ਪੰਜਾਬ 'ਚ ਸਿੱਖਿਆ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ, ਅਧਿਆਪਕਾਂ ਨੂੰ ਵਿਦੇਸ਼ਾਂ ਤੋਂ ਟ੍ਰੇਨਿੰਗ ਦੁਆਵੇਗੀ ਸਰਕਾਰ

05/10/2022 12:37:56 PM

ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੇ ਮੁਖੀਆਂ ਅਤੇ ਸਿੱਖਿਆ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸਕੂਲ ਮੁਖੀਆਂ ਤੇ ਸਿੱਖਿਆ ਅਧਿਕਾਰੀਆਂ ਤੋਂ ਪੰਜਾਬ ਦੇ ਸਿੱਖਿਆ ਢਾਂਚੇ ਨੂੰ ਸੁਧਾਰਨ ਲਈ ਕੀਤੇ ਜਾਣ ਵਾਲੇ ਉਪਰਾਲਿਆਂ ਬਾਰੇ ਚਰਚਾ ਕੀਤੀ ਗਈ। ਇਸ ਮੌਕੇ ਸਕੂਲਾਂ ਦੇ ਮੁਖੀਆਂ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਤੁਹਾਡੀ ਕਾਬਲੀਅਤ 'ਚ ਕੋਈ ਕਮੀ ਨਹੀਂ ਹੈ ਪਰ ਇੰਨਫਰਾਸਟਰੱਕਚਰ ਕਾਰਨ ਤੁਹਾਨੂੰ ਉਹ ਮਾਹੌਲ ਨਹੀਂ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਕੂਲ ਮੁਖੀਆਂ ਦਾ ਸਾਰਾ ਦਿਨ ਤਾਂ ਅਫ਼ਸਰਾਂ ਨੂੰ ਫਾਈਲਾਂ ਪਹੁੰਚਾਉਣ 'ਚ ਹੀ ਲੱਗ ਜਾਂਦਾ ਹੈ ਤਾਂ ਫਿਰ ਬੱਚਿਆਂ ਦੀ ਪੜ੍ਹਾਈ ਵੱਲ ਉਹ ਕੀ ਧਿਆਨ ਦੇਣਗੇ।

ਇਹ ਵੀ ਪੜ੍ਹੋ : 'ਜਾਕੋ ਰਾਖੇ ਸਾਈਆਂ ਮਾਰ ਸਕੇ ਨਾ ਕੋਇ', ਚੱਲਦੀ ਟਰੇਨ 'ਚੋਂ ਡਿੱਗੀ ਬਜ਼ੁਰਗ ਜਨਾਨੀ, 4 ਘੰਟੇ ਝਾੜੀਆਂ 'ਚ ਬੇਹੋਸ਼ ਪਈ ਰਹੀ

ਉਨ੍ਹਾਂ ਕਿਹਾ ਕਿ ਲੋਕਾਂ ਦਾ ਸਰਕਾਰੀ ਸਹੂਲਤਾਂ ਤੋਂ ਭਰੋਸਾ ਉੱਠ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਕੂਲ ਮੁਖੀਆਂ ਨੂੰ ਦਿੱਲੀ ਸਕੂਲਾਂ ਦੇ ਦੌਰੇ 'ਤੇ ਲਿਜਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਬੱਚਿਆਂ 'ਚ ਆਤਮ ਵਿਸ਼ਵਾਸ ਪੈਦਾ ਕਰਨਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਤਾਰੀਖ਼ 'ਚ 80-90 ਫ਼ੀਸਦੀ ਨੰਬਰਾਂ ਨੂੰ ਨੰਬਰ ਹੀ ਨਹੀਂ ਸਮਝਿਆ ਜਾ ਰਿਹਾ। ਉਨ੍ਹਾਂ ਕਿਹਾ ਕਿ ਬੱਚਿਆਂ 'ਚ ਇਹ ਪਰਸੈਂਟੇਜ ਦਾ ਚੱਕਰ ਕੱਢ ਕੇ ਉਨ੍ਹਾਂ 'ਚ ਵਿਸ਼ਵਾਸ ਪੈਦਾ ਕਰਨਾ ਜ਼ਰੂਰੀ ਹੈ। ਇਹ ਜ਼ਰੂਰੀ ਨਹੀਂ ਕਿ ਹਰ ਬੱਚਾ ਹੀ ਪਹਿਲੇ ਨੰਬਰ 'ਤੇ ਆਵੇ। ਭਗਵੰਤ ਮਾਨ ਨੇ ਕਿਹਾ ਕਿ ਉਹ ਪਹਿਲੇ ਨੰਬਰ 'ਤੇ ਆਉਣ ਵਾਲਿਆਂ ਬੱਚਿਆਂ ਨੂੰ ਵੀ ਇਹੀ ਕਹਿਣਗੇ ਕਿ ਹੰਕਾਰ ਨਹੀਂ ਕਰਨਾ।

ਇਹ ਵੀ ਪੜ੍ਹੋ : ਜਬਰ-ਜ਼ਿਨਾਹ ਮਾਮਲੇ 'ਚ ਫਸੇ ਸਿਮਰਜੀਤ ਬੈਂਸ ਨੂੰ ਨਹੀਂ ਮਿਲੀ ਹਾਈਕੋਰਟ ਤੋਂ ਰਾਹਤ

ਉਨ੍ਹਾਂ ਕਿਹਾ ਕਿ ਅਸੀਂ ਬੱਚਿਆਂ ਦਾ ਹੌਂਸਲਾ ਵਧਾਉਣਾ ਹੈ। ਭਗਵੰਤ ਮਾਨ ਨੇ ਸਕੂਲ ਮੁਖੀਆਂ ਤੋਂ ਪੁੱਛਿਆ ਕਿ ਬੱਚਿਆਂ ਦੀ ਪੜ੍ਹਾਈ ਦੇ ਸੁਧਾਰ ਲਈ ਕੀ ਕੀਤਾ ਜਾ ਸਕਦਾ ਹੈ, ਉਸ ਬਾਰੇ ਉਨ੍ਹਾਂ ਨੂੰ ਸੁਝਾਅ ਦੇਣ। ਉਨ੍ਹਾਂ ਕਿਹਾ ਕਿ ਇਸ ਸਿਸਟਮ ਨੂੰ ਬਦਲਣਾ ਹੈ। ਭਗਵੰਤ ਮਾਨ ਨੇ ਕਿਹਾ ਕਿ ਹੁਣ ਪੰਜਾਬ ਦੇ ਸਕੂਲ ਮੁਖੀਆਂ ਨੂੰ ਫਿਨਲੈਂਡ, ਸਿੰਗਾਪੁਰ, ਆਕਸਫੋਰਡ ਆਦਿ 'ਚ ਸਰਕਾਰ ਆਪਣੇ ਖ਼ਰਚੇ 'ਤੇ ਪ੍ਰੋਫੈਸ਼ਨਲ ਟ੍ਰੇਨਿੰਗ ਦੁਆ ਕੇ ਲਿਆਵੇਗੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਦੇਸ਼ਾਂ ਦਾ ਸਿੱਖਿਆ ਦਾ ਸਿਸਟਮ ਬਾ-ਕਮਾਲ ਹੈ, ਉੱਥੇ ਅਧਿਆਪਕਾਂ ਨੂੰ ਲਿਜਾਇਆ ਜਾਵੇਗਾ।

ਇਹ ਵੀ ਪੜ੍ਹੋ : ਬੱਸਾਂ ਦਾ 8 ਲੱਖ ਦਾ ਕੰਮ 12 ਲੱਖ 'ਚ ਕਿਉਂ? ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਤੋਂ ਪੁੱਛੇ ਜਾ ਸਕਦੇ ਨੇ ਸਵਾਲ

ਉਨ੍ਹਾਂ ਕਿਹਾ ਕਿ ਬੱਚਿਆਂ ਦੇ ਭਵਿੱਖ ਲਈ ਸਰਕਾਰ ਕੋਲ ਪੈਸੇ ਘੱਟ ਨਹੀਂ ਹਨ। ਉਨ੍ਹਾਂ ਨੇ ਸਕੂਲ ਮੁਖੀਆਂ ਨੂੰ ਕਿਹਾ ਕਿ ਸਕੂਲਾਂ ਦੇ ਮਾਲਕ ਤੁਸੀਂ ਹੋ ਅਤੇ ਸਕੂਲਾਂ ਦੀਆਂ ਸਮੱਸਿਆਵਾਂ ਵੀ ਤੁਸੀਂ ਹੀ ਹੱਲ ਕਰ ਸਕਦੇ ਹੋ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬੈਸਟ ਪ੍ਰਿੰਸੀਪਲ, ਬੈਸਟ ਟੀਚਰ ਅਤੇ ਬੈਸਟ ਵਾਈਸ ਪ੍ਰਿੰਸੀਪਲ ਦੇ ਐਵਾਰਡ ਵੀ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਾਡੇ ਕੋਲ ਜਗ੍ਹਾ ਬਹੁਤ ਹੈ ਅਤੇ ਸਕੂਲਾਂ ਲਈ ਐੱਨ. ਆਰ. ਆਈ. ਵੀ ਮਦਦ ਕਰਨ ਲਈ ਤਿਆਰ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Babita

This news is Content Editor Babita