CM ਭਗਵੰਤ ਮਾਨ ਪੁੱਜੇ ਚੇਨੱਈ, 'ਮੁੱਖ ਮੰਤਰੀ ਨਾਸ਼ਤਾ ਯੋਜਨਾ' ਸਮਾਰੋਹ 'ਚ ਲਿਆ ਹਿੱਸਾ (ਵੀਡੀਓ)
Tuesday, Aug 26, 2025 - 10:10 AM (IST)

ਚੇਨੱਈ/ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਚੇਨੱਈ ਪੁੱਜੇ। ਇੱਥੇ ਉਨ੍ਹਾਂ ਨੇ ਚੇਨੱਈ ਦੇ ਸਰਕਾਰੀ ਸਕੂਲਾਂ 'ਚ ਸੀ. ਐੱਮ. ਬ੍ਰੇਕਫਾਸਟ ਸਕੀਮ ਦੀ ਸ਼ੁਰੂਆਤ ਕਰਨ ਮੌਕੇ ਰੱਖੇ ਸਮਾਗਮ 'ਚ ਸ਼ਿਰੱਕਤ ਕੀਤੀ ਅਤੇ ਬੱਚਿਆਂ ਨਾਲ ਬ੍ਰੇਕਫਾਸਟ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਸਕੀਮ ਨੂੰ ਪੰਜਾਬ 'ਚ ਵੀ ਸ਼ੁਰੂ ਕਰਨ ਸਬੰਧੀ ਆਪਣੀ ਕੈਬਨਿਟ ਨਾਲ ਵਿਚਾਰ-ਵਟਾਂਦਰਾ ਕਰਨਗੇ।
ਇਹ ਵੀ ਪੜ੍ਹੋ : ਪੰਜਾਬ ਦੇ 55 ਲੱਖ ਰਾਸ਼ਨ ਕਾਰਡ ਧਾਰਕਾਂ ਲਈ ਬੁਰੀ ਖ਼ਬਰ! ਮੁਫ਼ਤ ਅਨਾਜ ਦੀ ਸਹੂਲਤ...
ਉਨ੍ਹਾਂ ਕਿਹਾ ਕਿ ਪੰਜਾਬੀ ਸਾਰੇ ਦੇਸ਼ ਦਾ ਢਿੱਡ ਭਰਦੇ ਹਨ ਅਤੇ ਪੰਜਾਬ 'ਚ ਵੀ ਸਾਊਥ ਇੰਡੀਅਨ ਖਾਣੇ ਨੂੰ ਪਸੰਦ ਕੀਤਾ ਜਾਂਦਾ ਹੈ, ਉੱਥੇ ਹੀ ਸਾਡਾ ਪੰਜਾਬੀਆਂ ਦਾ ਭੋਜਨ ਥੋੜ੍ਹਾ ਭਾਰੀ ਹੁੰਦਾ ਹੈ, ਜਿਵੇਂ ਕਿ ਪਰਾਂਠਾ, ਮੱਖਣ ਲੱਸੀ ਪਰ ਸਾਊਥ ਭੋਜਨ ਬੱਚਿਆਂ ਲਈ ਕਾਫ਼ੀ ਫ਼ਾਇਦੇਮੰਦ ਹੈ।
ਇਹ ਵੀ ਪੜ੍ਹੋ : ਮਾਰਦੇ ਸੀ ਹੁਸ਼ਿਆਰੀ, ਠਾਠਾਂ ਮਾਰਦੇ ਪਾਣੀ 'ਚ ਰੁੜ੍ਹੀ ਜੀਪ, ਵੀਡੀਓ ਦੇਖ ਨਿਕਲੇਗਾ ਤ੍ਰਾਹ
ਮੁੱਖ ਮੰਤਰੀ ਨੇ ਕਿਹਾ ਕਿ ਬਹੁਤ ਸਾਰੀਆਂ ਗਰੀਬ ਮਾਵਾਂ ਜਿਨ੍ਹਾਂ ਨੇ ਕੰਮ 'ਤੇ ਜਾਣਾ ਹੁੰਦਾ ਹੈ, ਉਹ ਇਸ ਲਈ ਬੱਚੇ ਨੂੰ ਸਕੂਲ ਨਹੀਂ ਭੇਜਦੀਆਂ ਕਿ ਖਾਣਾ ਕਿਵੇਂ ਬਣਾਉਣਾ ਹੈ ਪਰ ਇਸ ਸਕੀਮ ਨਾਲ ਉਨ੍ਹਾਂ ਨੂੰ ਬੱਚੇ ਦੇ ਖਾਣੇ ਦੀ ਕੋਈ ਫ਼ਿਕਰ ਨਹੀਂ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8