CM ਮਾਨ ਨੇ 'ਆਪ' ਉਮੀਦਵਾਰ ਦੇ ਹੱਕ 'ਚ ਕੱਢਿਆ ਰੋਡ ਸ਼ੋਅ, ਵਿਰੋਧੀਆਂ 'ਤੇ ਕੱਸੇ ਤੰਜ (ਤਸਵੀਰਾਂ)
Sunday, Jun 19, 2022 - 12:38 PM (IST)
ਬਰਨਾਲਾ : ਸੰਗਰੂਰ ਲੋਕ ਸਭਾ ਸੀਟ 'ਤੇ ਜ਼ਿਮਨੀ ਚੋਣ ਲਈ ਮੁੱਖ ਮੰਤਰੀ ਭਗਵੰਤ ਮਾਨ ਆਮ ਆਦਮੀ ਪਾਰਟੀ ਦੇ ਨੌਜਵਾਨ ਉਮੀਦਵਾਰ ਗੁਰਮੇਲ ਸਿੰਘ ਦੇ ਹੱਕ 'ਚ ਰੋਡ ਸ਼ੋਅ ਕਰਨ ਲਈ ਠੀਕਰੀਵਾਲਾ ਪੁੱਜੇ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ 'ਤੇ ਨਿਸ਼ਾਨਾ ਵਿੰਨ੍ਹੇ। ਉਨ੍ਹਾਂ ਨੇ ਅਗਨੀਪਥ ਯੋਜਨਾ ਨੂੰ ਲੈ ਕੇ ਭਾਜਪਾ ਸਰਕਾਰ 'ਤੇ ਵੀ ਰਗੜੇ ਲਾਏ।
ਇਹ ਵੀ ਪੜ੍ਹੋ : ਚੰਡੀਗੜ੍ਹ-ਲੇਹ ਫਲਾਈਟ ਰੱਦ ਹੋਣ 'ਤੇ ਮੁਸਾਫ਼ਰਾਂ ਦਾ ਹੰਗਾਮਾ, ਖ਼ਰਾਬ ਮੌਸਮ ਕਾਰਨ ਲਿਆ ਗਿਆ ਫ਼ੈਸਲਾ
ਭਗਵੰਤ ਮਾਨ ਨੇ ਕਿਹਾ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਂਦੇ ਹੀ ਅਸੀਂ ਐਂਟੀ ਕੁਰੱਪਸ਼ਨ ਨੰਬਰ ਜਾਰੀ ਕੀਤਾ ਤਾਂ ਲੋਕਾਂ ਨੇ ਖ਼ੁਸ਼ੀ ਮਨਾਈ ਅਤੇ ਪੰਚਾਇਤੀ ਜ਼ਮੀਨਾਂ ਛੁਡਵਾਈਆਂ। ਇਸ ਤੋਂ ਇਲਾਵਾ ਇਕ ਭ੍ਰਿਸ਼ਟ ਮੰਤਰੀ ਨੂੰ ਅੰਦਰ ਕੀਤਾ ਤਾਂ ਵੀ ਲੋਕਾਂ ਨੇ ਖ਼ੁਸ਼ੀ ਮਨਾਈ।
ਇਹ ਵੀ ਪੜ੍ਹੋ : ਏਅਰ ਇੰਡੀਆ ਦੀ ਫਲਾਈਟ 'ਚ ਮੁਸਾਫ਼ਰ ਦੀ ਸਿਹਤ ਵਿਗੜੀ, ਮਦਦ ਲਈ ਅੱਗੇ ਆਏ ਭਾਜਪਾ ਆਗੂ, ਬਚਾਈ ਜਾਨ
ਉਨ੍ਹਾਂ ਕਿਹਾ ਕਿ ਕਾਨੂੰਨ ਉਹ ਹੁੰਦੇ ਹਨ, ਜਿਨ੍ਹਾਂ 'ਤੇ ਲੋਕ ਖੁਸ਼ ਹੁੰਦੇ ਹਨ, ਜਦੋਂ ਕਿ ਭਾਜਪਾ ਵਾਲੇ ਜਦੋਂ ਕਾਨੂੰਨ ਬਣਾਉਂਦੇ ਹਨ ਤਾਂ ਲੋਕ ਸੜਕਾਂ 'ਤੇ ਆ ਕੇ ਅੱਗਾਂ ਲਾਉਣ ਲੱਗ ਜਾਂਦੇ ਹਨ, ਫਿਰ ਅਜਿਹੇ ਕਾਨੂੰਨ ਬਣਾਉਣ ਦਾ ਕੀ ਫ਼ਾਇਦਾ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਹਿੱਤਾਂ ਹੋਰ ਵੀ ਕਈ ਫ਼ੈਸਲੇ ਲੋਕਾਂ ਤੋਂ ਪੁੱਛ ਕੇ ਹੋਣਗੇ ਅਤੇ ਲੋਕਾਂ ਦੇ ਹਿੱਤਾਂ 'ਚ ਹੋਣਗੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ