ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਲਈ ਰਵਾਨਾ ਹੋਏ CM ਭਗਵੰਤ ਮਾਨ
Tuesday, Sep 30, 2025 - 05:44 PM (IST)

ਨੈਸ਼ਨਲ ਡੈਸਕ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਪਹੁੰਚ ਗਏ ਹਨ ਤੇ ਉਹ ਥੋੜ੍ਹੀ ਦੇਰ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਮੁੱਖ ਮੰਤਰੀ ਸ਼ਾਹ ਨੂੰ ਪੰਜਾਬ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ਬਾਰੇ ਜਾਣਕਾਰੀ ਦੇਣਗੇ। ਉਨ੍ਹਾਂ ਦੀਆਂ ਮੁੱਖ ਮੰਗਾਂ ਵਿੱਚੋਂ ਇੱਕ ਸਟੇਟ ਡਿਜ਼ਾਸਟਰ ਰਿਲੀਫ ਫੰਡ (SDRF) ਦੇ ਨਿਯਮਾਂ ਵਿੱਚ ਢਿੱਲ ਦੀ ਮੰਗ ਕਰਨਾ ਹੈ। ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਸੂਬੇ ਵਿੱਚ 1988 ਤੋਂ ਵੀ ਵੱਡਾ ਹੜ੍ਹ ਆਇਆ ਹੈ, ਜਿਸ ਦੀ ਲਪੇਟ ਵਿੱਚ ਸਾਰੇ 23 ਜ਼ਿਲ੍ਹੇ ਆਏ। ਲਗਭਗ 3.89 ਲੱਖ ਲੋਕ ਹੜ੍ਹ ਨਾਲ ਪ੍ਰਭਾਵਿਤ ਹੋਏ ਹਨ, ਅਤੇ 59 ਲੋਕਾਂ ਦੀ ਮੌਤ ਹੋਈ ਹੈ। ਇਸ ਤੋਂ ਇਲਾਵਾ, 2 ਲੱਖ ਏਕੜ ਫਸਲ ਖਰਾਬ ਹੋਈ ਹੈ।
ਜ਼ਿਕਰਯੋਗ ਹੈ ਕਿ CM ਮਾਨ ਵੱਲੋਂ ਸਾਫ਼ ਸੰਦੇਸ਼ ਦਿੱਤਾ ਗਿਆ ਹੈ ਕਿ ਪੰਜਾਬ ਨੂੰ ਕੇਂਦਰ ਤੋਂ ਵਧੇਰੇ ਮਦਦ ਮਿਲੇ ਤਾਂ ਹੀ ਕਿਸਾਨਾਂ ਤੇ ਪੀੜ੍ਹਤ ਪਰਿਵਾਰਾਂ ਦਾ ਦੁੱਖ ਘੱਟ ਹੋਵੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿਧਾਨ ਸਭਾ ਵਿਚ ਖ਼ੁਦ ਇਸ ਮੀਟਿੰਗ ਬਾਰੇ ਜਾਣਕਾਰੀ ਸਾਂਝੀ ਕੀਤੀ ਸੀ। ਉਨ੍ਹਾਂ ਦੱਸਿਆ ਕਿ ਉਹ ਇਸ ਮੀਟਿੰਗ ਦੌਰਾਨ ਐੱਸ. ਡੀ. ਆਰ. ਐੱਫ਼. ਨਿਯਮਾਂ ਵਿਚ ਸੋਧ ਬਾਰੇ ਗੱਲਬਾਤ ਕਰਨਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਇੰਨੀ ਆਫ਼ਤ ਦੇ ਬਾਵਜੂਦ ਦੇਸ਼ ਨੂੰ ਕਾਫ਼ੀ ਝੋਨਾ ਦੇਣ ਜਾ ਰਿਹਾ ਹੈ। ਉਹ ਗ੍ਰਹਿ ਮੰਤਰੀ ਨੂੰ ਇਸ ਗੱਲ ਤੋਂ ਵੀ ਜਾਣੂੰ ਕਰਵਾਉਣਗੇ।
ਖਬਰ ਅਪਡੇਟ ਕੀਤੀ ਜਾ ਰਹੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8