CM ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ
Friday, Oct 11, 2024 - 06:52 PM (IST)
ਚੰਡੀਗੜ੍ਹ- ਪੰਜਾਬ ਵਿਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਇਸ ਮੌਕੇ ਪੰਚਾਇਤੀ ਚੋਣਾਂ, ਉੱਚ ਸਿੱਖਿਆ ਸਮੇਤ ਸੂਬੇ ਦੇ ਕਈ ਮੁੱਦਿਆਂ 'ਤੇ ਵਿਚਾਰ-ਚਰਚਾ ਕੀਤੀ ਗਈ। ਇਹ ਮੁਲਾਕਾਤ ਪੰਜਾਬ ਰਾਜ ਭਵਨ ਵਿਖੇ ਹੋਈ।
ਦੱਸਿਆ ਜਾ ਰਿਹਾ ਹੈ ਕਿ ਮੀਟਿੰਗ ਚੰਗੇ ਮਾਹੌਲ ਵਿਚ ਹੋਈ ਹੈ। ਮੀਟਿੰਗ ਵਿੱਚ ਵੱਖ-ਵੱਖ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰ ਵੀ ਹਾਜ਼ਰ ਹੋਏ। ਸਿਹਤ ਵਿਚ ਸੁਧਾਰ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਗਵਰਨਰ ਨਾਲ ਇਹ ਪਹਿਲੀ ਮੁਲਾਕਾਤ ਹੈ। ਇਸ ਦੇ ਪਹਿਲਾਂ ਰਾਜਪਾਲ ਵੱਲੋਂ ਪੰਜਾਬ ਵਿਚ ਪੰਚਾਇਤੀ ਚੋਣਾਂ ਨਾਲ ਜੁੜੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਗਈ ਸੀ।
ਇਹ ਵੀ ਪੜ੍ਹੋ- ਨਿੱਜੀ ਹਸਪਤਾਲ 'ਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ 'ਚ ਲਿਖਿਆ, ਸੌਰੀ ਡੈਡੀ ਮੈਂ ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ