CM ਭਗਵੰਤ ਮਾਨ ਪਤਨੀ ਸਣੇ ਪੁੱਜੇ ਸ੍ਰੀ ਫਤਿਹਗੜ੍ਹ ਸਾਹਿਬ, ਗੁਰੂ ਚਰਨਾਂ 'ਚ ਟੇਕਿਆ ਮੱਥਾ (ਵੀਡੀਓ)
Wednesday, Dec 27, 2023 - 11:16 AM (IST)
ਫਤਿਹਗੜ੍ਹ ਸਾਹਿਬ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਸਮੇਤ ਸ਼ਹੀਦੀ ਜੋੜ ਮੇਲ ਦੇ ਦੂਜੇ ਦਿਨ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਪਤਨੀ ਸਮੇਤ ਗੁਰੂ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਉਨ੍ਹਾਂ ਨੇ ਗੁਰਦੁਆਰਾ ਸਾਹਿਬ 'ਚ ਚੱਲ ਰਹੀ ਕਥਾ ਅਤੇ ਅਰਦਾਸ 'ਚ ਧਰਮ ਪਤਨੀ ਡਾ. ਗੁਰਪ੍ਰੀਤ ਸਣੇ ਸ਼ਮੂਲੀਅਤ ਕੀਤੀ।
ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਮੁਲਾਜ਼ਮਾਂ ਨੂੰ ਲੈ ਕੇ ਵੱਡੀ ਖ਼ਬਰ, ਛੱਡਣੀਆਂ ਪੈ ਸਕਦੀਆਂ ਨੇ ਕੁਰਸੀਆਂ
ਇਸ ਮੌਕੇ ਮੀਡੀਆ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅਸੀਂ ਤਾਂ ਸ਼ਹੀਦਾਂ ਦੇ ਪੈਰਾਂ ਦੀ ਧੂੜ ਦਾ ਇਕ ਤਿਣਕਾ ਵੀ ਨਹੀਂ ਹਾਂ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੇਵਾ ਕਰਨ ਦਾ ਜੋ ਮੌਕਾ ਮਿਲਿਆ ਹੈ, ਜੇ ਇਸ ਨੂੰ ਨਿਭਾ ਸਕੀਏ ਤਾਂ ਇਸ ਤੋਂ ਵੱਡਾ ਪੁੰਨ ਕੋਈ ਨਹੀਂ ਹੋਵੇਗਾ।
ਇਹ ਵੀ ਪੜ੍ਹੋ : ਦੇਸ਼ ਦੇ ਇਸ ਸੂਬੇ 'ਚ ਪਿਆਜ ਹੋਏ ਬੇਹੱਦ ਸਸਤੇ, ਭਾਅ ਜਾਣ ਤੁਸੀਂ ਵੀ ਹੈਰਾਨ ਰਹਿ ਜਾਵੋਗੇ
ਉਨ੍ਹਾਂ ਕਿਹਾ ਕਿ 3 ਦਿਨ ਸ਼ਹੀਦੀ ਸਭਾ ਦੌਰਾਨ ਲੋਕ ਦੇਸ਼ਾਂ-ਵਿਦੇਸ਼ਾਂ ਤੋਂ ਇਸ ਧਰਤੀ ਨੂੰ ਸਿਜਦਾ ਕਰਨ ਆਉਂਦੇ ਹਨ ਅਤੇ ਇਤਿਹਾਸ 'ਚ ਇਹ ਬਹੁਤ ਵੱਡੀ ਕੁਰਬਾਨੀ ਹੈ। ਇਸ ਅਦੁੱਤੀ ਸ਼ਹਾਦਤ ਦੀ ਮਿਸਾਲ ਦੁਨੀਆ ਦੇ ਕਿਸੇ ਵੀ ਕੋਨੇ 'ਚ ਨਹੀਂ ਮਿਲਦੀ, ਜਿਸ ਕਾਰਨ ਇੱਥੇ ਲੱਖਾਂ ਦੀ ਗਿਣਤੀ 'ਚ ਸੰਗਤਾਂ ਨਤਮਸਤਕ ਹੁੰਦੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਬਤੌਰ ਸੰਸਦ ਮੈਂਬਰ ਸੰਸਦ 'ਚ ਪਹਿਲੀ ਵਾਰ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਸੀ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8