ਵੱਡੀ ਖ਼ਬਰ : ਪੰਜਾਬ ਦੇ CM ਭਗਵੰਤ ਮਾਨ ਨੇ 'ਪਟਵਾਰੀਆਂ' ਦੀ ਭਰਤੀ ਨੂੰ ਲੈ ਕੇ ਕੀਤਾ ਨਵਾਂ ਐਲਾਨ

Wednesday, Jul 06, 2022 - 01:17 PM (IST)

ਵੱਡੀ ਖ਼ਬਰ : ਪੰਜਾਬ ਦੇ CM ਭਗਵੰਤ ਮਾਨ ਨੇ 'ਪਟਵਾਰੀਆਂ' ਦੀ ਭਰਤੀ ਨੂੰ ਲੈ ਕੇ ਕੀਤਾ ਨਵਾਂ ਐਲਾਨ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੁੱਧਵਾਰ ਨੂੰ ਮਾਲ ਵਿਭਾਗ 'ਚ ਸ਼ਾਮਲ ਹੋਏ 855 ਨਵੇਂ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ਮੁੱਖ ਮੰਤਰੀ ਮਾਨ ਵੱਲੋਂ ਨਵੇਂ ਬਣੇ ਪਟਵਾਰੀਆਂ ਨੂੰ ਵਧਾਈ ਦਿੱਤੀ ਗਈ। ਉਨ੍ਹਾਂ ਕਿਹਾ ਕਿ ਭਰਤੀ ਹੋਏ ਨਵੇਂ ਪਟਵਾਰੀ 3 ਮਹੀਨਿਆਂ ਬਾਅਦ ਫੀਲਡ 'ਚ ਕੰਮ ਕਰਦੇ ਦੇਖੇ ਜਾਣਗੇ। ਉਨ੍ਹਾਂ ਨੇ ਪਟਵਾਰੀਆਂ ਦੀ ਭਰਤੀ ਨੂੰ ਲੈ ਕੇ ਇਕ ਹੋਰ ਨਵਾਂ ਐਲਾਨ ਕਰ ਦਿੱਤਾ।

ਇਹ ਵੀ ਪੜ੍ਹੋ : ਭਾਰੀ ਮੀਂਹ ਨੇ 'ਚੰਡੀਗੜ੍ਹ-ਮੋਹਾਲੀ' ਕੀਤਾ ਪਾਣੀਓਂ-ਪਾਣੀ, ਤਸਵੀਰਾਂ 'ਚ ਦੇਖੋ ਕਿਹੋ ਜਿਹੇ ਰਹੇ ਹਾਲਾਤ

ਮੁੱਖ ਮੰਤਰੀ ਨੇ ਕਿਹਾ ਕਿ ਅਜੇ 700 ਤੋਂ ਜ਼ਿਆਦਾ ਹੋਰ ਪਟਵਾਰੀ ਭਰਤੀ ਕੀਤੇ ਜਾਣਗੇ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜਿਹੜੇ ਨਵੇਂ ਪਟਵਾਰੀ ਬਣਨਗੇ, ਉਨ੍ਹਾਂ ਦੀ ਟ੍ਰੇਨਿੰਗ ਦਾ ਸਮਾਂ ਡੇਢ ਸਾਲ ਤੋਂ ਘਟਾ ਕੇ ਇਕ ਸਾਲ ਕਰ ਦਿੱਤਾ ਗਿਆ ਹੈ ਤਾਂ ਜੋ ਉਹ ਜਲਦ ਹੀ ਕੰਮ 'ਤੇ ਲੱਗ ਸਕਣ।

ਇਹ ਵੀ ਪੜ੍ਹੋ : PSEB 10ਵੀਂ ਦਾ ਨਤੀਜਾ : ਲੁਧਿਆਣਾ ਜ਼ਿਲ੍ਹੇ ਦੇ ਪਹਿਲੇ 3 ਸਥਾਨਾਂ 'ਤੇ ਧੀਆਂ ਨੇ ਗੱਡੇ ਝੰਡੇ

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਨਵੇਂ ਭਰਤੀ ਪਟਵਾਰੀ ਪੰਜਾਬ ਵਾਸਤੇ ਈਮਾਨਦਾਰੀ ਨਾਲ ਕੰਮ ਕਰਨਗੇ ਕਿਉਂਕਿ ਪਟਵਾਰੀ ਦਾ ਸਬੰਧ ਹੀ ਜ਼ਮੀਨ ਨਾਲ ਹੈ। ਮੁੱਖ ਮੰਤਰੀ ਮਾਨ ਨੇ ਨਵੇਂ ਭਰਤੀ ਪਟਵਾਰੀਆਂ ਨੂੰ ਸਹੀ ਅਤੇ ਮਿਹਨਤ ਨਾਲ ਕੰਮ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਨਿਯੁਕਤੀ ਪੱਤਰ ਲੈਣ ਵਾਲੇ ਨੌਜਵਾਨ ਬਹੁਤ ਤਰੱਕੀ ਕਰਨਗੇ ਅਤੇ ਪੂਰੇ ਪੰਜਾਬ ਨੂੰ ਤੁਹਾਡੇ 'ਤੇ ਮਾਣ ਹੋਵੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News