ਗੁਰਪ੍ਰੀਤ ਕੌਰ ਮੇਰੀਆਂ ਜ਼ਿੰਮੇਵਾਰੀਆਂ ਨੂੰ ਸਮਝਦੀ ਹੈ, ਪਤਨੀ ਦੀ ਤਾਰੀਫ਼ ਕਰਦੇ ਵੇਖੋ ਕੀ ਬੋਲੇ CM ਭਗਵੰਤ ਮਾਨ

Thursday, Feb 22, 2024 - 12:14 PM (IST)

ਗੁਰਪ੍ਰੀਤ ਕੌਰ ਮੇਰੀਆਂ ਜ਼ਿੰਮੇਵਾਰੀਆਂ ਨੂੰ ਸਮਝਦੀ ਹੈ, ਪਤਨੀ ਦੀ ਤਾਰੀਫ਼ ਕਰਦੇ ਵੇਖੋ ਕੀ ਬੋਲੇ CM ਭਗਵੰਤ ਮਾਨ

ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੀ ਨਿੱਜੀ ਜ਼ਿੰਦਗੀ ਦੇ ਦਿਲਚਸਪ ਕਿੱਸੇ ਸਾਂਝੇ ਕੀਤੇ ਹਨ ਅਤੇ ਪਤਨੀ ਡਾ. ਗੁਰਪ੍ਰੀਤ ਕੌਰ ਦੀਆਂ ਰੱਜ ਕੇ ਤਾਰੀਫ਼ਾਂ ਕਰਦੇ ਨਜ਼ਰ ਆਏ ਹਨ। ਦਰਅਸਲ ਇਕ ਇੰਟਰਵਿਊ ਦੌਰਾਨ 'ਜਗ ਬਾਣੀ' ਦੇ ਸੀਨੀਅਰ ਪੱਤਰਕਾਰ ਰਮਨਦੀਪ ਸਿੰਘ ਸੋਢੀ ਨੇ ਜਦੋਂ ਉਨ੍ਹਾਂ ਨੂੰ ਸਵਾਲ ਕੀਤਾ ਕਿ ਮਿਸੀਜ਼ ਮਾਨ ਦੀ ਸਪੋਰਟ ਕਿਹੋ ਜਿਹੀ ਹੈ ਤਾਂ ਜਵਾਬ ਦਿੰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਗੁਰਪ੍ਰੀਤ ਕੌਰ ਪੜ੍ਹੀ ਲਿਖੀ ਐੱਮ. ਬੀ. ਬੀ. ਐੱਸ. ਕੁੜੀ ਹੈ। ਮੇਰੇ ਕੰਮ ਦਾ ਉਨ੍ਹਾਂ ਨੂੰ ਸਾਰਾ ਪਤਾ ਹੁੰਦਾ ਹੈ। ਉਨ੍ਹਾਂ ਨੂੰ ਪਤਾ ਹੈ ਕਿ ਲੋਕਾਂ ਦੀਆਂ ਜ਼ਿੰਮੇਵਾਰੀਆਂ ਬਹੁਤ ਵੱਡੀਆਂ ਹਨ। ਗੁਰਪ੍ਰੀਤ ਕੌਰ ਮੇਰੀਆਂ ਜ਼ਿੰਮੇਵਾਰੀਆਂ ਨੂੰ ਸਮਝਦੇ ਹਨ। 

ਇਹ ਵੀ ਪੜ੍ਹੋ:  ਜੈਕਾਰਿਆਂ ਦੀ ਗੂੰਜ 'ਚ ਵਾਰਾਣਸੀ ਲਈ ਵਿਸ਼ੇਸ਼ ਟਰੇਨ ਜਲੰਧਰ ਸਿਟੀ ਰੇਲਵੇ ਸਟੇਸ਼ਨ ਤੋਂ ਅੱਜ ਹੋਵੇਗੀ ਰਵਾਨਾ

ਭਗਵੰਤ ਮਾਨ ਨੇ ਕਿਹਾ ਕਿ ਜਿੰਨੀਆਂ ਅਰਜੀਆਂ ਮੇਰੇ ਕੋਲ ਕੰਮ ਲਈ ਆਉਂਦੀਆਂ ਹਨ, ਉਨੀਆਂ ਹੀ ਲਗਭਗ ਅਰਜੀਆਂ ਜਦੋਂ ਉਹ ਕਿਤੇ ਜਾਂਦੇ ਹਨ ਤਾਂ ਉਨ੍ਹਾਂ ਨੂੰ ਵੀ ਆਉਂਦੀਆਂ ਹਨ। ਉਨ੍ਹਾਂ ਦੇ ਕੋਲ ਸੰਵਿਧਾਨਕ ਤੌਰ 'ਤੇ ਕੋਈ ਪੋਸਟ ਨਹੀਂ ਹੈ, ਜਿਸ ਕਰਕੇ ਉਹ ਕੋਈ ਫ਼ੈਸਲੇ ਨਹੀਂ ਲੈ ਸਕਦੇ ਹਨ ਅਤੇ ਨਾ ਹੀ ਉਹ ਕੋਈ ਫ਼ੈਸਲਾ ਲੈਂਦੇ ਹਨ। ਗੁਰਪ੍ਰੀਤ ਕੌਰ ਲੋਕਾਂ ਦੀਆਂ ਅਰਜੀਆਂ ਫੜ ਕੇ ਇਹ ਕਹਿ ਦਿੰਦੇ ਹਨ ਕਿ ਉਹ ਲੋਕਾਂ ਦੀਆਂ ਅਰਜੀਆਂ ਮੇਰੇ ਤੱਕ ਪਹੁੰਚਾ ਦੇਣਗੇ। ਹੋਰ ਤਾਰੀਫ਼ਾਂ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਇਸ ਗੱਲ ਦਾ ਉਨ੍ਹਾਂ ਨੂੰ ਵੀ ਪਤਾ ਹੈ ਕਿ ਲੋਕਾਂ ਦੀਆਂ ਉਮੀਦਾਂ 'ਤੇ ਪੂਰਾ ਉਤਰਨਾ ਸਾਡਾ ਫਰਜ਼ ਬਣਦਾ ਹੈ, ਉਹ ਤਾਂ ਹੀ ਉਤਰਿਆ ਜਾਵੇਗਾ ਜੇਕਰ ਘਰ ਵਿਚ ਸੁੱਖ ਸ਼ਾਂਤੀ ਰਹੇਗੀ ਅਤੇ ਘਰ ਵਿਚ ਵਧੀਆ ਮਾਹੌਲ ਰਹੇਗਾ। 

https://www.facebook.com/reel/1648332562605238

ਇਹ ਵੀ ਪੜ੍ਹੋ: ਵੱਡੀ ਖ਼ਬਰ: ਪੰਜਾਬ 'ਚ ਦਿਨ-ਦਿਹਾੜੇ ਵੱਡਾ ਐਨਕਾਊਂਟਰ, ਮੌਕੇ ਦੀ ਵੇਖੋ ਸੀ. ਸੀ. ਟੀ. ਵੀ.

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News