ਭ੍ਰਿਸ਼ਟਾਚਾਰ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ CM ਮਾਨ ਦਾ ਮੰਤਰੀਆਂ ਲਈ ਨਵਾਂ ਫਰਮਾਨ ਜਾਰੀ

Thursday, May 26, 2022 - 06:07 PM (IST)

ਜਲੰਧਰ (ਧਵਨ)- ਡਾ. ਵਿਜੇ ਸਿੰਗਲਾ ਦੇ ਭ੍ਰਿਸ਼ਟਾਚਾਰ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਮੰਤਰੀਆਂ ਲਈ ਨਵਾਂ ਫਰਮਾਨ ਜਾਰੀ ਕੀਤਾ ਹੈ ਤਾਂ ਜੋ ਕੋਈ ਹੋਰ ਭ੍ਰਿਸ਼ਟਾਚਾਰ ਦਾ ਮਾਮਲਾ ਸਾਹਮਣੇ ਨਾ ਆ ਸਕੇ। ਮੁੱਖ ਮੰਤਰੀ ਨੇ ਆਪਣੇ ਮੰਤਰੀਆਂ ਨੂੰ ਸਲਾਹ ਦਿੱਤੀ ਹੈ ਕਿ ਉਹ ਆਪਣੇ ਕਿਸੇ ਰਿਸ਼ਤੇਦਾਰ ਨੂੰ ਓ. ਐੱਸ. ਡੀ. ਲਾਉਣ ਤੋਂ ਬਚਣ। ਡਾ. ਵਿਜੇ ਸਿੰਗਲਾ ਨੇ ਆਪਣੇ ਰਿਸ਼ਤੇਦਾਰ ਪ੍ਰਦੀਪ ਕੁਮਾਰ ਨੂੰ ਓ. ਐੱਸ. ਡੀ. ਬਣਾਇਆ ਸੀ, ਜਿਸ ਨੇ ਸੁਪਰਡੈਂਟ ਇੰਜੀਨੀਅਰ ਤੋਂ ਕਮਿਸ਼ਨ ਦੀ ਮੰਗ ਕੀਤੀ ਸੀ।

ਭਗਵੰਤ ਮਾਨ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਵੀ ਸਰਕਾਰੀ ਕੰਮ ਵਿੱਚ ਪਾਰਦਰਸ਼ਤਾ ਬਣਾਈ ਰੱਖਣ ਲਈ ਆਪਣੇ ਰਿਸ਼ਤੇਦਾਰਾਂ ਨੂੰ ਆਪਣੇ ਨਾਲ ਜੋੜਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਕਿਉਂਕਿ ਪਿਛਲੇ ਸਮੇਂ ਵਿੱਚ ਵੇਖਿਆ ਗਿਆ ਸੀ ਕਿ ਚੁਣੇ ਹੋਏ ਵਿਧਾਇਕਾਂ ਨੇ ਵੀ ਆਪਣੇ ਰਿਸ਼ਤੇਦਾਰਾਂ ਨੂੰ ਆਪਣੇ ਨਾਲ ਹੀ ਓ. ਐੱਸ. ਡੀ. ਵਜੋਂ ਨਿਯੁਕਤ ਕਰ ਲਿਆ ਸੀ। ਇਸ ਕਾਰਨ ਭ੍ਰਿਸ਼ਟਾਚਾਰ ਵਧਿਆ ਅਤੇ ਸਿਆਸੀ ਆਗੂਆਂ ਦਾ ਅਕਸ ਖ਼ਰਾਬ ਹੋਇਆ।

ਇਹ ਵੀ ਪੜ੍ਹੋ: ਭਖ ਸਕਦੀ ਹੈ ਪੰਜਾਬ ਦੀ ਸਿਆਸਤ, ਅਕਾਲੀਆਂ ਵੇਲੇ ਹੋਏ ਕਰੋੜਾਂ ਦੇ ਸਿੰਚਾਈ ਘਪਲੇ ਦੀਆਂ ਵੀ ਖੁੱਲ੍ਹਣਗੀਆਂ ਫਾਈਲਾਂ

ਭ੍ਰਿਸ਼ਟਾਚਾਰ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਮੁੱਖ ਮੰਤਰੀ ਨੇ ਬੀਤੇ ਦਿਨੀਂ ਸੂਬੇ ਦੇ ਸਾਰੇ ਮੰਤਰੀਆਂ ਨੂੰ ਬੁਲਾ ਕੇ ਨਵੇਂ ਦਿਸ਼ਾ-ਨਿਰਦੇਸ਼ਾਂ ਤੋਂ ਜਾਣੂ ਕਰਵਾਇਆ ਸੀ। ਡਾ. ਸਿੰਗਲਾ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਟੀਮ ਪੰਜਾਬ ਦੇ ਮੰਤਰੀਆਂ ਤੇ ਵਿਧਾਇਕਾਂ ’ਤੇ ਵੀ ਨਜ਼ਰ ਰੱਖੇਗੀ। ਭਾਵੇਂ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੀ ਜ਼ਿੰਮੇਵਾਰੀ ਸਿੱਧੇ ਤੌਰ ’ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਮੋਢਿਆਂ ’ਤੇ ਆ ਜਾਂਦੀ ਹੈ ਪਰ ਜਿਸ ਤਰੀਕੇ ਨਾਲ ਅਰਵਿੰਦ ਕੇਜਰੀਵਾਲ ਨੇ ਵਿਜੇ ਸਿੰਗਲਾ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਭਗਵੰਤ ਮਾਨ ਦੀ ਖੁੱਲ੍ਹ ਕੇ ਹਮਾਇਤ ਕੀਤੀ ਹੈ, ਉਸ ਤੋਂ ਬਾਅਦ ਹੁਣ ਸੂਬੇ ਦੇ ਸਾਰੇ ਮੰਤਰੀ ਸੰਜੀਦਾ ਹੋ ਕੇ ਕੰਮ ਕਰ ਰਹੇ ਹਨ। ਮੰਤਰੀਆਂ ’ਤੇ ਹੁਣ ਇਕ ਤਰ੍ਹਾਂ ਦੀ ਤਲਵਾਰ ਲਟਕ ਰਹੀ ਹੈ। ਜੇ ਭਗਵੰਤ ਮਾਨ ਦੋ ਮਹੀਨਿਆਂ ਅੰਦਰ ਹੀ ਆਪਣੇ ਇਕ ਮੰਤਰੀ ਖ਼ਿਲਾਫ਼ ਸਖ਼ਤ ਕਾਰਵਾਈ ਕਰ ਸਕਦੇ ਹਨ ਤਾਂ ਕੱਲ੍ਹ ਨੂੰ ਜੇ ਕਿਸੇ ਹੋਰ ਮੰਤਰੀ ਦਾ ਮਾਮਲਾ ਸਾਹਮਣੇ ਆਇਆ ਤਾਂ ਭਗਵੰਤ ਮਾਨ ਉਸ ਖ਼ਿਲਾਫ਼ ਵੀ ਅਜਿਹੀ ਕਾਰਵਾਈ ਕਰਨ ਤੋਂ ਪਿੱਛੇ ਨਹੀਂ ਹਟਣਗੇ।

ਇਹ ਵੀ ਪੜ੍ਹੋ: ਮਾਂ ਨੂੰ ਆਇਆ ਫੋਨ, ਦੋਸਤਾਂ ਨਾਲ ਦਿੱਲੀ ਜਾ ਰਿਹੈ , ਬਾਅਦ ’ਚ ਲਾਸ਼ ਬਣ ਪਰਤੇ ਪੁੱਤ ਨੂੰ ਵੇਖ ਉੱਡੇ ਹੋਸ਼

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News