ਜਲੰਧਰ 'ਚ CM ਭਗਵੰਤ ਮਾਨ ਦੀ ਵਾਲੰਟੀਅਰਾਂ ਨਾਲ ਮਿਲਣੀ, ਵਿਰੋਧੀਆਂ 'ਤੇ ਸਾਧੇ ਤਿੱਖੇ ਨਿਸ਼ਾਨੇ

04/06/2024 6:47:39 PM

ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਜਲੰਧਰ ਵਿਖੇ ਵਾਲੰਟੀਅਰਾਂ ਨਾਲ ਮਿਲਣੀ ਕੀਤੀ ਗਈ। ਇਸ ਦੌਰਾਨ ਜਿੱਥੇ ਉਨ੍ਹਾਂ ਨੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦੱਸੀਆਂ, ਉਥੇ ਹੀ ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਭਾਜਪਾ ਦੀ ਮੋਦੀ ਸਰਕਾਰ ਅਤੇ ਸ਼੍ਰੋਮਣੀ ਅਕਾਲੀ ਦਲ 'ਤੇ ਤਿੱਖੇ ਸ਼ਬਦੀ ਹਮਲੇ ਕੀਤੇ। ਆਪਣੇ ਸੰਬੋਧਨ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਨੂੰ ਗ਼ਲਤ ਫ਼ਹਿਮੀ ਨਾਲ ਹੈ ਕਿ ਕੇਜਰੀਵਾਲ ਨੂੰ ਜੇਲ੍ਹ ਵਿਚ ਪਾਉਣ ਨਾਲ ਪਾਰਟੀ ਖ਼ਤਮ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਮੋਦੀ ਸਾਬ੍ਹ ਕੇਜਰੀਵਾਲ ਜੀ ਨੂੰ ਅੰਦਰ ਕਰਕੇ ਪਾਰਟੀ ਨੂੰ ਖ਼ਤਮ ਕਰਨ ਦੀ ਗ਼ਲਤ ਫ਼ਹਿਮੀ 'ਚ ਨਾ ਰਹਿਓ। ਅਸੀਂ ਡਰਨ ਵਾਲਿਆਂ 'ਚੋਂ ਨਹੀਂ ਹਾਂ। ਦੁੱਗਣੇ ਜੋਸ਼ ਨਾਲ ਲੜਾਈ ਲੜਾਂਗੇ।

ਇਹ ਵੀ ਪੜ੍ਹੋ: ਮੋਦੀ ਦੇ 10 ਸਾਲ ਦੇ ਕਾਰਜਕਾਲ ’ਤੇ ਬੋਲੇ CM ਭਗਵੰਤ ਮਾਨ, LIC ਸਮੇਤ ਸਭ ਪੀ. ਐੱਸ. ਯੂ. ਵੇਚ ਦਿੱਤੇ, ਇਹੋ ਉਨ੍ਹਾਂ ਦੀ ਪ੍ਰਾਪਤੀ ਹੈ

PunjabKesari

ਉਨ੍ਹਾਂ ਕਿਹਾ ਕਿ ਕੇਜਰੀਵਾਲ ਨੂੰ ਜੇਲ੍ਹ ਵਿਚ ਪਾਉਣ ਨਾਲ ਪਾਰਟੀ ਖ਼ਤਮ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੀ ਸੋਚ ਨੂੰ ਕਿਵੇਂ ਕੈਦ ਕਰੋਗੇ। ਆਮ ਆਦਮੀ ਪਾਰਟੀ ਅੰਦੋਲਨ ਵਿਚੋਂ ਨਿਕਲੀ ਪਾਰਟੀ ਹੈ। ਉਥੇ ਹੀ ਅਕਾਲੀ ਦਲ ਵੱਲੋਂ ਕੱਢੀ ਜਾ ਰਹੀ ਪੰਜਾਬ ਬਚਾਓ ਯਾਤਰਾ ਨੂੰ ਲੈ ਕੇ ਬੋਲਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਤਾਪਮਾਨ ਵੇਖ ਕੇ ਯਾਤਰਾ 'ਤੇ ਨਿਕਲਦੇ ਹਨ।

ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦੱਸਦੇ ਹੋਏ ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਵਿਚ ਦੋ ਸਾਲਾਂ ਦੌਰਾਨ ਜੋ ਕੀਤਾ ਹੈ, ਉਹ 70 ਸਾਲਾਂ ਵਿਚ ਨਹੀਂ ਹੋਇਆ। ਪਹਿਲਾਂ ਅਧਿਆਪਕ ਸਕੂਲਾਂ ਦੀ ਥਾਂ ਟੈਂਕੀਆਂ 'ਤੇ ਚੜ੍ਹਦੇ ਸਨ। ਅੱਜ ਪੰਜਾਬ ਵਿਚ ਸਾਡੀ ਸਰਕਾਰ ਬਿਨਾਂ ਸਿਫ਼ਾਰਿਸ਼ ਦੇ ਨੌਜਵਾਨਾਂ ਨੂੰ ਨੌਕਰੀਆਂ ਦੇ ਰਹੀ ਹੈ। ਹੁਣ ਤੱਕ 42 ਹਜ਼ਾਰ 993 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਪੰਜਾਬ ਵਿਚ 90 ਫ਼ੀਸਦੀ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਚੁੱਕੇ ਹਨ। 

ਇਹ ਵੀ ਪੜ੍ਹੋ: ਬੱਚਿਆਂ ਦੇ ਜਨਮ ਸਰਟੀਫਿਕੇਟ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ ਸਖ਼ਤ ਹੁਕਮ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


shivani attri

Content Editor

Related News