ਜਗਰਾਓਂ ਵਿਖੇ ਹਸਪਤਾਲ ਦੇ ਉਦਘਾਟਨ ਮੌਕੇ CM ਮਾਨ ਨੇ ਦੱਸਿਆ ਪੰਜਾਬ ਦੇ ਵਿਕਾਸ ਦਾ 'ਰੋਡ ਮੈਪ'

Tuesday, Nov 01, 2022 - 02:32 PM (IST)

ਜਗਰਾਓਂ ਵਿਖੇ ਹਸਪਤਾਲ ਦੇ ਉਦਘਾਟਨ ਮੌਕੇ CM ਮਾਨ ਨੇ ਦੱਸਿਆ ਪੰਜਾਬ ਦੇ ਵਿਕਾਸ ਦਾ 'ਰੋਡ ਮੈਪ'

ਜਗਰਾਓਂ (ਵੈਬ ਡੈਸਕ) : ਮੁੱਖ ਮੰਤਰੀ ਭਗਵੰਤ ਮਾਨ ਅੱਜ ਜਗਰਾਓਂ ਵਿਖੇ ਜੱਚਾ-ਬੱਚਾ ਹਸਪਤਾਲ ਦਾ ਉਦਘਾਟਨ ਕਰਨ ਪਹੁੰਚੇ। ਇਸ ਮੌਕੇ ਹਲਕਾ ਜਗਰਾਓਂ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਸਰਵਜੀਤ ਕੌਰ ਮਾਣੂਕੇ, ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਅਤੇ ਪਾਰਟੀ ਵਰਕਰ ਮੌਜੂਦ ਹਨ। ਮੁੱਖ ਮੰਤਰੀ ਮਾਨ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਚੋਣਾਂ ਵੇਲੇ ਜੋ ਆਮ ਆਦਮੀ ਪਾਰਟੀ ਨੇ ਵਾਅਦੇ ਕੀਤੇ ਸਨ , ਉਹ ਵਾਅਦੇ ਨਹੀਂ ਗਰੰਟੀਆਂ ਸਨ। 7 ਮਹੀਨਿਆਂ ਦੇ ਕਾਰਜਕਾਲ ਦੌਰਾਨ ਸਰਕਾਰ ਨੇ ਭ੍ਰਿਸ਼ਟਾਚਾਰ ਰੋਕੂ ਹੈਲਪਲਾਈਨ ਨੰਬਰ ਜਾਰੀ ਕੀਤਾ , ਜਿਸ ਤਹਿਤ ਹੁਣ ਤੱਕ 200 ਤੋਂ ਵੱਧ ਬੰਦਿਆਂ ਨੂੰ ਕਾਬੂ ਕਰ ਲਿਆ ਗਿਆ ਹੈ। ਇਸ ਤੋਂ ਇਲਾਵਾ ਜੁਲਾਈ ਤੋਂ ਬਿਜਲੀ ਮੁਫ਼ਤ ਕੀਤੀ ਗਈ, ਮੁਲਾਜ਼ਮਾਂ ਦੀ ਮੰਗ 'ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਹੋਈ, 20 ਹਜ਼ਾਰ ਸਰਕਾਰੀ ਨੌਕਰੀਆਂ ਦਿੱਤੀਆ ਅਤੇ 100 ਹੋਰ ਮੁਹੱਲਾ ਕਲੀਨਿਕ ਬਣਾਏ ਜਾ ਰਹੇ ਹਨ। ਉਸ ਵੇਲੇ ਵਿਰੋਧੀ ਪਾਰਟੀਆਂ ਸਵਾਲ ਕਰ ਰਹੀਆਂ ਸਨ ਕਿ ਇੰਨਾ ਪੈਸਾ ਕਿੱਥੋ ਆਵੇਗਾ?

ਇਹ ਵੀ ਪੜ੍ਹੋ- ਰਾਮ ਰਹੀਮ ਦੇ ਡੇਰੇ ਜਾਣ ਨੂੰ ਲੈ ਕੇ ਵਿਵਾਦਾਂ 'ਚ ਘਿਰੇ ਮੰਤਰੀ ਸਰਾਰੀ ਦਾ ਬਿਆਨ ਆਇਆ ਸਾਹਮਣੇ

ਮਾਨ ਨੇ ਕਿਹਾ ਕਿ ਮੈਨੂੰ ਪਤਾ ਸੀ ਕਿ ਪੈਸਾ ਇਨ੍ਹਾਂ ਵਿਰੋਧੀਆਂ ਵਿੱਚੋਂ ਹੀ ਆਵੇਗਾ ਅਤੇ ਦੱਸ ਦੇਈਏ ਕਿ ਆ ਵੀ ਰਿਹਾ ਹੈ। ਉਨ੍ਹਾਂ ਕਿਹਾ ਪੈਸੇ ਦੀ ਘਾਟ ਨਹੀਂ ਹੁੰਦੀ, ਨੀਅਤ 'ਚ ਕਮੀ ਹੁੰਦੀ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਪਹਿਲੀ ਵਾਰ ਹੋ ਰਿਹਾ ਹੈ ਕਿ G20 ਸੰਮਲੇਨ ਦੀ ਮੇਜ਼ਬਾਨੀ ਪੰਜਾਬ ਕਰੇਗਾ। ਇਸ ਨਾਲ ਟੂਰਿਜ਼ਮ 'ਚ ਵਾਧਾ ਹੋਵੇਗਾ, ਸਾਨੂੰ ਪੰਜਾਬ ਦਾ ਸੱਭਿਆਚਾਰ ਦਿਖਾਉਣ ਦਾ ਮੌਕਾ ਮਿਲੇਗਾ ਅਤੇ ਪੰਜਾਬ ਉਭਰ ਕੇ ਦੁਨੀਆ ਸਾਹਮਣੇ ਆਵੇਗਾ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਪੰਜਾਬ 'ਚ ਪਹਿਲੀ ਵਾਰ ਹੋਇਆ ਹੈ ਸਰਕਾਰ ਨੇ ਗੰਨਾ ਕਾਸ਼ਤਕਾਰਾਂ ਦਾ ਸਾਰਾ ਬਕਾਇਆ ਪੈਸਾ ਦੇ ਦਿੱਤਾ ਹੈ , ਬਸ ਸਿਰਫ਼ ਕੁਝ ਪ੍ਰਾਈਵੇਟ ਮਿੱਲਾਂ ਦਾ ਰਹਿੰਦਾ ਹੈ। ਉਨ੍ਹਾਂ ਆਖਿਆ ਕਿ ਆਉਣ ਵਾਲੇ ਦਿਨਾਂ 'ਚ ਮੂੰਗੀ ਨੂੰ ਤੀਜੀ ਫ਼ਸਲ ਵਜੋਂ ਪ੍ਰਮੋਟ ਕੀਤਾ ਜਾਵੇਗਾ ਅਤੇ ਇਸ ਦਾ ਘੱਟੋ-ਘੱਟ ਸਮਰਥਨ ਮੁੱਲ ਵੀ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ- ਨਸ਼ੇ ਨੇ ਉਜਾੜ ਕੇ ਰੱਖ ਦਿੱਤਾ ਪਰਿਵਾਰ, ਖੇਮਕਰਨ ਵਿਖੇ ਪਿਓ-ਪੁੱਤ ਮਗਰੋਂ ਹੁਣ ਦੂਜੇ ਪੁੱਤ ਦੀ ਵੀ ਹੋਈ ਮੌਤ

ਇਸ ਦੇ ਨਾਲ ਹੀ ਸੂਬੇ ਦੇ ਸਾਰੇ ਜ਼ਿਲ੍ਹਿਆਂ 'ਚ 6 ਮੈਡੀਕਲ ਕਾਲਜ ਹਨ ਅਤੇ 16 ਹੋਰ ਮੈਡੀਕਲ ਕਾਲਜ ਬਣਾਏ ਜਾਣਗੇ, ਜਿਸ ਵਿੱਚ ਮਸਤੂਆਣਾ ਸਾਹਿਬ ਵਿਖੇ ਤਾਂ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਕਪੂਰਥਲਾ, ਹੁਸ਼ਿਆਰਪੁਰ ਦੇ ਲਈ ਨਕਸ਼ਾ ਤਿਆਰ ਕੀਤਾ ਜਾ ਰਿਹਾ ਹੈ। ਮਾਨ ਨੇ ਕਿਹਾ ਕਿ ਅਸੀਂ ਪੰਜਾਬ ਨੂੰ ਮੈਡੀਕਲ ਹਬ ਬਣਾਉਣਾ ਚਾਹੁੰਦੇ ਹਨ ਤਾਂ ਜੋ ਲੋਕਾਂ ਨੂੰ ਸਾਰੀਆਂ ਸਹੂਲਤਾਂ ਇੱਥੇ ਹੀ ਮਿਲ ਸਕਣ ਅਤੇ ਬੱਚਿਆ ਨੂੰ ਮੈਡੀਕਲ ਸਿੱਖਿਆ ਲਈ ਵਿਦੇਸ਼ ਨਾ ਜਾਣਾ ਪਵੇ। ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਹੁਣ ਤੱਕ 9053 ਏਕੜ ਜ਼ਮੀਨ ਰਸੂਖ਼ਦਾਰਾਂ ਕੋਲੋਂ ਛੁਡਵਾਈ ਜਾ ਚੁੱਕੀ ਹੈ ਅਤੇ ਪੰਚਾਇਤਾਂ ਨੂੰ ਦੇ ਦਿੱਤੀ ਗਈ ਹੈ। ਇਸ ਤੋਂ ਇਲਾਵਾ 1,12,46,670 ਮੀਟ੍ਰਿਕ ਟਨ ਝੋਨਾ ਪੰਜਾਬ ਦੀਆਂ ਮੰਡੀਆਂ 'ਚ ਆਇਆ ਹੈ, ਜਿਸ ਵਿੱਚੋਂ 110 ਲੱਖ ਤੋਂ ਵੱਧ ਦੀ ਖ਼ਰੀਦ ਹੋ ਚੁੱਕੀ ਹੈ ਅਤੇ ਲਗਭਗ 90 ਲੱਖ ਲਿਫ਼ਟ ਕੀਤਾ ਜਾ ਰਿਹਾ ਹੈ। ਹੁਣ ਤੱਕ 18,660 ਕਰੋੜ ਰੁਪਏ ਕਿਸਾਨਾਂ ਨੂੰ ਦੇ ਦਿੱਤੇ ਗਏ ਹਨ ਅਤੇ 24 ਘੰਟੇ ਅੰਦਰ ਕਿਸਾਨਾਂ ਨੂੰ ਫ਼ਸਲ ਦੇ ਪੈਸੇ ਮਿਲ ਰਹੇ ਹਨ। ਹੁਣ ਕਿਸਾਨ ਮੰਡੀਆਂ 'ਚ ਰੁਲਦੇ ਨਹੀਂ , ਜੇਕਰ ਉਨ੍ਹਾਂ ਨੂੰ ਕੋਈ ਪਰੇਸ਼ਾਨੀ ਹੁੰਦੀ ਹੈ ਤਾਂ ਸਰਕਾਰ ਉਸ ਨੂੰ ਜ਼ਮੀਨੀ ਪੱਧਰ 'ਤੇ ਜਾ ਦੇ ਦੇਖਿਆ ਜਾ ਰਿਹਾ ਹੈ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News