ਕਿਸਾਨਾਂ ਨਾਲ ਸੰਵਾਦ ਤੋਂ ਬਾਅਦ CM ਮਾਨ ਦਾ ਵੱਡਾ ਐਲਾਨ, ਗੰਨਾ ਮਿੱਲਾਂ ਨੂੰ ਜਾਰੀ ਕੀਤੇ ਇਹ ਹੁਕਮ
Sunday, Feb 12, 2023 - 06:34 PM (IST)
ਜਲੰਧਰ/ਲੁਧਿਆਣਾ (ਵੈੱਬ ਡੈਸਕ)- ਲੁਧਿਆਣਾ ਦੇ ਪੀ. ਏ. ਯੂ. ਵਿਖੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨਾਂ ਨਾਲ ਸੰਵਾਦ ਕੀਤਾ ਗਿਆ। ਇਸ ਦੌਰਾਨ ਜਿੱਥੇ ਭਗਵੰਤ ਮਾਨ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਸੁਣਦਿਆਂ ਹੱਲ ਕੱਢਣ ਦਾ ਭਰੋਸਾ ਜਤਾਇਆ, ਉਥੇ ਹੀ ਆਧੁਨਿਕ ਖੇਤੀ 'ਤੇ ਵਿਚਾਰ ਵਟਾਂਦਰਾ ਵੀ ਕੀਤਾ ਗਿਆ। ਇਸ ਮੌਕੇ ਭਗਵੰਤ ਮਾਨ ਵੱਲੋਂ ਵੱਡਾ ਐਲਾਨ ਕਰਦੇ ਹੋਏ ਮਿੱਲਾਂ ਨੂੰ ਕਿਸਾਨਾਂ ਦੇ ਬਕਾਏ ਨੂੰ ਜਾਰੀ ਕਰਨ ਦੇ ਹੁਕਮ ਦਿੱਤੇ। ਆਪਣੇ ਸੰਬੋਧਨ ਦੌਰਾਨ ਸੀ. ਐੱਮ. ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀ ਮਿਹਨਤੀ ਕੌਮ ਹੈ ਅਤੇ ਕਿਸਾਨਾਂ ਦੀਆਂ ਫਸਲਾਂ ਨੂੰ ਖ਼ਰਾਬ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਥੇ ਹਰ ਤਰ੍ਹਾਂ ਦੇ ਮਾਹਿਰ ਮੌਜੂਦ ਹਨ ਅਤੇ ਉਨ੍ਹਾਂ ਤੋਂ ਸਲਾਹ ਲੈਣ। ਕਿਸਾਨਾਂ ਆਪਣੀਆਂ ਸਮੱਸਿਆਵਾਂ ਨੂੰ ਰੱਖਣ ਅਤੇ ਉਨ੍ਹਾਂ ਦੀ ਸ਼ਿਕਾਇਤ 'ਤੇ ਸਰਕਾਰ ਵੱਲੋਂ ਐਕਸ਼ਨ ਲਿਆ ਜਾਵੇਗਾ। ਕਿਸਾਨਾਂ ਨੂੰ ਕੋਈ ਵੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : ਜਲੰਧਰ ਦੇ ਦੋਮੋਰੀਆ ਪੁਲ ਨੇੜੇ ਹੋਏ ਵਿਅਕਤੀ ਦੇ ਕਤਲ ਮਾਮਲੇ 'ਚ 5 ਮੁਲਜ਼ਮ ਗ੍ਰਿਫ਼ਤਾਰ, ਹੋਣਗੇ ਵੱਡੇ ਖ਼ੁਲਾਸੇ
ਇਹ ਵੀ ਪੜ੍ਹੋ : ਨਸ਼ੇ ਦੇ ਨਾਜਾਇਜ਼ ਕਾਰੋਬਾਰ ਸਬੰਧੀ ਫਿਰ ਚਰਚਾ ’ਚ ਫਿਲੌਰ ਦੀ ਪੰਜਾਬ ਪੁਲਸ ਅਕੈਡਮੀ, ਖੁੱਲ੍ਹੇ ਵੱਡੇ ਰਾਜ਼
ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਿਸਾਨਾਂ ਨੂੰ ਪ੍ਰੋਸੈਸਿੰਗ ਪਲਾਂਟ ਬਣਾ ਕੇ ਦੇਵਾਂਗੇ ਅਤੇ ਅੰਡਰਗਰਾਊਂਡ ਪਾਈਪਾਂ ਦਾ ਜਾਲ ਵਿਛਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਦਿੱਤੇ ਗਏ ਸੁਝਾਵਾਂ ਅਤੇ ਸਮੱਸਿਆਵਾਂ ਨੂੰ ਲੈ ਕੇ ਮਾਹਰਾਂ ਨਾਲ ਵੀ ਵਿਚਾਰ ਚਰਚਾ ਕੀਤੀ ਜਾਵੇਗੀ। ਕਿਸਾਨਾਂ ਨੂੰ ਫੋਨ ਕਰਕੇ ਖੇਤੀ ਮਾਹਿਰਾਂ ਸੰਪਰਕ ਕੀਤਾ ਜਾਵੇਗਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨ ਲਈ ਹੱਲ ਦੱਸਿਆ ਜਾਵੇਗਾ।
ਸੰਵਾਦ ਦੌਰਾਨ ਪਿਛਲੀਆਂ ਸਕਕਾਰਾਂ 'ਤੇ ਤੰਜ ਕੱਸਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਨੂੰ ਸਿਰਫ਼ ਲੁਟਿਆ ਹੈ। ਪਰਾਲੀ ਨੂੰ ਲੈ ਕੇ ਬੋਲਦੇ ਹੋਏ ਮਾਨ ਨੇ ਕਿਹਾ ਕਿ ਅਸੀਂ ਪਰਾਲੀ 'ਤੇ ਕੇਂਦਰ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ । 2500 ਰੁਪਏ ਪ੍ਰਤੀ ਏਕੜ ਮੁਆਵਜ਼ੇ ਦੀ ਕੇਂਦਰ ਤੋਂ ਮੰਗ ਕੀਤੀ ਗਈ ਪਰ ਕੇਂਦਰ ਸਰਕਾਰ ਨੇ ਪ੍ਰਚਾਰ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਇਸ ਵਾਰ ਬਾਸਨਤੀ ਦਾ ਰੇਟ ਨਹੀਂ ਘੱਟਣ ਦਿੱਤਾ ਜਾਵੇਗਾ ਅਤੇ ਸਾਰਾ ਪੈਸਾ ਪੰਜਾਬ ਸਰਕਾਰ ਦੇਵੇਗੀ। ਕਿਸਾਨਾਂ ਨੂੰ ਦਿੱਤੀ ਜਾ ਰਹੀ ਬਿਜਲੀ ਨੂੰ ਲੈ ਕੇ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ 24 ਘੰਟੇ ਬਿਜਲੀ ਦਿੱਤੀ ਹੈ। ਇਸ ਵਾਰ 83 ਫ਼ੀਸਦੀ ਵਾਧੂ ਬਿਜਲੀ ਪੈਦਾ ਕੀਤੀ ਗਈ ਹੈ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਸਰਕਾਰ ਕਿਸਾਨਾਂ ਦੇ ਨਾਲ ਹੈ ਅਤੇ ਕਿਸਾਨ ਸਹਿਯੋਗ ਕਰਨ। ਸਾਰੇ ਮਸਲੇ ਹੱਲ ਕੀਤੇ ਜਾਣਗੇ, ਥੋੜ੍ਹਾ ਸਮਾਂ ਦਿੱਤਾ ਜਾਵੇ।
ਇਹ ਵੀ ਪੜ੍ਹੋ : ਕੈਨੇਡਾ ਬੈਠੇ ਮੁੰਡੇ ਲਈ ਲੱਭੀ ਕੁੜੀ IELTS ਕਰ ਪਹੁੰਚੀ ਇੰਗਲੈਂਡ, ਫਿਰ ਵਿਖਾਇਆ ਅਸਲ ਰੰਗ, ਜਾਣੋ ਪੂਰਾ ਮਾਮਲਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।