ਰਾਸ਼ਟਰਪਤੀ ਨੂੰ ਅੱਜ ਮਿਲਣਗੇ CM ਭਗਵੰਤ ਮਾਨ, ਅਮਿਤ ਸ਼ਾਹ ਨਾਲ ਵੀ ਮੁਲਾਕਾਤ ਸੰਭਵ
Tuesday, Apr 12, 2022 - 09:22 AM (IST)
ਜਲੰਧਰ (ਧਵਨ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ’ਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕਰਨਗੇ। ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਮਾਨ ਦੀ ਰਾਸ਼ਟਰਪਤੀ ਨਾਲ ਇਹ ਪਹਿਲੀ ਮੁਲਾਕਾਤ ਹੋਵੇਗੀ। ਸਰਕਾਰੀ ਹਲਕਿਆਂ ਨੇ ਦੱਸਿਆ ਕਿ ਸੀ. ਐੱਮ. ਬਣਨ ਤੋਂ ਬਾਅਦ ਭਗਵੰਤ ਮਾਨ ਦਿੱਲੀ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੁਝ ਦਿਨ ਪਹਿਲਾਂ ਮੁਲਾਕਾਤ ਕਰ ਚੁੱਕੇ ਸਨ।
ਪੜ੍ਹੋ ਇਹ ਵੀ ਖ਼ਬਰ - ਗੜ੍ਹਦੀਵਾਲਾ: ਡੈਮ ’ਚ ਨਹਾਉਣ ਗਏ 4 ਨੌਜਵਾਨਾਂ ’ਚੋਂ 1 ਡੁੱਬਿਆ, ਪੁੱਤ ਦੀ ਲਾਸ਼ ਵੇਖ ਧਾਹਾਂ ਮਾਰ ਰੋਇਆ ਪਰਿਵਾਰ
ਦੱਸ ਦੇਈਏ ਕਿ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਦੌਰੇ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਦੀ ਕੋਸ਼ਿਸ਼ ਕਰਨਗੇ। ਮੁੱਖ ਮੰਤਰੀ ਨੇ ਬੀਤੇ ਦਿਨੀਂ ਕਿਹਾ ਸੀ ਕਿ ਉਹ ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਦੌਰਾਨ ਪਾਕਿਸਤਾਨ ਵੱਲੋਂ ਆਉਣ ਵਾਲੇ ਡਰੋਨਾਂ ਦਾ ਮੁਕਾਬਲਾ ਕਰਨ ਅਤੇ ਉਨ੍ਹਾਂ ਦਾ ਪਤਾ ਲਗਾਉਣ ਲਈ ਭਾਰਤੀ ਖੇਤਰ ’ਚ ਉੱਨਤ ਤਕਨੀਕ ਵਾਲੇ ਉਪਕਰਣ ਲਗਾਉਣ ਦੀ ਮੰਗ ਕਰਨਗੇ।
ਪੜ੍ਹੋ ਇਹ ਵੀ ਖ਼ਬਰ -ਵੱਡੀ ਖ਼ਬਰ: ਸੰਯੁਕਤ ਸਮਾਜ ਮੋਰਚੇ ’ਚ ਸ਼ਾਮਲ 16 ਕਿਸਾਨ ਜਥੇਬੰਦੀਆਂ ਵਲੋਂ ਵੱਖ ਹੋਣ ਦਾ ਐਲਾਨ
ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਦੌਰਾਨ ਪੰਜਾਬ ਨਾਲ ਜੁੜੇ ਕਈ ਮਹੱਤਵਪੂਰਣ ਮਸਲਿਆਂ ’ਤੇ ਗੱਲਬਾਤ ਹੋਵੇਗੀ। ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਕੈਬਨਿਟ ਦੀ ਬੈਠਕ 13 ਅਪ੍ਰੈਲ ਨੂੰ ਚੰਡੀਗੜ੍ਹ ’ਚ ਸੱਦ ਲਈ ਹੈ, ਜਿਸ ’ਚ ਸੂਬੇ ਨਾਲ ਸਬੰਧਤ ਵਿਸ਼ਿਆਂ ’ਤੇ ਗੱਲਬਾਤ ਕੀਤੀ ਜਾਵੇਗੀ।
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ