ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐੱਸ.ਡੀ. ਮਨਜੀਤ ਸਿੱਧੂ ਨੇ ਅਚਾਨਕ ਦਿੱਤਾ ਅਸਤੀਫ਼ਾ, ਦੱਸੀ ਇਹ ਵਜ੍ਹਾ

Sunday, Nov 19, 2023 - 05:11 AM (IST)

ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐੱਸ.ਡੀ. ਮਨਜੀਤ ਸਿੱਧੂ ਨੇ ਅਚਾਨਕ ਦਿੱਤਾ ਅਸਤੀਫ਼ਾ, ਦੱਸੀ ਇਹ ਵਜ੍ਹਾ

ਚੰਡੀਗੜ੍ਹ (ਰਮਨਜੀਤ ਸਿੰਘ)– ਕਈ ਸਾਲਾਂ ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਾਥੀ ਰਹੇ ਮਨਜੀਤ ਸਿੰਘ ਸਿੱਧੂ ਨੇ ਓ.ਐੱਸ.ਡੀ. ਟੂ ਸੀ.ਐੱਮ. ਪੰਜਾਬ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸ਼ੁੱਕਰਵਾਰ ਨੂੰ ਭੇਜੇ ਗਏ ਅਸਤੀਫ਼ੇ ਨੂੰ ਮੁੱਖ ਮੰਤਰੀ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਮਨਜ਼ੂਰ ਵੀ ਕਰ ਲਿਆ ਗਿਆ ਹੈ। ਇਹ ਪੂਰਾ ਘਟਨਾਕ੍ਰਮ ਅਚਾਨਕ ਹੋਇਆ ਤੇ ਰਾਜਨੀਤਿਕ ਗਲਿਆਰਿਆਂ ਚਿ ਇਹ ਕਾਫ਼ੀ ਹੈਰਾਨੀ ਵਾਲੀ ਖ਼ਬਰ ਰਹੀ ਕਿਉਂਕਿ ਮਨਜੀਤ ਸਿੰਘ ਸਿੱਧੂ ਤੇ (ਮੁੱਖ ਮੰਤਰੀ) ਭਗਵੰਤ ਮਾਨ ਨਾ ਸਿਰਫ਼ ਸੁਨਾਮ ਵਿਚ ਇਕ ਹੀ ਕਾਲਜ ਵਿਚ ਪੜ੍ਹੇ ਤੇ ਨਾਲ ਰਹੇ, ਬਲਕਿ ਜਦ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਰਾਜਨੀਤਿਕ ਸਫ਼ਰ ਦੀ ਸ਼ੁਰੂਆਤ ਕੀਤੀ ਸੀ, ਉਦੋਂ ਤੋਂ ਹੀ ਮਨਜੀਤ ਸਿੰਘ ਸਿੱਧੂ ਉਨ੍ਹਾਂ ਲਈ ਮੀਡੀਆ ਕੋਆਰਡੀਨੇਟਰ ਦੇ ਤੌਰ ’ਤੇ ਜ਼ਿੰਮੇਵਾਰੀ ਨਿਭਾਉਂਦੇ ਰਹੇ ਸਨ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਸ ਸ਼ਹਿਰ 'ਚ ਵੱਡੀਆਂ ਸਕ੍ਰੀਨਾਂ 'ਤੇ ਵਿਸ਼ਵ ਕੱਪ ਫ਼ਾਈਨਲ ਦਿਖਾਉਣ 'ਤੇ ਲੱਗੀ ਰੋਕ, ਹੋਰ ਪਾਬੰਦੀਆਂ ਵੀ ਲਾਗੂ

ਜਾਣਕਾਰੀ ਮੁਤਾਬਕ ਮਨਜੀਤ ਸਿੰਘ ਸਿੱਧੂ ਨੇ ਨਿੱਜੀ ਕਾਰਣਾਂ ਦਾ ਹਵਾਲਾ ਦਿੰਦਿਆਂ ਅਫ਼ਸਰ ਆਨ ਸਪੈਸ਼ਲ ਡਿਊਟੀ ਟੂ ਸੀ.ਐੱਮ. ਪੰਜਾਬ ਦੇ ਅਹੁਦੇ ਤੋਂ ਆਪਣਾ ਅਸਤੀਫ਼ਾ ਸ਼ੁੱਕਰਵਾਰ ਨੂੰ ਭੇਜ ਦਿੱਤਾ ਸੀ, ਜਿਸ ਤੋਂ ਬਾਅਦ ਰਸਮੀਂ ਤੌਰ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਮੁੱਖ ਸਕੱਤਰ ਵਲੋਂ ਆਮ ਰਾਜ ਪ੍ਰਬੰਧ ਵਿਭਾਗ ਨੂੰ ਭੇਜਿਆ ਗਿਆ ਤੇ ਉਥੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਜਲੰਧਰ-ਚਿੰਤਪੁਰਨੀ ਹਾਈਵੇ 'ਚ ਕਰੋੜਾਂ ਦਾ ਘਪਲਾ, 42 ਨਵੇਂ ਵਿਅਕਤੀ ਨਾਮਜ਼ਦ, 8 ਮੁਲਜ਼ਮ ਗ੍ਰਿਫ਼ਤਾਰ

ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਦੇ ਓ.ਐੱਸ.ਡੀ. ਦੇ ਤੌਰ ’ਤੇ ਨਿਯੁਕਤ ਹੋਣ ਤੋਂ ਪਹਿਲਾਂ ਮਨਜੀਤ ਸਿੰਘ ਸਿੱਧੂ ਪਾਰਟੀ ਲਈ ਪੰਜਾਬ ਵਿਧਾਨਸਭਾ ਵਿਚ ਦਫ਼ਤਰ ਸਕੱਤਰ ਦੇ ਤੌਰ ’ਤੇ ਵੀ ਕੰਮ ਕਰਦੇ ਰਹੇ ਸਨ। ਮੁੱਖ ਵਿਰੋਧੀ ਪਾਰਟੀ ਦੇ ਤੌਰ ’ਤੇ ਆਮ ਆਦਮੀ ਪਾਰਟੀ ਲਈ ਮੀਡੀਆ ਕੋਆਰਡੀਨੇਟ ਕਰਨ ਦੇ ਨਾਲ ਨਾਲ ‘ਆਪ’ ਦੇ ਈਵੈਂਟਸ ਦੀ ਦੇਖਰੇਖ ਵੀ ਕਰਦੇ ਰਹੇ ਸਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News