਗੇ। ਪਤਾ ਲੱਗਾ ਹੈ ਕਿ ਸੀ. ਐੱਮ. ਮਾਨ ਲੋਕ ਸਭਾ ਜ਼ਿਮਨੀ ਚੋਣਾਂ ਸਬੰਧੀ ਪਾਰਟੀ ਵਿਧਾਇਕਾਂ ਅਤੇ ਵਰਕਰਾਂ ਨਾਲ ਮੀਟਿੰਗ ਵੀ ਕਰਨਗੇ। ਦੱਸ ਦੇਈਏ ਕਿ ਜਲੰਧਰ ਛਾਉਣੀ ਹਲਕੇ ਤੋਂ ਵਿਧਾਇਕ ਰਹੇ ਜਗਬੀਰ ਬਰਾੜ ਪਿਛਲੇ ਦਿਨੀਂ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ। ਉਥੇ ਹੀ ਅੱਜ ਵੀ ਕਈ ਅਕਾਲੀ ਅਤੇ ਕਾਂਗਰਸੀ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ।

ਇਹ ਵੀ ਪੜ੍ਹੋ : ਨਵੀਂ ਐਕਸਾਈਜ਼ ਪਾਲਿਸੀ: ਪਿਆਕੜਾਂ ਲਈ ਅਹਿਮ ਖ਼ਬਰ, ਮਿਲ ਸਕਦੀ ਹੈ ਸਸਤੀ ਸ਼ਰਾਬ

ਇਥੇ ਦੱਸ ਦਈਏ ਕਿ ਜਗਬੀਰ ਸਿੰਘ ਬਰਾੜ ਕਾਂਗਰਸ ਦੀ ਪਾਰਟੀ ਵਿਚ ਵੀ ਰਹਿ ਚੁੱਕੇ ਹਨ। ਜ਼ਿਕਰਯੋਗ ਹੈ ਕਿ ਸਾਲ 2007 ਵਿਚ ਜਗਬੀਰ ਸਿੰਘ ਬਰਾੜ ਨੇ ਜਲੰਧਰ ਛਾਉਣੀ ਤੋਂ ਅਕਾਲੀ ਦਲ ਦੀ ਟਿਕਟ ’ਤੇ ਚੋਣ ਲੜੀ ਸੀ। ਸਾਲ 2011 ਵਿਚ ਉਹ ਮਨਪ੍ਰੀਤ ਸਿੰਘ ਬਾਦਲ ਵੱਲੋਂ ਬਣਾਈ ਪੀ. ਪੀ. ਪੀ. ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। 2012 ਦੀਆਂ ਚੋਣਾਂ ਤੋਂ ਐਨ ਪਹਿਲਾਂ ਉਹ ਕਾਂਗਰਸ ਵਿੱਚ ਆ ਗਏ। 

ਸਾਲ 2017 'ਚ ਪਰਗਟ ਸਿੰਘ ਦੇ ਕਾਂਗਰਸ ਵਿੱਚ ਆਉਣ ਕਾਰਨ ਜਗਬੀਰ ਬਰਾੜ ਨੂੰ ਜਲੰਧਰ ਛਾਉਣੀ ਦੀ ਥਾਂ ਨਕੋਦਰ ਵਿਧਾਨ ਸਭਾ ਹਲਕੇ ਤੋਂ ਟਿਕਟ ਦਿੱਤੀ ਗਈ ਸੀ, ਜਿੱਥੇ ਉਹ ਤੀਜੇ ਨੰਬਰ ’ਤੇ ਰਹਿ ਕੇ ਹਾਰ ਗਏ ਸਨ। 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਦੋਆਬਾ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਦਿੰਦਿਆਂ ਜਗਬੀਰ ਸਿੰਘ ਬਰਾੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਸਨ। 

ਇਹ ਵੀ ਪੜ੍ਹੋ :  ਅੰਮ੍ਰਿਤਪਾਲ ਦੇ ਸਮਰਥਕਾਂ ਬਾਰੇ ਖੁੱਲ੍ਹੀ ਪੋਲ, ਬ੍ਰੇਨ ਵਾਸ਼ ਕਰਕੇ ਇੰਝ ਫੋਰਸ ਨਾਲ ਜੋੜਨ ਦਾ ਕਰ ਰਹੇ ਸਨ ਕੰਮ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

shivani attri

Content Editor

Related News