CM ਭਗਵੰਤ ਮਾਨ ਨੇ ਜਲ੍ਹਿਆਂਵਾਲਾ ਬਾਗ਼ ਦੇ ਸ਼ਹੀਦਾਂ ਦੀ ਸ਼ਹਾਦਤ ਨੂੰ ਕੀਤਾ ਪ੍ਰਣਾਮ

04/13/2022 9:31:04 AM

ਚੰਡੀਗੜ੍ਹ (ਬਿਊਰੋ) - ਜਲ੍ਹਿਆਂਵਾਲਾ ਬਾਗ ਵਿਖੇ 13 ਅਪ੍ਰੈਲ 1919 ਨੂੰ (ਵਿਸਾਖੀ ਦੇ ਦਿਨ) ਹੋਏ ਖੂਨੀ ਸਾਕੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲ੍ਹਿਆਂਵਾਲਾ ਬਾਗ਼ ਦੇ ਸ਼ਹੀਦਾਂ ਦੀ ਮਹਾਨ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ ਕੀਤਾ ਹੈ। ਭਗਵੰਤ ਮਾਨ ਨੇ ਜਲ੍ਹਿਆਂਵਾਲਾ ਬਾਗ ਦੇ ਸਾਕੇ ਨੂੰ ਲੈ ਕੇ ਆਪਣੀ ਫੇਸਬੁੱਕ ’ਤੇ ਇਸ ਪੋਸਟ ਸਾਂਝੀ ਕੀਤੀ ਹੈ।

ਸਾਂਝੀ ਕੀਤੀ ਪੋਸਟ ’ਚ ਭਗਵੰਤ ਮਾਨ ਨੇ ਲਿਖਿਆ ਕਿ,‘‘ ਜਲ੍ਹਿਆਂਵਾਲਾ ਬਾਗ਼ ਦੇ ਖ਼ੂਨੀ ਸਾਕੇ ਦੇ ਸ਼ਹੀਦਾਂ ਦੀ ਮਹਾਨ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ!’’ ‘‘ਭਾਰਤ ਦੇ ਇਤਿਹਾਸ ਵਿੱਚ ਜਲ੍ਹਿਆਂਵਾਲਾ ਬਾਗ਼ ਅਜਿਹਾ ਖ਼ੂਨੀ ਸਾਕਾ ਹੈ, ਜਿਸਨੂੰ ਸੁਣ ਕੇ ਅੱਜ ਵੀ ਸਾਡੇ ਰੌਂਗਟੇ ਖੜ੍ਹੇ ਹੋ ਜਾਂਦੇ ਹਨ। 

ਮੁੱਖ ਮੰਤਰੀ ਨੇ ਲਿਖਿਆ ਕਿ, ‘‘ਆਜ਼ਾਦੀ ਲਈ ਸਾਡੇ ਮਹਾਨ ਸ਼ਹੀਦਾਂ ਨੇ ਜੋ ਕੁਰਬਾਨੀਆਂ ਦਿੱਤੀਆਂ, ਉਹ ਅਸੀਂ ਕਦੇ ਨਹੀਂ ਭੁੱਲ ਸਕਦੇ। ਅਸੀਂ ਸਾਰੀ ਜ਼ਿੰਦਗੀ ਸ਼ਹੀਦ ਹੋਏ ਇਨ੍ਹਾਂ ਅਣਗਿਣਤ ਸ਼ਹੀਦਾਂ ਦੇ ਰਿਣੀ ਰਹਾਂਗੇ, ਜਿਨ੍ਹਾਂ ਸਦਕਾ ਸਾਨੂੰ ਇਹ ਆਜ਼ਾਦੀ ਮਿਲੀ।
ਇਨਕਲਾਬ ਜ਼ਿੰਦਾਬਾਦ!’’

rajwinder kaur

This news is Content Editor rajwinder kaur