ਰਾਜਵੀਰ ਜਵੰਦਾ ਦਾ CM ਭਗਵੰਤ ਮਾਨ ਨੇ ਜਾਣਿਆ ਹਾਲ, ਸਿਹਤ ਬਾਰੇ ਦਿੱਤੀ ਵੱਡੀ ਅਪਡੇਟ
Sunday, Sep 28, 2025 - 02:47 PM (IST)

ਮੋਹਾਲੀ (ਵੈੱਬ ਡੈਸਕ)- ਹਰਿਆਣਾ ਦੇ ਪਿੰਜੌਰ ਵਿਚ ਸੜਕ ਹਾਦਸੇ ਦਾ ਸ਼ਿਕਾਰ ਹੋਏ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਾਲਤ 'ਚ ਹੁਣ ਕਾਫ਼ੀ ਸੁਧਾਰ ਹੋ ਰਿਹਾ ਹੈ। ਰਾਜਵੀਰ ਜਵੰਦਾ ਦਾ ਹਾਲ ਜਾਣਨ ਲਈ ਅੱਜ ਮੁੱਖ ਮੰਤਰੀ ਭਗਵੰਤ ਮਾਨ ਫੋਰਟਿਸ ਹਸਪਤਾਲ ਪਹੁੰਚੇ, ਜਿੱਥੇ ਉਨ੍ਹਾਂ ਰਾਜਵੀਰ ਜਵੰਦਾ ਦਾ ਹਾਲ ਜਾਣਿਆ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਭਗਵੰਤ ਮਾਨ ਨੇ ਦੱਸਿਆ ਕਿ ਰਾਜਵੀਰ ਜਵੰਦਾ ਦੀ ਹਾਲਤ ਕੱਲ੍ਹ ਨਾਲੋਂ ਬਿਹਤਰ ਦੱਸੀ ਜਾ ਰਹੀ ਹੈ। ਕੱਲ੍ਹ ਉਨ੍ਹਾਂ ਦੇ ਕਈ ਅੰਗ ਵੀ ਕੰਮ ਨਹੀਂ ਕਰ ਰਹੇ ਸਨ। ਹੈੱਡ ਇਨਜਰੀ ਹੋਣ ਕਾਰਨ ਰਿਕਵਰੀ ਬੇਹੱਦ ਹੌਲੀ-ਹੌਲੀ ਹੁੰਦੀ ਹੈ। ਸਾਰੇ ਉਨ੍ਹਾਂ ਦੇ ਕਲਾਕਾਰ ਸਾਥੀ ਇਥੇ ਪਹੁੰਚੇ ਰਹੇ ਹਨ।
ਇਹ ਵੀ ਪੜ੍ਹੋ: Punjab: ਹੈਂ! ਪੋਤਾ ਹੋਣ 'ਤੇ ਨੱਚਦੀ ਦਾਦੀ ਵੀ ਬਣ ਗਈ ਮਾਂ, ਹੱਕਾ-ਬੱਕਾ ਰਹਿ ਗਿਆ ਪੂਰਾ ਪਰਿਵਾਰ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਮਾਂ ਅਤੇ ਪਤਨੀ ਸਮੇਤ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਹੈ। ਅਸੀਂ ਆਸ ਕਰਦੇ ਹਾਂ ਕਿ ਰਾਜਵੀਰ ਜਲਦੀ ਠੀਕ ਹੋ ਕੇ ਪੰਜਾਬੀ ਗੀਤ ਮਾਂ ਬੋਲੀ ਦੀ ਝੋਲੀ ਪਾਵੇ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ 'ਤੇ ਅਫ਼ਵਾਹਾਂ ਫੈਲਾਉਣ ਤੋਂ ਬਚੋ। ਜੋ ਡਾਕਟਰਾਂ ਵੱਲੋਂ ਬੁਲੇਟਿਨ ਜਾਰੀ ਕੀਤਾ ਜਾਵੇਗਾ, ਉਸ ਨੂੰ ਹੀ ਸਹੀ ਮੰਨਿਆ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਕੂਲ
ਉਥੇ ਹੀ ਉਨ੍ਹਾਂ ਨੂੰ ਮਿਲਣ ਪਹੁੰਚ ਰਹੇ ਪੰਜਾਬੀ ਗਾਇਕਾਂ ਨੇ ਵੀ ਦੱਸਿਆ ਕਿ ਰਾਜਵੀਰ ਜਵੰਦਾ ਜਲਦੀ ਰਿਕਵਰ ਕਰ ਰਹੇ ਹਨ। ਸ਼ਨੀਵਾਰ ਨੂੰ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ। ਜ਼ਿਕਰਯੋਗ ਹੈ ਕਿ ਰਾਜਵੀਰ ਜਵੰਦਾ ਚਾਰ ਹੋਰ ਦੋਸਤਾਂ ਨਾਲ ਬਾਈਕ 'ਤੇ ਰਾਈਡ 'ਤੇ ਜਾ ਰਹੇ ਸਨ। ਇਸ ਦੌਰਾਨ ਅਚਾਨਕ 2 ਅਵਾਰਾ ਪਸ਼ੂ ਸਾਹਮਣੇ ਆ ਜਾਣ ਕਰਕੇ ਮੋਟਰਸਾਈਕਲ ਬੇਕਾਬੂ ਅਤੇ ਬੋਲੈਰੋ ਗੱਡੀ ਨਾਲ ਟਕਰਾ ਗਈ, ਜਿਸ ਕਰਕੇ ਉਕਤ ਹਾਦਸਾ ਵਾਪਰਿਆ। ਸੜਕ 'ਤੇ ਸਿਰ ਲੱਗਣ ਕਾਰਨ ਉਸ ਨੂੰ ਗੰਭੀਰ ਸੱਟਾਂ ਲੱਗੀਆਂ। ਦੱਸਿਆ ਜਾ ਰਿਹਾ ਹੈ ਹਾਦਸੇ ਮਗਰੋਂ ਰਾਜਵੀਰ ਜਵੰਦਾ ਨੂੰ ਦਿਲ ਦਾ ਦੌਰਾ ਵੀ ਪਿਆ ਸੀ।
ਇਹ ਵੀ ਪੜ੍ਹੋ:ਹੋ ਜਾਓ ਸਾਵਧਾਨ! ਪੰਜਾਬ 'ਚ ਇਨ੍ਹਾਂ ਬਿਜਲੀ ਖ਼ਪਤਕਾਰਾਂ 'ਤੇ ਪਾਵਰਕਾਮ ਕਰ ਰਿਹੈ ਵੱਡੀ ਕਾਰਵਾਈ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8