ਅੰਮ੍ਰਿਤਸਰ ਵਾਸੀਆਂ ਲਈ ਚੰਗੀ ਖ਼ਬਰ, ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਰੇਲਵੇ ਓਵਰਬ੍ਰਿਜ ਦਾ ਉਦਘਾਟਨ

Saturday, Mar 18, 2023 - 01:39 PM (IST)

ਅੰਮ੍ਰਿਤਸਰ ਵਾਸੀਆਂ ਲਈ ਚੰਗੀ ਖ਼ਬਰ, ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਰੇਲਵੇ ਓਵਰਬ੍ਰਿਜ ਦਾ ਉਦਘਾਟਨ

ਅੰਮ੍ਰਿਤਸਰ- ਅੱਜ ਗੁਰੂ ਨਗਰੀ ਅੰਮ੍ਰਿਤਸਰ 'ਚ ਲੰਮੇ ਤੋਂ ਰੇਲਵੇ ਓਵਰਬ੍ਰਿਜ ਦੇ ਅਧੂਰਾ ਕੰਮ ਨੂੰ ਮੁੱਖ ਮੰਤਰੀ ਭਗਵੰਤ ਮਾਨ ਅਗਵਾਈ ਵਾਲੀ ਸਰਕਾਰ ਵੱਲੋਂ ਪੂਰਾ ਕਰ ਦਿੱਤਾ ਗਿਆ ਹੈ। ਦੱਸ ਦੇਈਏ ਮੁੱਖ ਮੰਤਰੀ ਮਾਨ ਨੇ ਅੰਮ੍ਰਿਤਸਰ ਵਿਖੇ ਰੇਲਵੇ ਓਵਰਬ੍ਰਿਜ ਦਾ ਉਦਘਾਟਨ ਕੀਤਾ ਹੈ। ਇਸ ਨਾਲ ਲੋਕਾਂ ਨੂੰ ਟ੍ਰੈਫ਼ਿਕ ਦੀ ਸੱਮਸਿਆ ਤੋਂ  ਨਿਜਾਤ ਮਿਲੇਗੀ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਇਹ ਰੇਲਵੇ ਓਵਰਬ੍ਰਿਜ ਲਗਭਗ 32.5 ਕਰੋੜ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ ਅਤੇ ਇਸ 'ਚ ਕੁਝ ਹਿੱਸਾ ਕੇਂਦਰ ਸਰਕਾਰ ਨੇ ਵੀ ਪਾਇਆ ਹੈ। 

ਇਹ ਵੀ ਪੜ੍ਹੋ- ਹੋਸਟਲ ਦੀ ਵਿਦਿਆਰਥਣ ਨੇ ਮਾਨਸਿਕ ਪ੍ਰੇਸ਼ਾਨੀ ਕਾਰਨ ਚੁੱਕਿਆ ਖ਼ੌਫ਼ਨਾਕ ਕਦਮ, ਕੀਤੀ ਜੀਵਨ ਲੀਲਾ ਸਮਾਪਤ

ਮੁੱਖ ਮੰਤਰੀ ਮਾਨ ਨੇ ਅੰਮ੍ਰਿਤਸਰ ਵਾਸੀਆਂ ਨੂੰ ਇਸ ਦੀ ਵਧਾਈ ਦਿੰਦਿਆਂ ਕਿਹਾ ਕਿ ਅੰਮ੍ਰਿਤਸਰ ਇਕ ਟੂਰਿਸਟ ਹਬ ਹੈ, ਜਿਥੇ ਲੋਕਾਂ ਨੂੰ ਟ੍ਰੈਫ਼ਿਕ ਸਮੱਸਿਆ ਤੋਂ ਨਿਜਾਤ ਕਰਨ ਲਈ ਕੰਮ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰ ਨੇ ਜੀ-20 'ਚ ਐਜੂਕੇਸ਼ਨ ਅਤੇ ਲੇਬਰ ਸੰਬੰਧੀ ਵਿਚਾਰ ਰੱਖੇ ਹਨ ਤਾਂ ਜੋ ਉਸ ਦੇ ਪੱਧਰ ਨੂੰ ਉੱਚਾ ਚੁੱਕਣ ਦਾ ਯਤਨ ਕੀਤਾ ਜਾ ਸਕੇ। ਉਨ੍ਹਾਂ ਕਿਹਾ ਅਸੀਂ ਚਾਹੁੰਦੇ ਹਾਂ ਦੁਨੀਆ 'ਚ ਪੰਜਾਬ ਵਧੀਆ ਪੜ੍ਹਾਈ ਦੇ ਨਾਂ ਨਾਲ ਜਾਣਿਆ ਜਾਵੇ। ਉਨ੍ਹਾਂ ਕਿਹਾ ਪੰਜਾਬ ਭਰ 'ਚ 16 ਮੈਡੀਕਲ ਕਾਲਜ ਖੋਲ੍ਹਾਂਗੇ ਤਾਂ ਜੋ ਬੱਚਿਆਂ ਨੂੰ ਮੈਡੀਕਲ ਸਿੱਖਿਆ ਲੈਣ ਲਈ ਯੂਕਰੇਨ ਜਾਂ ਹੋਰ ਦੇਸ਼ਾਂ 'ਚ ਨਾ ਜਾਣਾ ਪਵੇ। ਉਨ੍ਹਾਂ ਕਿਹਾ ਜੇਕਰ ਸਾਡੇ ਬੱਚੇ ਇਨ੍ਹਾਂ ਕਾਲਜਾਂ 'ਚ ਪੜ੍ਹਾਈ ਕਰਕੇ ਬਾਹਰ ਜਾਣਗੇ ਅਤੇ ਦੱਸਣਗੇ ਕਿ ਉਹ ਪੰਜਾਬ ਤੋਂ ਪੜ੍ਹੇ ਹਨ ਤਾਂ ਇਸ ਨਾਲ ਲੋਕਾਂ ਨੂੰ ਪਤਾ ਲੱਗੇਗਾ ਕਿ ਪੰਜਾਬ ਇਕ ਐਜੂਕੇਸ਼ਨ ਹਬ ਹੈ। 

ਇਹ ਵੀ ਪੜ੍ਹੋ- ਅਕਾਲੀ ਦਲ ਨੇ ਸ਼ੁਰੂ ਕੀਤਾ 'ਪੰਜਾਬ ਬਚਾਓ ਧਰਨਾ', ਸੁਖਬੀਰ ਬਾਦਲ ਦੇ ਨਿਸ਼ਾਨੇ 'ਤੇ ਪੰਜਾਬ ਸਰਕਾਰ

ਇਸ ਦੇ ਨਾਲ ਉਨ੍ਹਾਂ ਅੱਗੇ ਕਿਹਾ ਕਿ ਪੰਜਾਬ 'ਚ 117 ਸਕੂਲ ਆਫ਼ ਐਮੀਨੈਂਸ ਖੋਲ੍ਹੇ ਜਾਣਗੇ, ਤਾਂ ਕਿ ਬੱਚੇ ਨੂੰ ਪਤਾ ਹੋਵੇ ਆਉਣ ਵਾਲੇ ਟਾਈਮ 'ਚ ਕੀ ਕਰਨਾ ਹੈ। ਉਨ੍ਹਾਂ ਕਿਹਾ ਪੜ੍ਹਾਈ ਨੂੰ ਬੋਝ ਨਾਲ ਨਹੀਂ ਸਗੋਂ ਜਨੂਨ ਨਾਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਕੰਮ ਲਈ ਸਾਨੂੰ ਪੂਰੇ ਸੂਬੇ ਨੂੰ ਬਾਕੀ ਦੇ ਸੂਬਿਆਂ ਵਾਂਗੂ ਇਕੱਠੇ ਚੱਲਣਾ ਚਾਹੀਦਾ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੰਤਰੀ ਗੁਰਜੀਤ ਸਿੰਘ ਔਜਲਾ, ਹਰਭਜਨ ਸਿੰਘ, ਕੁਲਦੀਪ ਸਿੰਘ ਧਾਲੀਵਾਲ ਸਣੇ ਹੋਰ ਅਧਿਕਾਰੀ ਮੌਜੂਦ ਸਨ।

ਇਹ ਵੀ ਪੜ੍ਹੋ- ਤੇਜ਼ ਹਵਾਵਾਂ ਅਤੇ ਮੀਂਹ ਕਾਰਨ ਕਿਸਾਨਾਂ ਦੇ ਚਿਹਰੇ ਮੁਰਝਾਏ, ਹਜ਼ਾਰਾਂ ਏਕੜ ਕਣਕ ਦੀ ਫ਼ਸਲ ਜ਼ਮੀਨ ’ਤੇ ਵਿਛੀ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News