ਪੰਜਾਬ ''ਚ ਲੰਪੀ ਸਕਿਨ ਬੀਮਾਰੀ ਨੂੰ ਲੈ ਕੇ ਚਿੰਤਾ ''ਚ CM ਮਾਨ, ਜਾਰੀ ਕੀਤੇ ਇਹ ਹੁਕਮ

Wednesday, Aug 10, 2022 - 05:00 PM (IST)

ਚੰਡੀਗੜ੍ਹ : ਪੰਜਾਬ ਅੰਦਰ ਪਸ਼ੂਆਂ 'ਚ ਫੈਲੀ ਲੰਪੀ ਸਕਿਨ ਬੀਮਾਰੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਅਹਿਮ ਬੈਠਕ ਹੋਈ। ਇਸ ਦੇ ਮੱਦੇਨਜ਼ਰ ਮੁੱਖ ਮੰਤਰੀ ਵੱਲੋਂ ਤਾਲਮੇਲ ਕਮੇਟੀ ਬਣਾਈ ਗਈ ਹੈ। ਇਸ ਕਮੇਟੀ ਦੇ ਹਰਪਾਲ ਚੀਮਾ, ਕੁਲਦੀਪ ਧਾਲੀਵਾਲ ਅਤੇ ਲਾਲਜੀਤ ਸਿੰਘ ਭੁੱਲਰ ਹਿੱਸਾ ਹੋਣਗੇ। ਭਗਵੰਤ ਮਾਨ ਸਰਕਾਰ ਵੱਲੋਂ ਪਸ਼ੂਆਂ ਦੀ ਇਸ ਬੀਮਾਰੀ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਬਿਕਰਮ ਮਜੀਠੀਆ ਜੇਲ੍ਹ 'ਚੋਂ ਆਉਣਗੇ ਬਾਹਰ, ਹਾਈਕੋਰਟ ਨੇ ਦਿੱਤੀ ਜ਼ਮਾਨਤ

ਇਸ ਦੇ ਨਾਲ ਹੀ ਪੰਜਾਬ ਦੀਆਂ ਸਰਹੱਦਾਂ ਅਤੇ ਦੂਜੇ ਸੂਬੇ ਦੇ ਪਸ਼ੂਆਂ ਦੀ ਐਂਟਰੀ 'ਤੇ ਪਾਬੰਦੀ ਲਾ ਦਿੱਤੀ ਗਈ ਹੈ। ਪਸ਼ੂ ਮੇਲਿਆਂ 'ਤੇ ਵੀ ਅਗਲੇ ਹੁਕਮਾਂ ਤੱਕ ਪਾਬੰਦੀ ਲਾਈ ਗਈ ਹੈ। ਮੁੱਖ ਮੰਤਰੀ ਨੇ ਹੁਕਮ ਜਾਰੀ ਕੀਤੇ ਹਨ ਕਿ ਜਾਨਵਰਾਂ ਨੂੰ ਰੱਖਣ ਵਾਲੀ ਥਾਂ 'ਤੇ ਸਾਫ਼-ਸਫ਼ਾਈ ਰੱਖੀ ਜਾਵੇ।

ਇਹ ਵੀ ਪੜ੍ਹੋ : ਰੱਖੜੀ ਤੋਂ ਪਹਿਲਾਂ ਹਰਸਿਮਰਤ ਬਾਦਲ ਨੂੰ ਮਿਲਿਆ ਤੋਹਫ਼ਾ, ਭਰਾ ਦੀ ਜ਼ਮਾਨਤ ਮਗਰੋਂ ਕੀਤਾ ਪਹਿਲਾ ਟਵੀਟ

ਇਸ ਸਬੰਧੀ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਵੀ ਹੁਕਮ ਦਿੱਤੇ ਗਏ ਹਨ ਕਿ ਪਿੰਡ-ਪਿੰਡ ਜਾ ਕੇ ਜਾਂਚ ਕੀਤੀ ਜਾਵੇ। ਇਸ ਤੋਂ ਇਲਾਵਾ ਸ਼ਹਿਰਾਂ ਅਤੇ ਪਿੰਡਾਂ 'ਚ ਫੌਗਿੰਗ ਕਰਵਾਈ ਜਾਵੇ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਸ ਸਬੰਧੀ ਪੰਜਾਬ ਸਰਕਾਰ ਲਗਾਤਾਰ ਕੇਂਦਰ ਸਰਕਾਰ ਦੇ ਸੰਪਰਕ 'ਚ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News