ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ''ਚ, ਕਰ ਸਕਦੇ ਨੇ ਵੱਡਾ ਐਲਾਨ

Wednesday, Nov 16, 2022 - 10:10 AM (IST)

ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ''ਚ, ਕਰ ਸਕਦੇ ਨੇ ਵੱਡਾ ਐਲਾਨ

ਲੁਧਿਆਣਾ (ਵਿੱਕੀ) : ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ 'ਤੇ ਲੁਧਿਆਣਾ ਦੇ ਪਿੰਡ ਸਰਾਭਾ 'ਚ ਸੂਬਾ ਪੱਧਰੀ ਪ੍ਰੋਗਰਾਮ 'ਚ ਸ਼ਿਰੱਕਤ ਕਰਨਗੇ। ਮੁੱਖ ਮੰਤਰੀ ਸਰਾਭਾ ਪਿੰਡ ਤੋਂ ਵੱਡਾ ਐਲਾਨ ਕਰ ਸਕਦੇ ਹਨ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ 'ਬਰਡ ਪਾਰਕ' ਦੇਖਣ ਦੇ ਸ਼ੌਕੀਨਾਂ ਲਈ ਚੰਗੀ ਖ਼ਬਰ, ਅੱਜ ਮਿਲੇਗੀ ਮੁਫ਼ਤ ਐਂਟਰੀ

ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵੱਲੋਂ ਬੀਤੇ ਦਿਨ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਦੇ ਸਬੰਧ 'ਚ ਹੋਣ ਵਾਲੇ ਸੂਬਾ ਪੱਧਰੀ ਪ੍ਰੋਗਰਾਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪਿੰਡ ਸਰਾਭਾ ਦਾ ਵਿਸ਼ੇਸ਼ ਦੌਰਾ ਵੀ ਕੀਤਾ ਗਿਆ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News