CM ਭਗਵੰਤ ਮਾਨ ਨੇ ਪੰਜਾਬ ਨੂੰ ਦਿੱਤੀ ਵੱਡੀ ਸੌਗਾਤ, ਰੇਲਵੇ ਓਵਰਬ੍ਰਿਜ ਦਾ ਕੀਤਾ ਉਦਘਾਟਨ

Monday, Jul 29, 2024 - 06:43 PM (IST)

ਦੀਨਾਨਗਰ (ਵੈੱਬ ਡੈਸਕ, ਹਰਜਿੰਦਰ ਸਿੰਘ ਗੋਰਾਇਆ)- ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਦੀਨਾਨਗਰ ਵਿਖੇ ਰੇਲਵੇ ਓਵਰਬ੍ਰਿਜ ਦਾ ਉਦਘਾਟਨ ਕਰ ਪੰਜਾਬ ਦੇ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਰੋੜਾਂ ਦੀ ਫੰਡਿੰਗ ਨਾਲ ਰੇਲਵੇ ਓਵਰਬ੍ਰਿਜ ਬਣਾਇਆ ਗਿਆ ਹੈ, ਇਹ ਤਾਂ ਸਰਕਾਰਾਂ ਦਾ ਫਰਜ਼ ਬਣਦਾ ਹੈ ਕਿ ਲੋਕਾਂ ਨੂੰ ਸਹੂਲਤ ਦੇਣਾ ਨਾ ਕਿ ਇਸ 'ਚ ਕੋਈ ਅਹਿਸਾਨ ਹੈ । ਭਗਵੰਤ ਮਾਨ ਨੇ ਕਿਹਾ ਕਿ ਪੰਜਾਬ 'ਚ ਲਗਾਤਾਰ ਕੰਮ ਹੋ ਰਹੇ ਹਨ ਪਰਸੋਂ ਮਾਲਵਾ ਨਹਿਰ ਦਾ ਜਾਇਜ਼ਾ ਲੈ ਕੇ ਕੰਮ ਸ਼ੁਰੂ ਕੀਤਾ ਗਿਆ, ਕੱਲ੍ਹ 58 ਐਂਬੂਲੈਂਸਾਂ ਨੂੰ ਹਰੀ ਝੰਡੀ ਦੇ ਕੇ ਸਿਹਤ ਮਹਿਕਮੇ ਨੂੰ ਸਮਰਪਿਤ ਕੀਤਾ ਅਤੇ ਅੱਜ ਦੀਨਾਨਗਰ ਰੇਲਵੇ ਓਵਰਬ੍ਰਿਜ ਦਾ ਕੀਤਾ ਉਦਘਾਟਨ ਕੀਤਾ ਹੈ।

PunjabKesari

ਇਹ ਵੀ ਪੜ੍ਹੋ- ਕਾਲੇ ਬੱਦਲਾਂ 'ਚ ਘਿਰਿਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਨਮੋਹਕ ਨਜ਼ਾਰਾ, ਵੱਡੀ ਗਿਣਤੀ 'ਚ ਪੁੱਜੇ ਸ਼ਰਧਾਲੂ

ਇਸ ਦੌਰਾਨ ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਆਪਣੇ ਪਰਿਵਾਰ ਨੂੰ ਪਾਲ ਰਹੀਆਂ ਸੀ ਅਤੇ ਪੰਜਾਬ ਦੇ ਲੋਕਾਂ ਨੂੰ ਭੁੱਲ ਗਏ ਸੀ। ਉਨ੍ਹਾਂ ਕਿਹਾ ਲੋਕ ਬੋਲ ਦਿੰਦੇ ਹਨ ਕਿ ਛੋਟਾ ਜਿਹਾ ਪੁੱਲ ਹੈ ਮੁੱਖ ਮੰਤਰੀ ਨੇ ਕੀ ਕਰਨਾ ਆ ਕੇ ਪਰ ਇਹ ਸੋਚੋ ਜਿਨ੍ਹਾਂ ਲੋਕਾਂ ਨੇ ਇਸ ਪੁੱਲ ਤੋਂ ਗੁਜ਼ਰਣਾ ਹੈ ਉਨ੍ਹਾਂ ਲਈ ਇਹ ਪੁੱਲ ਕਿੰਨਾ ਵੱਡਾ ਹੋਵੇਗਾ।

PunjabKesari

 ਇਹ ਵੀ ਪੜ੍ਹੋ- ਖ਼ਤਰੇ ਦੀ ਘੰਟੀ! ਰਾਵੀ ਦਰਿਆ 'ਚ ਵਧਿਆ ਪਾਣੀ ਦਾ ਪੱਧਰ, ਕਿਸ਼ਤੀ ਹੋਈ ਬੰਦ

ਉਨ੍ਹਾਂ ਕਿਹਾ ਕਿ ਜੋ ਪਹਿਲੀਆਂ ਸਰਕਾਰ ਇਸ ਬਾਰਡਰ ਦੇ ਇਲਾਕੇ ਨੂੰ ਪਿਛੜਿਆ ਹੋਇਆ ਇਲਾਕਾ ਕਹਿੰਦੀਆਂ ਸਨ ਪਰ ਸਾਡੀ ਸਰਕਾਰ ਇਸ ਨੂੰ ਪਿਛੜਿਆ ਇਲਾਕਾ ਕਹਿਣ ਵਾਲਾ ਸ਼ਬਦ ਖ਼ਤਮ ਕਰ ਦੇਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਕੋ ਉਪਰਾਲਾ ਹੈ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਹੈ। ਭਗਵੰਤ ਮਾਨ ਨੇ ਕਿ ਭਾਵੇਂ ਪੰਜਾਬ ਅੰਦਰ ਪੂਰੀ ਤਰ੍ਹਾਂ ਨਾਲ ਭ੍ਰਿਸ਼ਟਚਾਰ ਖ਼ਤਮ ਨਹੀਂ ਹੋਇਆ ਪਰ ਪਹਿਲੀਆਂ ਸਰਕਾਰਾਂ ਨਾਲੋਂ ਘੱਟ ਹੋ ਗਿਆ ਹੈ।

PunjabKesari

ਉਨ੍ਹਾਂ ਅੱਗੇ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਦਿਨ-ਰਾਤ ਪੰਜਾਬ ਦੇ ਕੰਮਾਂ ਲਈ ਲੱਗੀ ਹੈ ਕੋਈ ਵੀ ਅਜਿਹਾ ਮੌਕਾ ਨਹੀਂ ਛੱਡਾਂਗੇ ਜਿੱਥੇ ਪੰਜਾਬ ਨੂੰ ਫਾਇਦਾ ਹੁੰਦਾ ਹੋਵੇ। ਭਾਵੇਂ ਉਸ ਦੀ ਲੜਾਈ ਲਈ ਸਾਨੂੰ ਸੁਪਰੀਮ ਕੋਰਟ ਕਿਉਂ ਨਾ ਜਾਣਾ ਪਵੇ ਪਰ ਪੰਜਾਬ ਦੇ ਹੱਕ ਲੈ ਲਈ ਹਮੇਸ਼ਾ ਲੜਦੇ ਰਹਾਂਗੇ। ਉਨ੍ਹਾਂ ਕਿਹਾ ਭਾਰੀ ਗਿਣਤੀ 'ਚ ਲੋਕਾਂ ਦਾ ਦੀਨਾਨਗਰ ਆਉਣ ਤੋਂ ਸਮਝਦਾ ਹਾਂ ਕਿ ਤੁਸੀਂ ਪੰਜਾਬ ਦੀਆਂ ਨੀਤੀਆਂ ਨੂੰ ਪਸੰਦ ਕਰਦੇ ਹੋ।  ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਤਾਪ ਸਿੰਘ ਬਾਜਵਾ ਦੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਕੁਝ ਲੋਕਾਂ ਨੇ ਇਕ ਘਰ 'ਤੇ 2 ਪਾਰਟੀਆਂ ਦੇ ਝੰਡੇ ਲਗਾਏ ਹਨ। 12 ਤੋਂ 20 ਪੌੜੀਆਂ ਤੋਂ ਬਾਅਦ ਬਦਲ ਪਾਰਟੀ ਬਦਲ ਜਾਂਦੀ ਹੈ। 

 ਇਹ ਵੀ ਪੜ੍ਹੋ- ਪੰਜਾਬ ਪੁਲਸ ਦੀ ਵੱਡੀ ਸਫ਼ਲਤਾ, ਕਰੋੜਾਂ ਦੀ ਡਰੱਗ ਮਨੀ ਸਣੇ ਵਿਦੇਸ਼ੀ ਨਸ਼ਾ ਤਸਕਰਾਂ ਦੇ 2 ਸੰਚਾਲਕ ਗ੍ਰਿਫ਼ਤਾਰ

ਦੱਸ ਦੇਈਏ ਕਿ ਇੱਥੇ 51.74 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ਇਹ ਰੇਲਵੇ ਓਵਰ ਬ੍ਰਿਜ ਮੁੱਖ ਮੰਤਰੀ ਦਾ ਸ਼ਹਿਰ ਦੇ ਲੋਕਾਂ ਲਈ ਬਹੁਤ ਵੱਡਾ ਤੋਹਫ਼ਾ ਹੈ। ਇਹ ਰੇਲਵੇ ਓਵਰ ਬ੍ਰਿਜ ਗੁਰਦਾਸਪੁਰ ਜ਼ਿਲ੍ਹੇ ਵਿੱਚ ਦੀਨਾਨਗਰ ਰੇਲਵੇ ਸਟੇਸ਼ਨ ਨੇੜੇ ਅੰਮ੍ਰਿਤਸਰ-ਪਠਾਨਕੋਟ ਰੇਲਵੇ ਸੈਕਸ਼ਨ ਉਤੇ ਸੀ-60 ਲੈਵਲ ਕਰਾਸਿੰਗ ਦੀ ਥਾਂ ਉਸਾਰਿਆ ਗਿਆ ਹੈ। ਇਸ ਕੰਮ ਵਿੱਚ ਰੇਲਵੇ ਵਾਲੇ ਹਿੱਸੇ ਤੇ ਨਾਲ ਜੁੜਦੀਆਂ ਸੜਕਾਂ ਦਾ ਕੰਮ ਸ਼ਾਮਲ ਹੈ ਅਤੇ ਇਸ ਉਤੇ ਪੂਰਾ ਪੈਸਾ ਪੰਜਾਬ ਸਰਕਾਰ ਵੱਲੋਂ ਖਰਚਿਆ ਗਿਆ ਹੈ। ਇਹ 7.30 ਮੀਟਰ ਲੰਮਾ ਤੇ 10.5 ਮੀਟਰ ਚੌੜਾ ਪ੍ਰਾਜੈਕਟ 2019 ਵਿੱਚ ਸ਼ੁਰੂ ਹੋਇਆ ਸੀ ਅਤੇ ਸਮੇਂ ਸਿਰ ਮੁਕੰਮਲ ਹੋਇਆ ਹੈ।

ਇਸ ਰੇਲਵੇ ਓਵਰ ਬ੍ਰਿਜ ਦੇ ਦੋਵੇਂ ਪਾਸੇ 0.75 ਮੀਟਰ ਚੌੜਾ ਫੁੱਟਪਾਥ ਉਸਾਰਿਆ ਗਿਆ ਹੈ ਅਤੇ ਦੋਵੇਂ ਪਾਸਿਆਂ ਉਤੇ ਸਰਵਿਸ ਰੋਡ ਤੇ ਹਾਈਵੇਅ ਲਾਈਟਾਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਬ੍ਰਿਜ ਦੇ ਹੇਠਾਂ ਪੇਵਰ ਟਾਈਲਾਂ ਨਾਲ ਢੁਕਵੀਂ ਪਾਰਕਿੰਗ ਬਣਾਈ ਗਈ ਹੈ। ਸ਼ਹਿਰ ਵਾਸੀਆਂ ਲਈ ਇਹ ਪ੍ਰਾਜੈਕਟ ਬਹੁਤ ਅਹਿਮ ਹੈ ਅਤੇ ਇਹ ਆਵਾਜਾਈ ਨੂੰ ਸੁਚਾਰੂ ਬਣਾਉਣ ਵਿੱਚ ਮਦਦਗਾਰ ਸਾਬਤ ਹੋਵੇਗਾ। ਇਸ ਰੇਲਵੇ ਓਵਰ ਬ੍ਰਿਜ ਦੇ ਨਿਰਮਾਣ ਨਾਲ ਅੰਮ੍ਰਿਤਸਰ-ਪਠਾਨਕੋਟ ਰੇਲਵੇ ਲਾਈਨ ਉਤੇ ਸੀ-60 ਲੈਵਲ ਕਰਾਸਿੰਗ ਖ਼ਤਮ ਹੋ ਜਾਵੇਗੀ। ਇਸ ਨਾਲ ਸਰਹੱਦੀ ਪਿੰਡਾਂ ਤੋਂ ਦੀਨਾਨਗਰ ਸ਼ਹਿਰ ਆਉਣ ਵਾਲਿਆਂ ਨੂੰ ਨਿਰਵਿਘਨ ਆਵਾਜਾਈ ਦੀ ਸਹੂਲਤ ਮਿਲੇਗੀ। ਇਹ ਫੌਜ ਦੀ ਗਤੀਵਿਧੀ ਲਈ ਵੀ ਰਣਨੀਤਿਕ ਰੂਟ ਬਣੇਗਾ, ਜਿਸ ਨਾਲ ਦੇਸ਼ ਦੀ ਏਕਤਾ, ਅਖੰਡਤਾ ਤੇ ਪ੍ਰਭੂਸੱਤਾ ਦੀ ਰਾਖੀ ਵਿੱਚ ਸੌਖ ਹੋਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News