CM ਭਗਵੰਤ ਮਾਨ ਦਿੱਲੀ ਦੌਰੇ 'ਤੇ, ਕੇਜਰੀਵਾਲ ਨਾਲ ਕੀਤੀ ਮੁਲਾਕਾਤ

Thursday, Jun 02, 2022 - 02:43 PM (IST)

CM ਭਗਵੰਤ ਮਾਨ ਦਿੱਲੀ ਦੌਰੇ 'ਤੇ, ਕੇਜਰੀਵਾਲ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ (ਰਮਨਜੀਤ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਨੂੰ ਦਿੱਲੀ ਦੌਰੇ 'ਤੇ ਹਨ। ਇੱਥੇ ਮੁੱਖ ਮੰਤਰੀ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਗਈ ਹੈ। ਦਰਅਸਲ ਗਾਇਕ ਸਿੱਧੂ ਮੂਸੇਵਾਲਾ ਦੀ ਕਤਲ ਤੋਂ ਬਾਅਦ ਵਿਰੋਧੀ ਧਿਰ ਵੱਲੋਂ ਪੰਜਾਬ ਸਰਕਾਰ ’ਤੇ ਕੀਤੇ ਜਾ ਰਹੇ ਹਮਲਿਆਂ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਦਿੱਲੀ ਵਿਖੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਮਾਨ ਨੇ ਅਰਵਿੰਦ ਕੇਜਰੀਵਾਲ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਆਮ ਆਦਮੀ ਪਾਰਟੀ ਦੇ ਸੂਤਰਾਂ ਮੁਤਾਬਕ ਇਹ ਆਮ ਮੁਲਾਕਾਤ ਸੀ।

ਇਹ ਵੀ ਪੜ੍ਹੋ : ਮੂਸੇਵਾਲਾ ਕਤਲ ਮਾਮਲੇ 'ਚ 'ਲਾਰੈਂਸ ਬਿਸ਼ਨੋਈ' ਨੂੰ ਹਾਈਕੋਰਟ ਦਾ ਵੱਡਾ ਝਟਕਾ

ਦੱਸਣਯੋਗ ਹੈ ਕਿ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿਚ ਐਤਵਾਰ ਨੂੰ ਮਸ਼ਹੂਰ ਪੰਜਾਬੀ ਗਾਇਕ ਅਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੀ ਕੁਝ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ। ਇਕ ਦਿਨ ਪਹਿਲਾਂ ਹੀ ਪੰਜਾਬ ਸਰਕਾਰ ਨੇ ਮੂਸੇਵਾਲਾ ਦੀ ਸੁਰੱਖਿਆ ਵਾਪਸ ਲੈ ਲਈ ਸੀ। ਓਧਰ ਭਗਵੰਤ ਮਾਨ ਸਿੱਧੂ ਮੂਸੇਵਾਲਾ ਦੇ ਕਤਲ ਦੀ ਜਾਂਚ ਲਈ ਹਾਈ ਕੋਰਟ ਦੇ ਮੌਜੂਦਾ ਜੱਜ ਦੀ ਅਗਵਾਈ ’ਚ ਨਿਆਂਇਕ ਕਮਿਸ਼ਨ ਬਣਾਉਣ ਦਾ ਐਲਾਨ ਕਰ ਚੁੱਕੇ ਹਨ। ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੇ ਨਾਂ ਨਾਲ ਮਸ਼ਹੂਰ, ਉਨ੍ਹਾਂ 424 ਲੋਕਾਂ ਵਿਚ ਸ਼ਾਮਲ ਸੀ, ਜਿਨ੍ਹਾਂ ਦੀ ਸੁਰੱਖਿਆ 28 ਮਈ ਨੂੰ ਪੰਜਾਬ ਸਰਕਾਰ ਨੇ ਵਾਪਸ ਲੈ ਲਈ ਸੀ ਜਾਂ ਘਟਾ ਦਿੱਤੀ ਸੀ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


 


author

Babita

Content Editor

Related News