ਸੰਗਰੂਰ 'ਚ CM ਭਗਵੰਤ ਮਾਨ ਨੇ 1.12 ਕਰੋੜ ਦੀ ਲਾਗਤ ਵਾਲੀ ਆਧੁਨਿਕ ਲਾਇਬ੍ਰੇਰੀ ਦਾ ਕੀਤਾ ਉਦਘਾਟਨ
Wednesday, Jun 21, 2023 - 05:03 PM (IST)
ਸੰਗਰੂਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗਿਆਨ ਦੇ ਪ੍ਰਸਾਰ ਲਈ ਨਵੀਨੀਕਰਨ ਤੋਂ ਬਾਅਦ ਬਾਬਾ ਬੰਦਾ ਸਿੰਘ ਬਹਾਦਰ ਜ਼ਿਲ੍ਹਾ ਲਾਇਬ੍ਰੇਰੀ ਸੰਗਰੂਰ ਦੇ ਲੋਕਾਂ ਨੂੰ ਸਮਰਪਿਤ ਕੀਤੀ। ਇਸ ਮੌਕੇ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਕੰਪਿਊਟਰ ਸੈਕਸ਼ਨ, ਏਅਰ ਕੰਡੀਸ਼ਨਿੰਗ, ਆਰ. ਓ. ਵਾਟਰ ਸਪਲਾਈ ਅਤੇ ਆਧੁਨਿਕ ਲੈਂਡ ਸਕੈਪਿੰਗ ਸਮੇਤ ਇਸ ਲਾਇਬ੍ਰੇਰੀ ਵਿੱਚ ਤਕਰੀਬਨ 250 ਵਿਦਿਆਰਥੀਆਂ ਦੇ ਬੈਠਣ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਆਧੁਨਿਕ ਸਹੂਲਤਾਂ ਵਾਲੀ ਇਸ ਲਾਇਬ੍ਰੇਰੀ ਨੂੰ 1.12 ਕਰੋੜ ਰੁਪਏ ਦੀ ਲਾਗਤ ਨਾਲ ਆਧੁਨਿਕ ਲਾਇਬ੍ਰੇਰੀ ਵਜੋਂ ਸਥਾਪਿਤ ਕੀਤਾ ਗਿਆ ਹੈ।
ਭਗਵੰਤ ਮਾਨ ਨੇ ਕਿਹਾ ਕਿ ਇਕੱਲੇ ਸੰਗਰੂਰ ਜ਼ਿਲ੍ਹੇ ਵਿੱਚ ਅਜਿਹੀਆਂ 28 ਹੋਰ ਲਾਇਬ੍ਰੇਰੀਆਂ ਸਥਾਪਤ ਕੀਤੀਆਂ ਜਾਣਗੀਆਂ ਤਾਂ ਜੋ ਜ਼ਿਲ੍ਹੇ ਵਿੱਚ ਗਿਆਨ ਦੇ ਪ੍ਰਸਾਰ ਨੂੰ ਲੋਕ ਲਹਿਰ ਵਿੱਚ ਬਦਲਿਆ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਆਮ ਲੋਕਾਂ ਨੂੰ ਲਾਭ ਪਹੁੰਚਾਉਣ ਲਈ ਸੂਬੇ ਭਰ ਦੀਆਂ ਲਾਇਬ੍ਰੇਰੀਆਂ ਦਾ ਇਸੇ ਤਰਜ਼ 'ਤੇ ਨਵੀਨੀਕਰਨ ਕੀਤਾ ਜਾਵੇਗਾ।
ਭਗਵੰਤ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਆਈ. ਏ. ਐੱਸ., ਪੀ. ਸੀ. ਐੱਸ. ਸਣੇ ਹੋਰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਮੁਫ਼ਤ ਕੋਚਿੰਗ ਦੇਣ ਲਈ ਪੰਜਾਬ ਭਰ ਵਿੱਚ ਅੱਠ ਕੋਚਿੰਗ ਸੈਂਟਰ ਖੋਲ੍ਹੇ ਜਾਣਗੇ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਕੇਂਦਰ ਪੰਜਾਬੀ ਵਿਦਿਆਰਥੀ ਇਨ੍ਹਾਂ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸਫ਼ਲਤਾ ਹਾਸਲ ਕਰਨ ਅਤੇ ਪੂਰੇ ਉਤਸ਼ਾਹ ਨਾਲ ਦੇਸ਼ ਦੀ ਸੇਵਾ ਕਰਨ ਨੂੰ ਯਕੀਨੀ ਬਣਾਉਣਗੇ।
ਇਹ ਵੀ ਪੜ੍ਹੋ:ਪਟਵਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, ਪੰਜਾਬ ਵਕਫ਼ ਬੋਰਡ ਨੇ ਲਿਆ ਇਤਿਹਾਸਕ ਫ਼ੈਸਲਾ
ਇਹ ਵੀ ਪੜ੍ਹੋ:ਵਧੀਆ ਤਨਖ਼ਾਹ ਦਾ ਝਾਂਸਾ ਦੇ ਕੇ ਔਰਤ ਨੂੰ ਭੇਜਿਆ ਮਸਕਟ, ਫਿਰ ਅੱਗੇ ਜੋ ਹੋਇਆ ਸੁਣ ਨਹੀਂ ਹੋਵੇਗਾ ਯਕੀਨ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani