CM ਮਾਨ ਵੱਲੋਂ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ, ਕੇਂਦਰ ਨੇ ਮੰਗਾਂ ਮੰਨਣ ਦਾ ਦਿੱਤਾ ਭਰੋਸਾ

Monday, Oct 14, 2024 - 07:20 PM (IST)

CM ਮਾਨ ਵੱਲੋਂ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ, ਕੇਂਦਰ ਨੇ ਮੰਗਾਂ ਮੰਨਣ ਦਾ ਦਿੱਤਾ ਭਰੋਸਾ

ਜਲੰਧਰ/ਚੰਡੀਗੜ੍ਹ (ਵੈੱਬ ਡੈਸਕ)- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦਿੱਲੀ 'ਚ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਦੌਰਾਨ ਝੋਨਾ ਖ਼ਰੀਦਣ ਵਿੱਚ ਆ ਰਹੀਆਂ ਮੁਸ਼ਕਿਲਾਂ ਬਾਰੇ ਵਿਚਾਰ ਚਰਚਾ ਕੀਤੀ ਗਈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੇਂਦਰੀ ਮੰਤਰੀ ਨੇ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਹੈ। ਆੜ੍ਹਤੀਆਂ ਦੇ ਕਮਿਸ਼ਨ ਨੂੰ ਵੀ ਵਿਚਾਰਨ ਦਾ ਭਰੋਸਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਸ ਵਾਰ ਝੋਨੇ ਦੀ ਬੰਪਰ ਫ਼ਸਲ ਹੋਈ ਹੈ। ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਿਆ ਜਾਵੇਗਾ। ਉਨ੍ਹਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਭਗਵੰਤ ਮਾਨ ਨੇ ਕਿਹਾ  ਕਿ ਮੌਜੂਦਾ ਸੀਜ਼ਨ ਦੌਰਾਨ ਸਟੋਰੇਜ ਲਈ ਥਾਂ ਦੀ ਲਗਾਤਾਰ ਘਾਟ ਆ ਰਹੀ ਹੈ ਅਤੇ ਹੁਣ ਤੱਕ ਸਿਰਫ਼ ਸੱਤ ਲੱਖ ਟਨ ਮੀਟਰਿਕ ਟਨ ਸਮਰੱਥਾ ਹੀ ਉਪਲੱਬਧ ਹੈ, ਜਿਸ ਕਾਰਨ ਮਿਲਿੰਗ ਕਰ ਰਹੇ ਸੂਬੇ ਦੇ ਮਿੱਲ ਮਾਲਕਾਂ ਵਿੱਚ ਵਿਆਪਕ ਰੋਸ ਹੈ। 

PunjabKesari

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਮੰਡੀਆਂ 'ਚ ਝੋਨੇ ਦੀ ਖ਼ਰੀਦ/ਚੁਕਾਈ 'ਤੇ ਮਾੜਾ ਅਸਰ ਪੈ ਰਿਹਾ ਹੈ, ਜਿਸ ਕਾਰਨ ਕਿਸਾਨਾਂ ਵਿਚਕਾਰ ਵੀ ਰੋਸ ਪੈਦਾ ਹੋ ਰਿਹਾ ਹੈ। ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਪ੍ਰਹਲਾਦ ਜੋਸ਼ੀ ਨੂੰ ਅਪੀਲ ਕੀਤੀ ਕਿ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਬਣਾਈ ਰੱਖਣ ਲਈ 31 ਮਾਰਚ 2025 ਸੂਬੇ ਤੋਂ ਘੱਟੋ-ਘੱਟ 20 ਫ਼ੀਸਦੀ ਅਨਾਜ ਦੀ ਚੁਕਾਈ ਯਕੀਨੀ ਬਣਾਈ ਜਾਵੇ। ਇਸ ਲਈ ਓ. ਐੱਮ. ਐੱਸ. ਐੱਸ./ਇਥਾਨੋਲ ਲਈ ਨਿਰਧਾਰਨ/ਬਰਾਮਦ/ਭਲਾਈ ਸਕੀਮਾਂ ਅਤੇ ਹੋਰ ਸ਼੍ਰੇਣੀਆਂ ਅਧੀਨ ਚੌਲ ਦੀ ਚੁਕਾਈ ਵਧਾਈ ਜਾਵੇ।

ਇਹ ਵੀ ਪੜ੍ਹੋ-  ਸ਼ਰਾਬ ਦੀ ਸ਼ੌਕੀਨਾਂ ਲਈ ਅਹਿਮ ਖ਼ਬਰ, 16 ਤੇ 17 ਅਕਤੂਬਰ ਨੂੰ ਬੰਦ ਰਹਿਣਗੇ ਠੇਕੇ

ਮੁੱਖ ਮੰਤਰੀ ਨੇ ਕਿਹਾ ਐੱਫ਼. ਸੀ. ਆਈ. ਦੇ ਡਿੱਪੂਆਂ ਤੱਕ ਚੌਲ ਦੀ ਡਿਲਵਰੀ ਲਈ ਆਉਂਦੇ ਵਾਧੂ ਟਰਾਂਸਪੋਰਟੇਸ਼ਨ ਖ਼ਰਚੇ ਦੀ ਪੂਰਤੀ ਕਰਨ ਦੀ ਮੰਗ ਜਾਇਜ਼ ਹੈ। ਉਨ੍ਹਾਂ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਮਿੱਲ ਮਾਲਕਾਂ ਦੀਆਂ ਮੰਗਾਂ ਉਤੇ ਹਮਦਰਦੀ ਨਾਲ ਵਿਚਾਰ ਕਰਨ ਅਤੇ ਉਨ੍ਹਾਂ ਨੂੰ ਉਤਸ਼ਾਹਤ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਟਰਾਂਸਪੋਰਟੇਸ਼ਨ ਦੇ ਖ਼ਰਚੇ ਦੀ ਅਦਾਇਗੀ ਚੌਲ ਦੀ ਡਿਲਿਵਰੀ ਲਈ ਬਣਦੀ ਅਸਲ ਦੂਰੀ ਦੇ ਹਿਸਾਬ ਨਾਲ ਕੀਤੀ ਜਾਵੇ ਅਤੇ ਇਸ ਵਿੱਚ ਬੈਕਵਰਡ ਚਾਰਜਿਜ ਅਤੇ ਹੋਰ ਖ਼ਰਚਿਆਂ ਦੀ ਕਟੌਤੀ ਨਾ ਹੋਵੇ। ਇਸ ਮੁੱਦੇ ਦੇ ਜਵਾਬ ਵਿੱਚ ਕੇਂਦਰੀ ਮੰਤਰੀ ਨੇ ਭਗਵੰਤ ਸਿੰਘ ਮਾਨ ਨੂੰ ਭਰੋਸਾ ਦਿੱਤਾ ਕਿ ਇਸ ਸਬੰਧੀ ਮਿੱਲ ਮਾਲਕਾਂ ਨੂੰ ਆਉਂਦਾ ਟਰਾਂਸਪੋਰਟੇਸ਼ਨ ਖ਼ਰਚਾ ਕੇਂਦਰ ਸਰਕਾਰ ਚੁੱਕੇਗੀ। ਮੁਲਾਕਾਤ ਦੌਰਾਨ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੀ ਹਾਜ਼ਰ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਵਾਰ ਅਸੀਂ ਕੇਂਦਰੀ ਪੂਲ ਨੂੰ 180 ਲੱਖ ਮੀਟ੍ਰਿਕ ਟਨ ਅਨਾਜ ਦੇਣ ਜਾ ਰਹੇ ਹਾਂ। ਇਸ ਦੇ ਨਾਲ ਹੀ ਕੇਂਦਰ ਤੋਂ ਮਿਲਣ ਵਾਲਾ ਪੈਸਾ ਵੀ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਡੀ. ਏ. ਪੀ ਦਾ ਸਟਾਕ ਮਿਲਣਾ ਸ਼ੁਰੂ ਹੋ ਗਿਆ।


ਇਹ ਵੀ ਪੜ੍ਹੋ- 16 ਨੂੰ ਅੱਧੀ ਅਤੇ 17 ਤਾਰੀਖ਼ ਨੂੰ ਪੂਰੀ ਛੁੱਟੀ ਦਾ ਐਲਾਨ, ਸਕੂਲ, ਕਾਲਜ ਰਹਿਣਗੇ ਬੰਦ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News