CM ਭਗਵੰਤ ਮਾਨ 5 ਹਜ਼ਾਰ ਸਾਲ ਪੁਰਾਣੇ ਰਣੀਕੇ ਸ਼ਿਵ ਮੰਦਰ ਹੋਏ ਨਤਮਸਤਕ

Sunday, Apr 10, 2022 - 03:26 PM (IST)

CM ਭਗਵੰਤ ਮਾਨ 5 ਹਜ਼ਾਰ ਸਾਲ ਪੁਰਾਣੇ ਰਣੀਕੇ ਸ਼ਿਵ ਮੰਦਰ ਹੋਏ ਨਤਮਸਤਕ

ਬਰਨਾਲਾ/ਧੂਰੀ  (ਵਿਵੇਕ ਸਿੰਧਵਾਨੀ, ਅਸ਼ਵਨੀ, ਵਿਜੇ ਸਿੰਗਲਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਆਪਰ ਜੁਗ ਦੇ 5 ਹਜ਼ਾਰ ਸਾਲ ਪੁਰਾਣੇ ਰਣੀਕੇ ਮੰਦਰ ਵਿੱਚ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਦਾ ਵਿਸ਼ੇਸ਼ ਤੌਰ ’ਤੇ ਟਰਾਈਡੈਂਟ ਗਰੁੱਪ ਦੇ ਚੇਅਰਮੈਨ ਅਤੇ ਮੰਦਰ ਕਮੇਟੀ ਦੇ ਪ੍ਰਧਾਨ ਪਦਮ ਡਾ ਰਜਿੰਦਰ ਗੁਪਤਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਵਾਗਤ ਕੀਤਾ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਮੈਨੂੰ ਇੱਥੇ ਆ ਕੇ ਮਨ ਨੂੰ ਸ਼ਾਂਤੀ ਮਿਲੀ ਹੈ ਅਤੇ ਮੰਦਰ ਦਾ ਪੁਨਰ ਨਿਰਮਾਣ  ਦੇਖ ਕੇ ਹੋਰ ਵੀ ਖੁਸ਼ੀ ਮਿਲੀ ਹੈ। ਉਨ੍ਹਾਂ ਕਿਹਾ ਟਰਾਈਡੈਂਟ ਗਰੁੱਪ ਵੱਲੋਂ ਜਿਥੇ ਖੇਤਰ ਵਿੱਚ ਸਮਾਜਿਕ ਕੰਮਾਂ ਵਿਚ ਵੱਧ ਚੜ੍ਹ ਕੇ ਯੋਗਦਾਨ ਪਾਇਆ ਜਾ ਰਿਹਾ ਹੈ ਉੱਥੇ ਹੀ ਧਾਰਮਿਕ ਕੰਮਾਂ ਵਿੱਚ ਵੀ ਰਾਜਿੰਦਰ ਗੁਪਤਾ ਜੀ ਵੱਲੋਂ ਵੱਧ ਚੜ੍ਹ ਕੇ ਯੋਗਦਾਨ ਪਾਇਆ ਜਾ ਰਿਹਾ ਹੈ। ਮੰਦਰ ਕਮੇਟੀ ਦੇ ਪ੍ਰਬੰਧਕ ਪਦਮ ਸ਼੍ਰੀ ਰਜਿੰਦਰ ਗੁਪਤਾ ਨੇ ਦੱਸਿਆ ਕਿ ਮੰਦਰ ਨਿਰਮਾਣ ਵਿੱਚ ਇੱਕ ਵੀ ਲੋਹੇ ਦੀ ਚੀਜ਼ ਦਾ ਇਸਤੇਮਾਲ ਨਹੀਂ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਅਧਿਆਪਕਾਂ ਦਾ CM ਪ੍ਰਤੀ ਰੋਸ, ਸੋਸ਼ਲ ਮੀਡੀਆ ’ਤੇ ਭਗਵੰਤ ਮਾਨ ਦੇ ਲਾਈਵ ਹੋਣ ਦੀ ਹਮੇਸ਼ਾ ਕਰਦੇ ਨੇ ਉਡੀਕ

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹਿਲਾਂ ਵੀ ਕਈ ਵਾਰ ਮੰਦਰ ਦੇ ਦਰਸ਼ਨ ਕਰ ਚੁੱਕੇ ਹਨ ਪਰ ਮੁੱਖ ਮੰਤਰੀ ਬਣਨ ਤੋਂ ਬਾਅਦ ਉਨ੍ਹਾਂ ਦਾ ਇਹ ਦੌਰਾ ਸੀ। ਉਨ੍ਹਾਂ ਦੀ ਇਸ ਮੰਦਰ ਪ੍ਰਤੀ ਅਥਾਹ ਸ਼ਰਧਾ ਹੈ। ਹਰ ਸਾਲ ਮਹਾ ਸ਼ਿਵਰਾਤਰੀ ’ਤੇ ਇਥੇ ਭਾਰੀ ਮੇਲਾ ਲੱਗਦਾ ਹੈ। ਲੱਖਾਂ ਲੋਕ ਆਪਣੀ ਸ਼ਰਧਾ ਦੇ ਫੁੱਲ ਭਗਵਾਨ ਸ਼ਿਵ ਨੂੰ ਭੇਟ ਕਰਦੇ ਹਨ। ਟਰਾਈਡੈਂਟ ਗਰੁੱਪ ਵੱਲੋਂ ਪਦਮ ਸ੍ਰੀ ਰਜਿੰਦਰ ਗੁਪਤਾ ਦੀ ਅਗਵਾਈ ਵਿੱਚ ਇਸ ਮੰਦਰ ਦੀ ਸਾਂਭ-ਸੰਭਾਲ ਕੀਤੀ ਜਾਂਦੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਂਦੇਵ ਮੰਦਿਰ ਰਣੀਕੇ ਵਿਖੇ ਮੱਥਾ ਟੇਕਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਮੈਂ ਚੋਣਾਂ ਤੋਂ ਪਹਿਲਾਂ ਵੀ ਇੱਥੇ ਮੱਥਾ ਟੇਕਣ ਲਈ ਆਇਆ ਸੀ ਅਤੇ ਹੁਣ ਸਰਕਾਰ ਬਣਨ ਤੋਂ ਬਾਅਦ ਬਤੌਰ ਮੁੱਖ ਮੰਤਰੀ ਮੈਂ ਪਹਿਲੀ ਵਾਰ ਹਲਕਾ ਧੂਰੀ ਵਿਖੇ ਆਇਆ ਸੀ ਅਤੇ ਮੈਂ ਪਹਿਲਾਂ ਇੱਥੇ ਮੱਥਾ ਟੇਕਣ ਆਏ ਹਾਂ ਅਤੇ ਰੱਬ ਅੱਗੇ ਅਰਦਾਸ ਕੀਤੀ ਹੈ ਕਿ ਜੋ ਉਸ ਨੇ ਸਾਡੀ ਪਾਰਟੀ ਨੂੰ ਤਾਕਤ ਬਖ਼ਸ਼ੀ ਹੈ ਅਤੇ ਜੋ ਪੈੱਨ ਸਾਡੇ ਹੱਥ ਵਿੱਚ ਫੜਿਆ ਹੈ ਉਹ ਹਮੇਸ਼ਾ ਲੋੜਵੰਦਾਂ ਦੇ ਹੱਕ ਵਿਚ ਚੱਲੇ। ਦਰਸ਼ਨਕਾਰੀਆਂ ਵੱਲੋਂ ਪ੍ਰਦਰਸ਼ਨ ਕੀਤੇ ਜਾਣ ਸਬੰਧੀ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਅਜੇ ਅਫ਼ਸਰ ਕੁਰਸੀਆਂ ’ਤੇ ਬੈਠੇ ਹਨ, ਸਾਨੂੰ ਥੋੜ੍ਹਾ ਜਿਹਾ ਸਮਾਂ ਦਿਓ ਸਭ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਮੈਂ ਪ੍ਰਦਰਸ਼ਨਕਾਰੀਆਂ ਨੂੰ ਕਹਾਂਗਾ ਕਿ ਉਹ ਥੋੜ੍ਹਾ ਜਿਹਾ ਸਬਰ ਕਰਨ ਕੋਈ ਵੀ ਚੀਜ਼ ਅਜਿਹੀ ਨਹੀਂ ਹੈ ਜਿਹੜੀ ਮੈਨੂੰ ਮੂੰਹ ਜ਼ੁਬਾਨੀ ਯਾਦ ਨਾ ਹੋਵੇ। ਉਨ੍ਹਾਂ ਕਿਹਾ ਪੰਜਾਬ ਨੂੰ ਜਲਦ ਹੀ ਦੁਬਾਰਾ ਰੰਗਲਾ ਪੰਜਾਬ ਬਣਾਇਆ ਜਾਵੇਗਾ।

PunjabKesari

ਇਹ ਵੀ ਪੜ੍ਹੋ : ਸ਼ਰਮਨਾਕ! ਪਹਿਲਾਂ ਭਾਬੀ ਨੇ ਨਨਾਣ ਨਾਲ ਕਰਵਾਇਆ ਜਬਰ ਜ਼ਿਨਾਹ, ਫਿਰ ਬੇਹੋਸ਼ੀ ਦੀ ਹਾਲਤ ’ਚ ਵੇਚਿਆ

ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਦੇ ਸਮੁੱਚੇ ਜ਼ਿਲ੍ਹਿਆਂ ਵਿੱਚ ਮੁੱਖ ਮੰਤਰੀ ਪੰਜਾਬ ਦੇ ਦਫ਼ਤਰ ਖੋਲ੍ਹੇ ਜਾਣਗੇ ਅਤੇ ਨੋਡਲ ਅਫਸਰ ਨਿਯੁਕਤ ਕੀਤਾ ਜਾਵੇਗਾ ਕਿਉਂਕਿ ਚੰਡੀਗੜ੍ਹ ਜਾਣਾ ਆਉਣ ਵਿੱਚ ਲੋਕਾਂ ਨੂੰ ਮੁਸ਼ਕਲਾਂ ਆਉਂਦੀਆਂ ਹਨ ਇਸ ਲਈ ਹਰ ਜ਼ਿਲ੍ਹੇ ਵਿੱਚ ਹੀ ਮੁੱਖ ਮੰਤਰੀ ਦਾ ਦਫ਼ਤਰ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦਫਤਰਾਂ ਵਿਚ ਜੋ ਨੋਡਲ ਅਫ਼ਸਰ ਨਿਯੁਕਤ ਕੀਤੇ ਜਾਣਗੇ ਉਹ ਲੋਕਾਂ ਦੀਆਂ ਸਮੱਸਿਆਵਾਂ ਨੂੰ ਕੰਪਿਊਟਰ ਵਿੱਚ ਦਰਜ ਕਰਨਗੇ ਅਤੇ ਪੰਜਾਬ ਦੇ ਹਰ ਵਿਅਕਤੀ ਦੀ ਸਮੱਸਿਆ ਦਾ ਹੱਲ ਆਪ ਦੀ ਸਰਕਾਰ ਵੱਲੋਂ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਜਿੱਥੇ ਕਿਸਾਨਾਂ ਦੀ ਕਣਕ ਦੀ ਫ਼ਸਲ ਸਮੇਂ ਸਿਰ ਖਰੀਦ ਕੀਤੀ ਜਾਵੇਗੀ ਉਥੇ ਹੀ ਮਿੱਥੇ ਸਮੇਂ ਅਨੁਸਾਰ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦੀ ਅਦਾਇਗੀ ਕਰਨ ਲਈ ਅਧਿਕਾਰੀਆਂ ਕਰਮਚਾਰੀਆਂ ਨੂੰ ਪਾਬੰਦ ਕੀਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਜੇਕਰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਕਿਸਾਨਾਂ ਨੂੰ ਪੇਸ਼ ਆਉਂਦੀ ਹੈ ਤਾਂ ਉਹ ਇਸ ਸਬੰਧੀ ਜ਼ਿਲ੍ਹਾ ਪੱਧਰ ’ਤੇ ਡਿਪਟੀ ਕਮਿਸ਼ਨਰਾਂ ਦੇ ਧਿਆਨ ਵਿਚ ਇਹ ਸਮੱਸਿਆ ਲਿਆਉਣ ਤਾਂ ਜੋ ਕਿਸਾਨਾਂ ਦੀ ਸਮੱਸਿਆ ਦਾ ਹੱਲ ਕੀਤਾ ਜਾ ਸਕੇ। ਇਸ ਮੌਕੇ ਉਨ੍ਹਾਂ ਨਾਲ ਆਪ ਪੰਜਾਬ ਦੇ ਜੁਆਇੰਟ ਸਕੱਤਰ ਸਤਿੰਦਰ ਸਿੰਘ ਚੱਠਾ, ਆਪ ਦੇ ਸੂਬਾਈ ਆਗੂ ਡਾ. ਅਨਵਰ ਭਸੌੜ ਧੂਰੀ, ਰਾਜਵੰਤ ਸਿੰਘ ਘੁੱਲੀ, ਬਲਵਿੰਦਰ ਸਿੰਘ ਬਿੱਲੂ ਪ੍ਰਧਾਨ ਰਾਈਸ ਸ਼ੈਲਰ ਐਸੋਸੀਏਸ਼ਨ ਧੂਰੀ ਆਦਿ ਆਗੂ ਹਾਜ਼ਰ ਸਨ । 

PunjabKesari

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ

 


author

Anuradha

Content Editor

Related News