CM ਭਗਵੰਤ ਮਾਨ ਮੁੜ ਸਜਾਉਣਗੇ ਸਿਹਰਾ, ਰਾਜਾ ਵੜਿੰਗ ਸਣੇ ਬੋਲੇ ਆਗੂ, 'ਵਧਾਈਆਂ ਜੀ ਵਧਾਈਆਂ'

Wednesday, Jul 06, 2022 - 03:32 PM (IST)

CM ਭਗਵੰਤ ਮਾਨ ਮੁੜ ਸਜਾਉਣਗੇ ਸਿਹਰਾ, ਰਾਜਾ ਵੜਿੰਗ ਸਣੇ ਬੋਲੇ ਆਗੂ, 'ਵਧਾਈਆਂ ਜੀ ਵਧਾਈਆਂ'

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵਿਆਹ ਕਰਵਾਉਣ ਜਾ ਰਹੇ ਹਨ। ਮਿਲੀ ਜਾਣਕਾਰੀ ਮੁਤਾਬਕ ਉਹ ਵੀਰਵਾਰ ਨੂੰ ਡਾ. ਗੁਰਪ੍ਰੀਤ ਕੌਰ ਨਾਲ ਵਿਆਹ ਦੇ ਬੰਧਨ 'ਚ ਬੱਝਣ ਜਾ ਰਹੇ ਹਨ। ਮੁੱਖ ਮੰਤਰੀ ਦੇ ਵਿਆਹ ਬਾਰੇ ਪਤਾ ਲੱਗਦਿਆਂ ਹੀ ਉਨ੍ਹਾਂ ਨੂੰ ਵਧਾਈਆਂ ਮਿਲਣੀਆਂ ਸ਼ੁਰੂ ਹੋ ਗਈਆਂ ਹਨ।

PunjabKesari

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਟਵੀਟ ਕਰਕੇ ਮੁੱਖ ਮੰਤਰੀ ਨੂੰ ਵਧਾਈ ਦਿੱਤੀ ਹੈ। ਰਾਜਾ ਵੜਿੰਗ ਨੇ ਲਿਖਿਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਜੀ ਨੂੰ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਕਰਨ ਲਈ ਬਹੁਤ-ਬਹੁਤ ਸ਼ੁੱਭਕਾਮਨਾਵਾਂ। ਉਨ੍ਹਾਂ ਨੇ ਕਿਹਾ ਕਿ ਮੈਂ ਉਨ੍ਹਾਂ ਦੇ ਖ਼ੁਸ਼ਹਾਲ ਵਿਆਹੁਤਾ ਜੀਵਨ ਦੀ ਕਾਮਨਾ ਕਰਦਾ ਹਾਂ। 

ਇਹ ਵੀ ਪੜ੍ਹੋ : ਭਾਰੀ ਮੀਂਹ ਨੇ 'ਚੰਡੀਗੜ੍ਹ-ਮੋਹਾਲੀ' ਕੀਤਾ ਪਾਣੀਓਂ-ਪਾਣੀ, ਤਸਵੀਰਾਂ 'ਚ ਦੇਖੋ ਕਿਹੋ ਜਿਹੇ ਰਹੇ ਹਾਲਾਤ
ਹਰਜੋਤ ਬੈਂਸ ਨੇ ਵੀ ਦਿੱਤੀ ਵਧਾਈ
ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀ ਮੁੱਖ ਮੰਤਰੀ ਨੂੰ ਵਧਾਈ ਦਿੰਦਿਆਂ ਟਵੀਟ ਕੀਤਾ ਹੈ ਅਤੇ ਲਿਖਿਆ ਹੈ ਕਿ ਭਗਵੰਤ ਮਾਨ ਜੀ ਨੂੰ ਖ਼ੁਸ਼ਹਾਲ ਅਤੇ ਵਿਆਹੁਤਾ ਜੀਵਨ ਦੀਆਂ ਮੁਬਾਰਕਾਂ। ਉਨ੍ਹਾਂ ਨੇ ਲਿਖਿਆ ਕਿ ਉਹ ਉਨ੍ਹਾਂ ਦੋਹਾਂ ਦੇ ਜੀਵਨ ਭਰ ਪਿਆਰ, ਸਤਿਕਾਰ ਅਤੇ ਸਾਥ ਦੀ ਕਾਮਨਾ ਕਰਦੇ ਹਨ।

PunjabKesari

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਦੇ CM ਭਗਵੰਤ ਮਾਨ ਨੇ 'ਪਟਵਾਰੀਆਂ' ਦੀ ਭਰਤੀ ਨੂੰ ਲੈ ਕੇ ਕੀਤਾ ਨਵਾਂ ਐਲਾਨ
ਅਮਨ ਅਰੋੜਾ ਨੇ ਵੀ ਦਿੱਤੀਆਂ ਮੁਬਾਰਕਾਂ
ਪੰਜਾਬ ਦੇ ਨਵੇਂ ਬਣੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਵਾਂ ਵਿਆਹੁਤਾ ਜੀਵਨ ਸ਼ੁਰੂ ਕਰਨ ਲਈ ਮੁਬਾਰਕਾਂ ਦਿੱਤੀਆਂ ਹਨ। ਉਨ੍ਹਾਂ ਲਿਖਿਆ ਕਿ ਉਹ ਦੋਹਾਂ ਦੀ ਖੁਸ਼ੀ, ਪਿਆਰ, ਖੁਸ਼ਹਾਲੀ, ਸਿਹਤ ਅਤੇ ਸਾਥ ਨਾਲ ਭਰਪੂਰ ਜੀਵਨ ਦੀ ਕਾਮਨਾ ਕਰਦੇ ਹਨ। ਉਨ੍ਹਾਂ ਲਿਖਿਆ ਕਿ ਪਰਮਾਤਮਾ ਤੁਹਾਡੇ ਦੋਵਾਂ 'ਤੇ ਆਪਣਾ ਆਸ਼ੀਰਵਾਦ ਰੱਖੇ।

PunjabKesari

ਇਹ ਵੀ ਪੜ੍ਹੋ : ਪੰਜਾਬ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ
ਦੱਸਣਯੋਗ ਹੈ ਕਿ ਵਿਆਹ ਦੀਆਂ ਰਸਮਾਂ ਤੋਂ ਮਹਿਜ਼ ਇਕ ਦਿਨ ਪਹਿਲਾਂ ਹੀ ਇਸ ਦਾ ਐਲਾਨ ਕੀਤਾ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਭਗਵੰਤ ਮਾਨ ਦੀ ਮਾਂ ਅਤੇ ਭੈਣ ਨੇ ਹੀ ਉਨ੍ਹਾਂ ਲਈ ਇਹ ਰਿਸ਼ਤਾ ਲੱਭਿਆ ਹੈ, ਜਿਸ ਨੂੰ 7 ਜੁਲਾਈ ਨੂੰ ਵਿਆਹ ਦਾ ਰੂਪ ਦੇ ਦਿੱਤਾ ਜਾਵੇਗਾ। ਦਰਅਸਲ ਪਹਿਲੀ ਪਤਨੀ ਨਾਲ ਭਗਵੰਤ ਮਾਨ ਦਾ 2015 ਵਿਚ ਤਲਾਕ ਹੋ ਗਿਆ ਸੀ। ਜਿਸ ਦੇ ਚੱਲਦੇ ਹੁਣ ਉਹ ਦੂਜਾ ਵਿਆਹ ਕਰਵਾਉਣ ਜਾ ਰਹੇ ਹਨ। ਇਹ ਵੀ ਜਾਣਕਾਰੀ ਮਿਲੀ ਹੈ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਭਗਵੰਤ ਮਾਨ ਦੇ ਵਿਆਹ ਵਿਚ ਪਹੁੰਚ ਕੇ ਉਨ੍ਹਾਂ ਨੂੰ ਆਸ਼ੀਰਵਾਦ ਦੇਣਗੇ। 
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News