ਖਟਕੜ ਕਲਾਂ ਪਹੁੰਚ CM ਮਾਨ ਨੇ ਸ਼ਹੀਦ ਭਗਤ ਸਿੰਘ ਨੂੰ ਦਿੱਤੀ ਸ਼ਰਧਾਂਜਲੀ, ਆਖੀਆਂ ਅਹਿਮ ਗੱਲਾਂ
Sunday, Mar 23, 2025 - 07:26 PM (IST)

ਨਵਾਂਸ਼ਹਿਰ/ਖਟਕੜ੍ਹ ਕਲਾਂ (ਵੈੱਬ ਡੈਸਕ)- ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਸਿੰਘ ਅਤੇ ਰਾਜਗੁਰੂ ਦੇ ਸ਼ਹੀਦੀ ਦਿਹਾੜੇ ਮੌਕੇ ਅੱਜ ਖਟਕੜ ਕਲਾਂ ਵਿਚ ਇਕ ਸੂਬਾ ਪੱਧਰੀ ਪ੍ਰੋਗਰਾਮ ਆਯੋਜਿਤ ਕੀਤਾ। ਇਸ ਪ੍ਰੋਗਰਾਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਹੋਰ ਕਈ ਆਗੂ ਪਹੁੰਚੇ। ਸ਼ਹਾਦਤ ਨੂੰ ਨਮਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸ਼ਹੀਦਾਂ ਦੀ ਧਰਤੀ ਹੈ ਅਤੇ ਸ਼ਹੀਦ ਕਦੇ ਮਰਦੇ ਨਹੀਂ ਹੁੰਦੇ, ਸ਼ਹੀਦ ਅਮਰ ਹੁੰਦੇ ਹਨ। ਇਸ ਮੌਕੇ ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਜਿੱਥੇ ਪੰਜਾਬ ਸਰਕਾਰ ਦੇ ਤਿੰਨ ਸਾਲਾ ਵਿਚ ਕੀਤੇ ਗਏ ਵੱਡੇ ਕੰਮਾਂ ਦਾ ਜ਼ਿਕਰ ਕੀਤਾ, ਉਥੇ ਹੀ ਪਿਛਲੀਆਂ ਸਰਕਾਰਾਂ 'ਤੇ ਨਿਸ਼ਾਨੇ ਵੀ ਸਾਧੇ। ਇਸ ਮੌਕੇ ਭਗਵੰਤ ਮਾਨ ਵੱਲੋਂ ਸਰਕਾਰੀ ਮੈਡੀਕਲ ਕਾਲਜ ਦੀ ਨੀਂਹ ਪੱਥਰ ਵੀ ਰੱਖਿਆ ਗਿਆ।
ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿਚ 17 ਟੋਲ ਪਲਾਜ਼ੇ ਬੰਦ ਕੀਤੇ ਗਏ ਹਨ, ਜਿਸ ਨਾਲ ਕਰੀਬ 62 ਲੱਖ ਰੁਪਏ ਦੀ ਬਚਤ ਹੋਈ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਬਿਨਾਂ ਸਿਫ਼ਾਰਿਸ਼ ਦੇ 52 ਹਜ਼ਾਰ 606 ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।
ਮੁਫ਼ਤ ਬਿਜਲੀ ਨੂੰ ਲੈ ਕੇ ਬੋਲਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਕ ਜੁਲਾਈ 2022 ਤੋਂ 90 ਫ਼ੀਸਦੀ ਪੰਜਾਬ ਦੇ ਲੋਕਾਂ ਦਾ ਬਿੱਲ ਜ਼ੀਰੋ ਆਇਆ ਹੈ। ਅਸੀਂ ਬਿਜਲੀ ਬੋਰਡ ਨੂੰ ਵੀ ਕੋਈ ਘਾਟਾ ਨਹੀਂ ਪੈਣ ਦਿੱਤਾ। ਉਥੇ ਹੀ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕੁੱਲ੍ਹ 881 ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ, ਜਿੱਥੇ ਲੋਕ ਸਿਹਤ ਸਹੂਲਤਾਂ ਦਾ ਲਾਭ ਲੈ ਰਹੇ ਹਨ।
ਇਹ ਵੀ ਪੜ੍ਹੋ : ਭ੍ਰਿਸ਼ਟਾਚਾਰ ਨੂੰ ਲੈ ਕੇ ਅਫ਼ਸਰਾਂ ਨੂੰ ਸਿੱਧੀ ਹੋਈ ਪੰਜਾਬ ਸਰਕਾਰ, 26 ਮਾਰਚ ਤੱਕ ਦਿੱਤੀ Deadline
ਪੰਜਾਬ ਵਿਚ ਸਕੂਲ ਆਫ਼ ਐਮੀਨੈਂਸ ਖੁੱਲ੍ਹ ਰਹੇ ਹਨ। ਇਸ ਸਮੇਂ ਵੀ ਪੰਜਾਬ ਦੇ 72 ਅਧਿਆਪਕ ਫਿਨਲੈਂਡ ਗਏ ਹੋਏ ਹਨ। ਭਗਵੰਤ ਮਾਨ ਨੇ ਕਿਹਾ ਕਿ ਅਸੀਂ ਤਾਂ ਸ਼ਹੀਦ ਭਗਤ ਸਿੰਘ ਦੀ ਧੂੜ ਵੀ ਨਹੀਂ ਹਾਂ ਪਰ ਅਸੀਂ ਕੋਸ਼ਿਸ਼ ਕਰ ਰਹੇ ਹਾਂ ਕਿ ਉਨ੍ਹਾਂ ਦੀ ਸੋਚ ਨੂੰ ਘਰ-ਘਰ ਲੈ ਕੇ ਜਾਈਏ। ਇਮਾਨਦਾਰੀ ਨਾਲ ਕੰਮ ਕਰਨਾ ਹੀ ਸ਼ਹੀਦ ਭਗਤ ਸਿੰਘ ਨੂੰ ਸੱਚੀ ਸ਼ਰਧਾਂਜਲੀ ਹੈ। ਪੰਜਾਬ ਨੂੰ ਪੰਜਾਬ ਬਣਾਉਣ ਵਿਚ ਲੱਗੇ ਹਾਂ। ਬਹੁਤ ਜਲਦੀ ਪੰਜਾਬ ਦੇਸ਼ ਦਾ ਨੰਬਰ ਵਨ ਸੂਬਾ ਬਣੇਗਾ।
ਇਹ ਵੀ ਪੜ੍ਹੋ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਜੁੜੀ ਵੱਡੀ ਖ਼ਬਰ, ਜਲੰਧਰ ਤੋਂ ਪਟਿਆਲਾ ਕੀਤਾ ਸ਼ਿਫ਼ਟ
ਇਹ ਵੀ ਪੜ੍ਹੋ : ਹੱਸਦਾ-ਵੱਸਦਾ ਉੱਜੜਿਆ ਪਰਿਵਾਰ, ਕੰਮ 'ਤੇ ਜਾ ਰਹੇ ਮਾਪਿਆਂ ਦੇ ਜਵਾਨ ਪੁੱਤ ਨਾਲ ਵਾਪਰੀ ਅਣਹੋਣੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e