CM ਭਗਵੰਤ ਮਾਨ ਨੇ ਸਮੂਹ ਦੇਸ਼ਵਾਸੀਆਂ ਨੂੰ ਨਵੇਂ ਸਾਲ 2026 ਦੀਆਂ ਦਿੱਤੀਆਂ ਵਧਾਈਆਂ
Thursday, Jan 01, 2026 - 08:13 AM (IST)
ਚੰਡੀਗੜ੍ਹ : ਨਵੇਂ ਸਾਲ 2026 ਦਾ ਆਗਾਜ਼ ਹੋ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਦੇਸ਼ਵਾਸੀਆਂ ਨੂੰ ਨਵੇਂ ਸਾਲ ਦੀਆਂ ਵਧਾਈਆਂ ਦਿੱਤੀਆ ਹਨ। ਨਵੇਂ ਸਾਲ 'ਤੇ ਪੋਸਟ ਸ਼ੇਅਰ ਕਰਦੇ ਹੋਏ ਉਨ੍ਹਾਂ ਕਿਹਾ, “ਸਮੂਹ ਦੇਸ਼ ਵਾਸੀਆਂ ਨੂੰ ਨਵੇਂ ਸਾਲ 2025 ਦੀਆਂ ਬਹੁਤ-ਬਹੁਤ ਮੁਬਾਰਕਾਂ। ਉਮੀਦ ਕਰਦੇ ਹਾਂ ਕਿ ਇਸ ਸਾਲ ਵਿੱਚ ਪੰਜਾਬ ਵਿਕਾਸ ਤੇ ਤਰੱਕੀ ਦੇ ਨਵੇਂ ਯੁੱਗ ਵਿੱਚ ਪ੍ਰਵੇਸ਼ ਕਰੇਗਾ। ਪਰਮਾਤਮਾ ਅੱਗੇ ਅਰਦਾਸ, ਇਹ ਸਾਲ ਸਾਰਿਆਂ ਲਈ ਖੁਸ਼ੀਆਂ-ਖੇੜੇ, ਅਮਨ-ਸ਼ਾਂਤੀ ਅਤੇ ਸਫ਼ਲਤਾ ਦੀ ਨਵੀਂ ਇਬਾਰਤ ਲਿਖੇਗਾ।”
ਇਹ ਵੀ ਪੜ੍ਹੋ : ਨਵੇਂ ਸਾਲ ਦੇ ਪਹਿਲੇ ਦਿਨ ਮਹਿੰਗਾਈ ਦਾ ਵੱਡਾ ਝਟਕਾ : 111 ਰੁਪਏ ਮਹਿੰਗਾ ਹੋਇਆ ਗੈਸ ਸਿਲੰਡਰ

ਇਸ ਦੇ ਨਾਲ ਹੀ ਉਨ੍ਹਾਂ ਕਿਹਾ, ''ਨਵੇਂ ਸਾਲ 2026 ਦੀਆਂ ਆਪ ਸਭ ਨੂੰ ਮੁਬਾਰਕਾਂ। ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਤੁਹਾਡਾ ਆਉਣ ਵਾਲਾ ਸਾਲ ਖੁਸ਼ੀਆਂ ਅਤੇ ਕਾਮਯਾਬੀ ਭਰਿਆ ਹੋਵੇ। ਅਸੀਂ ਆਪਣੇ ਫ਼ਰਜ਼ ਵਜੋਂ ਬੀਤੇ ਸਾਲ 2025 ਵਿੱਚ ਪੰਜਾਬ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ, ਬੱਚਿਆਂ ਨੂੰ ਚੰਗੀ ਸਿੱਖਿਆ, ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ। ਪੰਜਾਬ ਦੇ ਮੱਥੇ ਤੋਂ ਨਸ਼ੇ ਅਤੇ ਭ੍ਰਿਸ਼ਟਾਚਾਰ ਵਰਗੇ ਕਲੰਕ ਸਾਫ਼ ਕਰਨ ਲਈ ਸਖ਼ਤ ਐਕਸ਼ਨ ਕੀਤੇ। ਇਸੇ ਲੜੀ ਤਹਿਤ ਆਉਣ ਵਾਲੇ ਨਵੇਂ ਸਾਲ ਵਿੱਚ ਵੀ ਵਿਕਾਸ ਦੇ ਕੰਮ ਇਸੇ ਤਰ੍ਹਾਂ ਜਾਰੀ ਰਹਿਣਗੇ।''
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
