ਮੱਤੇਵਾੜਾ ਜੰਗਲ ਦੇ ਮੁੱਦੇ 'ਤੇ CM ਮਾਨ ਨੇ ਸੱਦੀ ਮੀਟਿੰਗ, ਵਾਤਾਵਰਣ ਪ੍ਰੇਮੀਆਂ ਨੂੰ ਦਿੱਤਾ ਸੱਦਾ
Saturday, Jul 09, 2022 - 04:36 PM (IST)
ਚੰਡੀਗੜ੍ਹ : ਪੰਜਾਬ 'ਚ ਮੱਤੇਵਾੜਾ ਜੰਗਲਾਂ ਦਾ ਮੁੱਦਾ ਇਸ ਸਮੇਂ ਭਖਿਆ ਹੋਇਆ ਹੈ ਅਤੇ ਪੰਜਾਬ ਸਰਕਾਰ ਇਸ ਮਾਮਲੇ ਨੂੰ ਲੈ ਕੇ ਬੈਕਫੁੱਟ 'ਤੇ ਆ ਗਈ ਹੈ। ਇਸ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ਨੀਵਾਰ ਨੂੰ ਮੀਟਿੰਗ ਬੁਲਾਈ ਗਈ। ਇਸ ਮੀਟਿੰਗ ਦੌਰਾਨ ਵਾਤਾਵਰਣ ਪ੍ਰੇਮੀਆਂ ਨੂੰ ਵੀ ਆਉਣ ਦਾ ਸੱਦਾ ਦਿੱਤਾ ਗਿਆ ਸੀ।
ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਲੁਧਿਆਣਾ ਜ਼ਿਲ੍ਹੇ ਦੇ ਸਤਲੁਜ ਕੰਢੇ ਪੈਂਦੇ ਮੱਤੇਵਾੜਾ ਜੰਗਲ ਨੂੰ ਬਚਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਕ ਪੱਤਰ ਲਿਖਿਆ ਸੀ।
ਉਨ੍ਹਾਂ ਨਾਲ ਹੀ ਪੰਜਾਬ ਵਿੱਚ ਜੰਗਲ ਹੇਠ ਰਕਬੇ ਨੂੰ 3.67 ਫ਼ੀਸਦੀ ਤੋਂ ਵਧਾ ਕੇ ਭਾਰਤ ਦੇ ਬਾਕੀ ਸੂਬਿਆਂ ਦੇ ਬਰਾਬਰ 33 ਫ਼ੀਸਦੀ ਕਰਨ ਬਾਰੇ ਵੀ ਸਾਰਥਿਕ ਕਦਮ ਚੁੱਕਣ ਦੀ ਵਕਾਲਤ ਕੀਤੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ