ਜਲੰਧਰ ਵਿਖੇ ਨਵੇਂ ਭਰਤੀ ਹੋਏ ਜਵਾਨਾਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਇਆ ਭੰਗੜਾ

09/23/2023 10:53:39 AM

ਜਲੰਧਰ (ਧਵਨ)–ਪੰਜਾਬ ਪੁਲਸ ਵਿਚ ਨਵੇਂ ਭਰਤੀ ਹੋਏ ਕਾਂਸਟੇਬਲਾਂ ਨਾਲ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਭੰਗੜਾ ਪਾਇਆ ਤਾਂ ਉਥੇ ਹਾਜ਼ਰ ਸਾਰੇ ਪੁਲਸ ਅਧਿਕਾਰੀ ਅਤੇ ਜਵਾਨ ਵੀ ਬਹੁਤ ਖ਼ੁਸ਼ ਵਿਖਾਈ ਦੇ ਰਹੇ ਸਨ। ਮੁੱਖ ਮੰਤਰੀ ਭਗਵੰਤ ਮਾਨ ਬਾਰੇ ਅਕਸਰ ਕਿਹਾ ਜਾਂਦਾ ਹੈ ਕਿ ਉਹ ਜਦੋਂ ਵੀ ਕਿਸੇ ਸਮਾਰੋਹ ਵਿਚ ਜਾਂਦੇ ਹਨ ਤਾਂ ਉਥੇ ਹਾਜ਼ਰ ਲੋਕਾਂ ਨਾਲ ਘੁਲਣ-ਮਿਲਣ ਦੀ ਕੋਸ਼ਿਸ਼ ਕਰਦੇ ਹਨ।

ਸ਼ੁੱਕਰਵਾਰ ਵੀ ਮੁੱਖ ਮੰਤਰੀ ਭਗਵੰਤ ਮਾਨ ਨੇ ਜਦੋਂ ਪੁਲਸ ਵਿਚ ਭਰਤੀ ਹੋਏ ਨਵੇਂ ਕਾਂਸਟੇਬਲਾਂ ਦੀ ਪਰੇਡ ਦਾ ਮੁਆਇਨਾ ਕੀਤਾ ਅਤੇ ਉਸ ਤੋਂ ਬਾਅਦ ਜਦੋਂ ਸਮਾਰੋਹ ਵਿਚ ਆਪਣੇ ਵਿਚਾਰ ਪ੍ਰਗਟ ਕੀਤੇ ਤਾਂ ਉਨ੍ਹਾਂ ਦਾ ਮਨ ਇਨ੍ਹਾਂ ਕਾਂਸਟੇਬਲਾਂ ਦੇ ਰੂ-ਬ-ਰੂ ਹੋਣ ਦਾ ਬਣ ਗਿਆ। ਮੁੱਖ ਮੰਤਰੀ ਨੇ ਉਦੋਂ ਪੰਜਾਬ ਪੁਲਸ ਦੇ ਮੁਖੀ ਗੌਰਵ ਯਾਦਵ ਅਤੇ ਹੋਰ ਸੀਨੀਅਰ ਅਧਿਕਾਰੀਆਂ ਨੂੰ ਨਾਲ ਲੈ ਕੇ ਇਨ੍ਹਾਂ ਜਵਾਨਾਂ ਨਾਲ ਮੁਲਾਕਾਤ ਕੀਤੀ ਅਤੇ ਜਦੋਂ ਇਹ ਜਵਾਨ ਭਰਤੀ ਦੀ ਖ਼ੁਸ਼ੀ ਵਿਚ ਭੰਗੜਾ ਪਾਉਣ ਲੱਗੇ ਤਾਂ ਮੁੱਖ ਮੰਤਰੀ ਕੋਲੋਂ ਵੀ ਰਿਹਾ ਨਹੀਂ ਗਿਆ। ਇਕ ਪਾਸੇ ਢੋਲ ਵੱਜ ਰਿਹਾ ਸੀ ਅਤੇ ਦੂਜੇ ਪਾਸੇ ਜਵਾਨਾਂ ਨੂੰ ਵੇਖ ਕੇ ਮੁੱਖ ਮੰਤਰੀ ਵੀ ਖ਼ੁਸ਼ੀ ਵਿਚ ਆਪਣੇ ਦੋਵੇਂ ਹੱਥ ਉੱਪਰ ਕਰ ਕੇ ਭੰਗੜਾ ਪਾਉਣ ਲੱਗੇ।

ਇਹ ਵੀ ਪੜ੍ਹੋ- ਡੇਰਾ ਬਿਆਸ ਦੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਮਿਲੇਗੀ ਇਹ ਖ਼ਾਸ ਸਹੂਲਤ

ਮੁੱਖ ਮੰਤਰੀ ਨੂੰ ਖ਼ੁਦ ਮੰਚ ’ਤੇ ਕੰਮ ਕਰਨ ਦਾ ਪੁਰਾਣਾ ਤਜਰਬਾ ਹੈ, ਇਸ ਲਈ ਖ਼ੁਸ਼ੀ ਵਿਚ ਉਨ੍ਹਾਂ ਵੀ ਭੰਗੜਾ ਪਾ ਦਿੱਤਾ। ਇਸ ਦੀ ਪੰਜਾਬ ਪੁਲਸ ਦੇ ਮੁਖੀ ਗੌਰਵ ਯਾਦਵ ਸਮੇਤ ਸਾਰੇ ਪੁਲਸ ਅਧਿਕਾਰੀਆਂ ਨੇ ਸ਼ਲਾਘਾ ਕੀਤੀ। ਪੁਲਸ ਅਧਿਕਾਰੀਆਂ ਦਾ ਮੰਨਣਾ ਸੀ ਕਿ ਜਿਸ ਤਰ੍ਹਾਂ ਨਾਲ ਮੁੱਖ ਮੰਤਰੀ ਨੇ ਜਵਾਨਾਂ ਦੇ ਵਿਚਕਾਰ ਜਾ ਕੇ ਉਨ੍ਹਾਂ ਦਾ ਮਨੋਬਲ ਵਧਾਇਆ ਹੈ, ਇਸ ਨਾਲ ਪੰਜਾਬ ਪੁਲਸ ਦਾ ਮਨੋਬਲ ਉੱਚਾ ਹੋਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਇਕ ਨਵੀਂ ਰਵਾਇਤ ਪੈਦਾ ਕੀਤੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਮੁੱਖ ਮੰਤਰੀ ਇਸੇ ਤਰ੍ਹਾਂ ਨਾਲ ਹੋਰਨਾਂ ਸਰਕਾਰੀ ਕਰਮਚਾਰੀਆਂ ਦਾ ਵੀ ਮਨੋਬਲ ਵਧਾਉਂਦੇ ਰਹਿਣਗੇ।

 

ਪੰਜਾਬ ਪੁਲਸ ਦੇ ਆਲਾ ਅਧਿਕਾਰੀ ਇਸ ਲਈ ਖ਼ੁਸ਼ ਹਨ ਕਿਉਂਕਿ ਸੂਬਾ ਪੁਲਸ ਵਿਚ ਮੁਲਾਜ਼ਮਾਂ ਦੀ ਕਮੀ ਨੂੰ ਪੂਰਾ ਕਰਨ ਵਿਚ ਮਦਦ ਮਿਲ ਰਹੀ ਹੈ ਅਤੇ ਸਭ ਤੋਂ ਵੱਡੀ ਗੱਲ ਇਹ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ੁਦ ਹਰ ਸਾਲ ਪੰਜਾਬ ਪੁਲਸ ਵਿਚ ਭਰਤੀ ਕਰਨ ਦਾ ਐਲਾਨ ਕੀਤਾ ਹੋਇਆ ਹੈ।

ਇਹ ਵੀ ਪੜ੍ਹੋ-  ਜਲੰਧਰ ਜ਼ਿਲ੍ਹੇ 'ਚ 28 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਡੀ. ਸੀ. ਨੇ ਜਾਰੀ ਕੀਤੇ ਇਹ ਹੁਕਮ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

shivani attri

This news is Content Editor shivani attri