ਲੁਧਿਆਣਾ ਵਿਖੇ CM ਭਗਵੰਤ ਮਾਨ ਦੀ ਕਿਸਾਨਾਂ ਨਾਲ ਮਿਲਣੀ ਅੱਜ, ਕਈ ਮੁੱਦਿਆਂ 'ਤੇ ਹੋਵੇਗੀ ਚਰਚਾ
Sunday, Feb 12, 2023 - 10:43 AM (IST)
ਜਲੰਧਰ (ਧਵਨ) : ਪੰਜਾਬ ਦੀ ਖੇਤੀਬਾੜੀ ਨੂੰ ਆਧੁਨਿਕ ਤਕਨੀਕਾਂ ਨਾਲ ਲੈਸ ਕਰਨ ਲਈ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਸਰਕਾਰ-ਕਿਸਾਨ ਮਿਲਣੀ ਕਰਵਾਈ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਖੇਤੀਬਾੜੀ ਨੂੰ ਆਧੁਨਿਕ ਤਕਨੀਕਾਂ ਨਾਲ ਲੈਸ ਕਰਨਾ ਸਮੇਂ ਦੀ ਮੁੱਖ ਲੋੜ ਹੈ ਕਿਉਂਕਿ ਖੇਤੀਬਾੜੀ ਨੂੰ ਆਰਥਿਕ ਮੰਦਹਾਲੀ ਵਿਚੋਂ ਕੱਢਣ ਲਈ ਕਿਸਾਨੀ ਨੂੰ ਮਜ਼ਬੂਤ ਕਰਨਾ ਲਾਜ਼ਮੀ ਹੈ।
ਇਹ ਵੀ ਪੜ੍ਹੋ : ਮਕਾਨ ਬਣਾਉਣ ਲਈ ਸਸਤੀ ਰੇਤਾ ਦਾ ਇੰਤਜ਼ਾਰ ਕਰ ਰਹੇ ਲੋਕਾਂ ਲਈ ਅਹਿਮ ਖ਼ਬਰ
ਉਨ੍ਹਾਂ ਕਿਹਾ ਕਿ ਉਹ ਭਲਕੇ ਕਿਸਾਨਾਂ ਨਾਲ ਮੀਟਿੰਗ ਕਰਨਗੇ ਅਤੇ ਗਰਾਊਂਡ ਜ਼ੀਰੋ ’ਤੇ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਵਿਚਾਰ ਕੀਤੀ ਜਾਵੇਗੀ। ਇਸ ਵਿਚ ਕਿਸਾਨਾਂ ਦੇ ਵਿਚਾਰ ਲਏ ਜਾਣਗੇ ਅਤੇ ਨਾਲ ਹੀ ਉਨ੍ਹਾਂ ਦੇ ਵੱਡਮੁੱਲੇ ਸੁਝਾਵਾਂ ਨੂੰ ਸਰਕਾਰ ਅਮਲ ’ਚ ਲਿਆਏਗੀ।
ਉਨ੍ਹਾਂ ਕਿਹਾ ਕਿ ਸੂਬੇ ਵਿਚ ਪਹਿਲੀ ਵਾਰ ਉਨ੍ਹਾਂ ਦੀ ਸਰਕਾਰ ਨੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰਨ ਅਤੇ ਸਰਕਾਰ-ਕਿਸਾਨ ਮਿਲਣੀ ਕਰਵਾਉਣ ਦਾ ਫ਼ੈਸਲਾ ਕੀਤਾ ਹੈ। ਮੁੱਖ ਮੰਤਰੀ ਦਾ ਇਹ ਵੀ ਮੰਨਣਾ ਹੈ ਕਿ ਪਿਛਲੀ ਕਿਸੇ ਵੀ ਸਰਕਾਰ ਨੇ ਕਿਸਾਨਾਂ ਨਾਲ ਇਸ ਤਰ੍ਹਾਂ ਮਿਲਣੀ ਕਰਕੇ ਉਨ੍ਹਾਂ ਦੇ ਕੀਮਤੀ ਸੁਝਾਅ ਲੈਣ ਦੀ ਕੋਸ਼ਿਸ਼ ਨਹੀਂ ਕੀਤੀ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਗਰਾਊਂਡ ਜ਼ੀਰੋ ’ਤੇ ਜਾ ਕੇ ਕਿਸਾਨਾਂ ਦੇ ਸੁਝਾਅ ਲੈਣ ਦਾ ਫ਼ੈਸਲਾ ਇਤਿਹਾਸਕ ਕਦਮ ਹੈ।
ਇਹ ਵੀ ਪੜ੍ਹੋ : ਜਲੰਧਰ 'ਚ ਵੱਡੀ ਵਾਰਦਾਤ, ਦੋਮੋਰੀਆ ਪੁਲ ਨੇੜੇ ਵਿਅਕਤੀ ਦਾ ਬੇਰਹਿਮੀ ਨਾਲ ਕਤਲ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।