CM ਮਾਨ ਨੂੰ ਹਸਪਤਾਲ 'ਚੋਂ ਮਿਲੀ ਛੁੱਟੀ, ਐਨਕਾਂਊਟਰ ਕਰਨ ਵਾਲੇ ਪੁਲਸ ਮੁਲਾਜ਼ਮਾਂ ਨਾਲ ਕਰਨਗੇ ਮੁਲਾਕਾਤ

Thursday, Jul 21, 2022 - 11:05 AM (IST)

CM ਮਾਨ ਨੂੰ ਹਸਪਤਾਲ 'ਚੋਂ ਮਿਲੀ ਛੁੱਟੀ, ਐਨਕਾਂਊਟਰ ਕਰਨ ਵਾਲੇ ਪੁਲਸ ਮੁਲਾਜ਼ਮਾਂ ਨਾਲ ਕਰਨਗੇ ਮੁਲਾਕਾਤ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਖ਼ਰਾਬ ਹੋਣ ਕਾਰਨ ਬੀਤੇ ਦਿਨੀਂ ਉਨ੍ਹਾਂ ਨੂੰ ਦਿੱਲੀ ਦੇ ਅਪੋਲੋ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਸੂਤਰਾਂ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਹੁਣ ਠੀਕ ਹੈ ਅਤੇ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਮੁੱਖ ਮੰਤਰੀ ਅੱਜ ਚੰਡੀਗੜ੍ਹ ਆ ਰਹੇ ਹਨ।

ਪੜ੍ਹੋ ਇਹ ਵੀ ਖ਼ਬਰ: ਜਾਣੋ ਕੌਣ ਹਨ ਗੈਂਗਸਟਰ ਮਨੂੰ ਕੁੱਸਾ ਅਤੇ ਜਗਰੂਪ ਰੂਪਾ, ਕਿਸ ਨੇ ਮਾਰੀ ਸੀ ਮੂਸੇਵਾਲਾ ਨੂੰ ਪਹਿਲੀ ਗੋਲੀ

PunjabKesari

ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਦੇ ਢਿੱਡ ’ਚ ਮਾਮੂਲੀ ਇਨਫੈਕਸ਼ਨ ਦੀ ਸਮੱਸਿਆ ਹੋ ਗਈ ਸੀ, ਜਿਸ ਕਰਕੇ ਉਨ੍ਹਾਂ ਦੀ ਸਿਹਤ ਖ਼ਰਾਬ ਹੋਈ ਸੀ। ਮੌਕੇ ’ਤੇ ਮੌਜੂਦ ਡਾਕਟਰਾਂ ਵੱਲੋਂ ਉਨ੍ਹਾਂ ਦਾ ਰੁਟੀਨ ਚੈੱਕਅਪ ਕੀਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨੀਂ ਅੰਮ੍ਰਿਤਸਰ ਵਿਖੇ ਗੈਂਗਸਟਰਾਂ ਦਾ ਐਨਕਾਂਊਟਰ ਕਰਨ ਵਾਲੇ ਪੁਲਸ ਕਰਮਚਾਰੀਆਂ ਨਾਲ ਮੁਲਾਕਾਤ ਕਰਨ ਵਾਲੇ ਹਨ। 

ਪੜ੍ਹੋ ਇਹ ਵੀ ਖ਼ਬਰ: ਮੂਸੇਵਾਲਾ ਦੇ ਕਾਤਲ ਗੈਂਗਸਟਰਾਂ ਦੇ ਐਨਕਾਊਂਟਰ ਤੋਂ ਬਾਅਦ ADGP ਪ੍ਰਮੋਦ ਬਾਨ ਨੇ ਕੀਤੇ ਵੱਡੇ ਖ਼ੁਲਾਸੇ (ਵੀਡੀਓ)

PunjabKesari

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਆਪਣਾ ਜਵਾਬ


author

rajwinder kaur

Content Editor

Related News