ਮੁੱਖ ਮੰਤਰੀ ਭਗਵੰਤ ਮਾਨ ਨੇ ਲਾਈਵ ਹੋ ਕੇ ਦਿੱਤਾ ਟੂਰਿਜ਼ਮ ਸਮਿਟ ਦਾ ਸੱਦਾ
Sunday, Sep 10, 2023 - 07:00 PM (IST)
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿਚ 11, 12, 13 ਸਤੰਬਰ ਨੂੰ ਕਰਵਾਏ ਜਾਣ ਵਾਲੇ 'ਟੂਰਿਜ਼ਮ ਸਮਿਟ' ਲਈ ਸਾਰਿਆਂ ਨੂੰ ਸੱਦਾ ਦਿੱਤਾ ਹੈ। ਮੁੱਖ ਮੰਤਰੀ ਨੇ ਆਖਿਆ ਹੈ ਕਿ ਇਸ ਸਮਿਟ ਰਾਹੀਂ ਲੋਕਾਂ ਨੂੰ ਪੰਜਾਬ ਦਾ ਉਹ ਪੱਖ ਵਿਖਾਇਆ ਜਾਵੇਗਾ ਜੋ ਅੱਜ ਤਕ ਨਹੀਂ ਦੇਖਿਆ। ਪੰਜਾਬ ਦੀ ਧਰਤੀ ਬਹਾਦਰੀ, ਬਲਿਦਾਨ, ਇਨਕਲਾਬ ਨਾਲ ਭਰੀ ਹੋਈ ਹੈ, ਅਤੇ ਲੋਕ ਪੰਜਾਬ ਮਿੱਟੀ ਦੀ ਖੁਸ਼ਬੂ ਨੂੰ ਨੇੜੇ ਤੋਂ ਮਹਿਸੂਸ ਕਰ ਸਕਣ। ਮੁੱਖ ਮੰਤਰੀ ਨੇ ਕਿਹਾ ਕਿ ਮੇਜ਼ਬਾਨ ਪੰਜਾਬ ਤੁਹਾਡਾ ਅੱਖਾਂ ਵਿਛਾਅ ਕੇ ਇੰਤਜ਼ਾਰ ਕਰ ਰਿਹਾ ਹੈ।
ਇਹ ਵੀ ਪੜ੍ਹੋ : ਲੁਧਿਆਣਾ ਦੇ ਮਸ਼ਹੂਰ ਹੋਟਲ ’ਚ ਵਿਦੇਸ਼ੀ ਕੁੜੀਆਂ ਦੀ ਵੀਡੀਓ ਹੋਈ ਵਾਇਰਲ, ਅਮੀਰਜ਼ਾਦਿਆਂ ਦੀ ਕਰਤੂਤ ਵੀ ਹੋਈ ਕੈਦ
ਪੰਜਾਬ ਨੂੰ ਪੂਰੀ ਦੁਨੀਆ ਦੇ ਨਕਸ਼ੇ ’ਤੇ ਉਭਾਰਨ ਲਈ ਮਿਤੀ 11, 12, 13 ਸਤੰਬਰ ਨੂੰ 'ਟੂਰਿਜ਼ਮ ਸਮਿਟ' ਕਰਵਾਉਣ ਜਾ ਰਹੇ ਹਾਂ। ਇਸ ਸਮਿਟ ਦਾ ਹਿੱਸਾ ਬਣਨ ਲਈ ਬਤੌਰ ਮੁੱਖ ਮੰਤਰੀ ਮੇਰੇ ਵੱਲੋਂ ਤੁਹਾਨੂੰ ਸਾਰਿਆਂ ਨੂੰ ਸੱਦਾ ਹੈ।
ਇਹ ਵੀ ਪੜ੍ਹੋ : ਮੁਕਤਸਰ ’ਚ ਬੇਰਹਿਮੀ ਦੀ ਹੱਦ, ਮਾਂ ਨਾਲ ਰਹਿਣ ਵਾਲੇ ਦਾ ਪਹਿਲਾਂ ਕੀਤਾ ਕਤਲ, ਫਿਰ ਲਾਸ਼ ਨੂੰ ਵੀ ਨਾ ਬਖਸ਼ਿਆ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8