CM ਭਗਵੰਤ ਮਾਨ ਨੇ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਮਨਾਈ ਵਿਆਹ ਦੀ ਪਹਿਲੀ ਵਰ੍ਹੇਗੰਢ, ਦੇਖੋ ਸ਼ਾਨਦਾਰ ਤਸਵੀਰਾਂ

Saturday, Jul 08, 2023 - 08:59 AM (IST)

CM ਭਗਵੰਤ ਮਾਨ ਨੇ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਮਨਾਈ ਵਿਆਹ ਦੀ ਪਹਿਲੀ ਵਰ੍ਹੇਗੰਢ, ਦੇਖੋ ਸ਼ਾਨਦਾਰ ਤਸਵੀਰਾਂ

ਜਲੰਧਰ (ਧਵਨ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡਾ. ਗੁਰਪ੍ਰੀਤ ਕੌਰ ਨਾਲ ਆਪਣੇ ਵਿਆਹ ਦੀ ਪਹਿਲੀ ਵਰ੍ਹੇਗੰਢ ’ਤੇ ਸ਼ੁੱਕਰਵਾਰ ਰਾਤ ਚੰਡੀਗੜ੍ਹ ਕਲੱਬ ਵਿਖੇ ਰਾਤਰੀ ਭੋਜ ਦਿੱਤਾ। ਇਸ ਲਈ ਉਨ੍ਹਾਂ ਪਾਰਟੀ ਦੇ ਸੰਸਦ ਮੈਂਬਰਾਂ, ਮੰਤਰੀਆਂ, ਵਿਧਾਇਕਾਂ ਅਤੇ ਆਗੂਆਂ ਨੂੰ ਸੱਦਾ ਦਿੱਤਾ ਸੀ। ਸਵੇਰੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਗਵੰਤ ਮਾਨ ਅਤੇ ਡਾ. ਗੁਰਪ੍ਰੀਤ ਕੌਰ ਨੂੰ ਉਨ੍ਹਾਂ ਦੇ ਵਿਆਹ ਦੀ ਵਰ੍ਹੇਗੰਢ ਦੀ ਵਧਾਈ ਦਿੱਤੀ ਅਤੇ ਪਰਮਾਤਮਾ ਕੋਲੋਂ ਉਨ੍ਹਾਂ ਲਈ ਖੁਸ਼ੀਆਂ ਦੀ ਕਾਮਨਾ ਕੀਤੀ। ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਆਪਣੀ ਪਤਨੀ ਸੁਨੀਤਾ ਰਿੰਕੂ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੂੰ ਸ਼ੁੱਭ ਕਾਮਨਾਵਾਂ ਦੇਣ ਲਈ ਸਮਾਗਮ 'ਚ ਸ਼ਾਮਲ ਹੋਏ।

ਇਹ ਵੀ ਪੜ੍ਹੋ : ਲੁਧਿਆਣਾ ਜ਼ਿਲ੍ਹੇ 'ਚ ਵਧਿਆ 'ਡੇਂਗੂ' ਦਾ ਖ਼ਤਰਾ, ਸਿਹਤ ਵਿਭਾਗ ਹੋਇਆ ਚੌਕੰਨਾ

PunjabKesari

ਸਮਾਗਮ 'ਚ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਤੋਂ ਸੰਸਦ ਮੈਂਬਰ ਸੰਜੇ ਸਿੰਘ ਵੀ ਮੌਜੂਦ ਸਨ। ਇਸ ਮੌਕੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਡਾ. ਬਲਬੀਰ ਸਿੰਘ, ਕੁਲਦੀਪ ਸਿੰਘ ਧਾਲੀਵਾਲ, ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ .ਓ., ਅਮਨ ਅਰੋੜਾ ਤੇ ਬ੍ਰਹਮ ਸ਼ੰਕਰ ਜਿੰਪਾ ਆਦਿ ਵੀ ਹਾਜ਼ਰ ਸਨ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ. ਗੁਰਪ੍ਰੀਤ ਕੌਰ ਨੂੰ ਫੁੱਲਾਂ ਦੇ ਗੁਲਦਸਤੇ ਦਿੱਤੇ। ਸਵੇਰ ਤੋਂ ਹੀ ਪਾਰਟੀ ਦੇ ਸੀਨੀਅਰ ਮੰਤਰੀ ਅਤੇ ਹੋਰ ਆਗੂ ਭਗਵੰਤ ਮਾਨ ਨੂੰ ਵਧਾਈਆਂ ਦੇਣ 'ਚ ਰੁੱਝੇ ਹੋਏ ਸਨ।

ਇਹ ਵੀ ਪੜ੍ਹੋ : ਪੰਜਾਬ 'ਚ UPSC ਦੀ ਕੋਚਿੰਗ ਲੈਣ ਵਾਲੇ ਮੁੰਡੇ-ਕੁੜੀਆਂ ਲਈ ਖ਼ੁਸ਼ਖ਼ਬਰੀ, CM ਮਾਨ ਨੇ ਕੀਤਾ ਵੱਡਾ ਐਲਾਨ (ਵੀਡੀਓ)

PunjabKesari

ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ’ਤੇ ਡਾ. ਗੁਰਪ੍ਰੀਤ ਕੌਰ ਨੂੰ ‘ਹੈਪੀ ਮੈਰਿਜ ਐਨੀਵਰਸਰੀ’ ਦੀ ਵਧਾਈ ਦਿੱਤੀ ਅਤੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਪਾਰਟੀ ਆਗੂਆਂ ਨੇ ਮੁੱਖ ਮੰਤਰੀ ਦੀ ਮਾਤਾ ਹਰਪਾਲ ਕੌਰ ਨੂੰ ਪੁੱਤਰ ਦੇ ਵਿਆਹ ਦੀ ਵਰ੍ਹੇਗੰਢ ਦੀ ਵਧਾਈ ਦਿੱਤੀ।

PunjabKesari

ਸਮਾਗਮ 'ਚ ਮੁੱਖ ਮੰਤਰੀ ਦੀ ਭੈਣ ਮਨਪ੍ਰੀਤ ਕੌਰ ਅਤੇ ਹੋਰ ਨਜ਼ਦੀਕੀ ਰਿਸ਼ਤੇਦਾਰ ਵੀ ਹਾਜ਼ਰ ਸਨ। ਮੁੱਖ ਮੰਤਰੀ ਭਗਵੰਤ ਮਾਨ ਕਾਫੀ ਖ਼ੁਸ਼ ਨਜ਼ਰ ਆ ਰਹੇ ਸਨ। ਮੁੱਖ ਮੰਤਰੀ ਦੇ ਪਰਿਵਾਰਕ ਮੈਂਬਰ ਖ਼ੁਦ ਵੀ ਵਧਾਈ ਦੇਣ ਆਏ ਮਹਿਮਾਨਾਂ ਦਾ ਸੁਆਗਤ ਕਰ ਰਹੇ ਸਨ।
PunjabKesari

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News