ਹਸਪਤਾਲ ਤੋਂ ਛੁੱਟੀ ਮਿਲਦੇ ਹੀ ਐਕਸ਼ਨ ''ਚ CM ਭਗਵੰਤ ਮਾਨ, ਸੱਦ ਲਈ ਮੀਟਿੰਗ
Thursday, Sep 11, 2025 - 05:57 PM (IST)

ਜਲੰਧਰ/ਚੰਡੀਗੜ੍ਹ (ਵੈੱਬ ਡੈਸਕ)- ਮੁੱਖ ਮੰਤਰੀ ਭਗਵੰਤ ਮਾਨ ਹਸਪਤਾਲ ਤੋਂ ਛੁੱਟੀ ਮਿਲਦੇ ਹੀ ਐਕਸ਼ਨ ਮੋਡ ਵਿਚ ਆ ਗਏ ਹਨ। ਛੁੱਟੀ ਮਿਲਦੇ ਸਾਰ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਭਲਕੇ ਸਵੇਰੇ ਮੀਟਿੰਗ ਬੁਲਾ ਲਈ ਹੈ, ਜਿਸ ਦੀ ਜਾਣਕਾਰੀ ਐਕਸ (ਟਵਿੱਟਰ) 'ਤੇ ਪੋਸਟ ਪਾ ਕੇ ਦਿੱਤੀ ਗਈ ਹੈ। ਟਵੀਟ ਕਰਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਕੱਲ੍ਹ ਸਵੇਰੇ 11 ਵਜੇ ਮੀਟਿੰਗ ਕਰਾਂਗਾ। ਜਿਸ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਡਿਪਟੀ ਕਮਿਸ਼ਨਰ ਸਾਹਿਬਾਨ ਵੀਡੀਓ ਕਾਨਫ਼ਰੰਸ ਦੇ ਜ਼ਰੀਏ ਅਤੇ ਸੈਕਟਰੀ ਅਤੇ ਚੀਫ਼ ਸੈਕਟਰੀ ਸਾਹਿਬਾਨ ਮੇਰੀ ਚੰਡੀਗੜ੍ਹ ਰਿਹਾਇਸ਼ 'ਤੇ ਪਹੁੰਚ ਕੇ ਮੀਟਿੰਗ 'ਚ ਹਿੱਸਾ ਲੈਣਗੇ। ਮੀਟਿੰਗ 'ਚ ਲੋਕਾਂ ਨੂੰ ਮਿਲਣ ਵਾਲੀਆਂ ਮੈਡੀਕਲ ਸਹੂਲਤਾਂ, ਮੁਆਵਜ਼ੇ ਅਤੇ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਠੋਸ ਕਦਮ ਚੁੱਕਣ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਪੰਜਾਬ 'ਚ ਹੋਏ ਗ੍ਰਨੇਡ ਧਮਾਕੇ ਦੇ ਮਾਮਲੇ 'ਚ ਨਵਾਂ ਮੋੜ! ਇਨ੍ਹਾਂ ਗੈਂਗਸਟਰਾਂ ਨੇ ਲਈ ਹਮਲੇ ਦੀ ਜ਼ਿੰਮੇਵਾਰੀ
ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅੱਜ ਫੋਰਟਿਸ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਡਾਕਟਰਾਂ ਦੇ ਮੁਤਾਬਕ ਉਨ੍ਹਾਂ ਦੀ ਹਾਲਤ ਹੁਣ ਸਥਿਰ ਹੈ ਅਤੇ ਸਾਰੀਆਂ ਰਿਪੋਰਟਾਂ ਨਾਰਮਲ ਆਈਆਂ ਹਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਦੇ ਡਾਕਟਰਾਂ ਵੱਲੋਂ ਛੁੱਟੀ ਦੇ ਦਿੱਤੀ ਗਈ। ਹਾਲਾਂਕਿ ਡਾਕਟਰਾਂ ਨੇ ਉਨ੍ਹਾਂ ਨੂੰ ਕੁਝ ਦਿਨ ਘਰ 'ਚ ਆਰਾਮ ਕਰਨ ਦੀ ਸਲਾਹ ਦਿੱਤੀ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਦੀਵਾਲੀ ਤੇ ਹੋਰ ਤਿਉਹਾਰਾਂ ਮੌਕੇ ਪਟਾਕੇ ਚਲਾਉਣ ਦਾ ਸਮਾਂ ਤੈਅ, ਲੱਗੀਆਂ ਇਹ ਪਾਬੰਦੀਆਂ
ਦੱਸਣਯੋਗ ਹੈ ਕਿ ਮੁੱਖ ਮੰਤਰੀ ਮਾਨ ਪਲਸ ਰੇਟ ਘੱਟਣ ਕਾਰਨ 5 ਸਤੰਬਰ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਦਾਖ਼ਲ ਸਨ ਅਤੇ ਉਨ੍ਹਾਂ ਨੂੰ ਹਸਪਤਾਲ 'ਚ ਕਈ ਸਿਆਸੀ ਆਗੂ ਵੀ ਮਿਲਣ ਪੁੱਜੇ ਸਨ। ਮੁੱਖ ਮੰਤਰੀ ਮਾਨ ਵੱਲੋਂ ਹਸਪਤਾਲ 'ਚ ਹੀ ਵੀਡੀਓ ਕਾਨਫ਼ਰੰਸਿੰਗ ਰਾਹੀਂ ਕੈਬਨਿਟ ਮੀਟਿੰਗ ਦੀ ਅਗਵਾਈ ਵੀ ਕੀਤੀ ਸੀ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਦੋ ਧਿਰਾਂ ਵਿਚਾਲੇ ਖ਼ੂਨੀ ਝੜਪ, ਚੱਲੀਆਂ ਗੋਲ਼ੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e