CM ਭਗਵੰਤ ਮਾਨ ਨੇ 10ਵੀਂ ਤੇ 12ਵੀਂ ਜਮਾਤ ਦੇ Toppers ਨੂੰ ਕੀਤਾ ਸਨਮਾਨਤ
Sunday, May 18, 2025 - 03:28 PM (IST)

ਜਲੰਧਰ/ਚੰਡੀਗੜ੍ਹ (ਵੈੱਬ ਡੈਸਕ)- ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਚੰਡੀਗੜ੍ਹ ਵਿਖੇ ਆਪਣੀ ਰਿਹਾਇਸ਼ 'ਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਅਤੇ 12ਵੀਂ ਜਮਾਤ ਵਿਚੋਂ ਟੌਪਰ ਆਏ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ 10ਵੀਂ ਅਤੇ 12ਵੀਂ ਜਮਾਤ ਵਿਚੋਂ ਟੌਪਰ ਆਏ ਵਿਦਿਆਰਥੀਆਂ ਨੂੰ ਸ਼ੀਲਡ ਅਤੇ ਚੈੱਕ ਦੇ ਕੇ ਸਨਮਾਨਤ ਕੀਤਾ।
ਇਹ ਵੀ ਪੜ੍ਹੋ: ਪੰਜਾਬ 'ਚ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ (ਵੀਡੀਓ)
ਆਪਣੇ ਸੰਬੋਧਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਬੱਚਿਆਂ ਨੂੰ ਵਧਾਈ ਦਿੰਦੇ ਕਿਹਾ ਕਿ 4024 ਸਕੂਲਾਂ ਦਾ ਨਤੀਜਾ 100 ਫ਼ੀਸਦੀ ਆਇਆ ਹੈ। ਪਿੰਡਾਂ ਦੇ ਛੋਟੇ-ਛੋਟੇ ਕਸਬਿਆਂ ਦੀਆਂ ਬੱਚੀਆਂ ਨੇ ਕਮਾਲ ਕਰਕੇ ਵਿਖਾਇਆ ਹੈ। ਸਾਡੇ ਵਿਦਿਆਰਥੀਆਂ ਵਿਚ ਟੈਲੇਂਟ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਕਾਮਯਾਬੀ ਦੇ ਅਜੇ ਬਹੁਤ ਮੌਕੇ ਆਉਣਗੇ ਪਰ ਬੱਚਿਆਂ ਨੇ ਕਦੇ ਘਬਰਾਉਣਾ ਨਹੀਂ ਹੈ। ਉਨ੍ਹਾਂ ਕਿਹਾ ਕਿ 12ਵੀਂ ਜਮਾਤ ਦੇ 26 ਵਿਦਿਆਰਥੀ ਖੇਡਾਂ ਵਿਚ ਵੀ ਅੱਗੇ ਰਹੇ ਹਨ। ਅੰਮ੍ਰਿਤਸਰ ਦੇ 98.54 ਫ਼ੀਸਦੀ ਵਿਦਿਆਰਥੀ ਪਾਸ ਹੋਏ ਹਨ। ਵਿਦਿਆਰਥੀਆਂ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵਿਦਿਆਰਥੀਆਂ ਦੀ ਹਰ ਮਦਦ ਲਈ ਤਿਆਰ ਹੈ।
ਇਹ ਵੀ ਪੜ੍ਹੋ: ਫਗਵਾੜਾ 'ਚ ਵੱਡੀ ਘਟਨਾ, ਨਿੱਜੀ ਯੂਨੀਵਰਸਿਟੀ 'ਚ 9ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਕੁੜੀ ਦੀ ਮੌਤ
ਉਥੇ ਹੀ ਪਹਿਲੇ ਸਥਾਨ 'ਤੇ ਆਏ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਹਿਲੇ ਸਥਾਨ 'ਤੇ ਆਉਣ ਵਾਲੇ ਵਿਦਿਆਰਥੀਆਂ ਨੇ ਕਦੇ ਹੰਕਾਰ ਨਹੀਂ ਕਰਨਾ, ਕਿਉਂਕਿ ਇਥੇ ਪਹੁੰਚਾਉਣ ਲਈ ਵੀ ਦੂਜੇ ਅਤੇ ਤੀਜੇ ਨੰਬਰ 'ਤੇ ਰਹਿਣ ਵਾਲੇ ਵਿਦਿਆਰਥੀਆਂ ਦਾ ਹੱਥ ਹੁੰਦਾ ਹੈ, ਜੇਕਰ ਉਹ ਨਾ ਹੁੰਦੇ ਤਾਂ ਕੰਪੀਟੀਸ਼ਨ ਹੀ ਨਹੀਂ ਹੋਣਾ ਸੀ। ਇਸੇ ਕਰਕੇ ਹਮੇਸ਼ਾ ਕੰਪੀਟੀਸ਼ਨ ਨੂੰ ਨਾਲ ਲੈ ਕੇ ਚੱਲਣਾ ਚਾਹੀਦਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬਿਜਲੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e