ਅਧਿਆਪਕ ਦਿਵਸ ਮੌਕੇ ਪੰਜਾਬ ਦੇ ਸਕੂਲਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ
Tuesday, Sep 05, 2023 - 06:29 PM (IST)
ਮੋਗਾ : ਅਧਿਆਪਕ ਦਿਵਸ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਪੰਜਾਬ ਦੇ ਸਰਕਾਰੀ ਸਕੂਲਾਂ ’ਚ 1,000 ਨਵੇਂ ਕਲਾਸ ਰੂਮ ਬਣਾਏ ਜਾਣਗੇ ਜਦਕਿ 10,000 ਦੀ ਮੁਰੰਮਤ ਕੀਤੀ ਜਾਵੇਗੀ। ਅਧਿਆਪਕ ਦਿਵਸ ਮੌਕੇ ਮੋਗਾ ’ਚ ਸੂਬਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਹੁਣ ਤੁਹਾਨੂੰ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਤੱਪੜ ਨਹੀਂ ਮਿਲਣਗੇ। ਸਾਰੇ ਸਕੂਲਾਂ ਵਿਚ ਨਵਾਂ ਫਰਨੀਚਰ ਉਪਲੱਬਧ ਕੀਤਾ ਜਾਵੇਗਾ। ਜਦਕਿ ਕਈ ਸਕੂਲਾਂ ਦੀ ਪੰਜਾਬ ਸਰਕਾਰ ਨੁਹਾਰ ਬਦਲ ਵੀ ਚੁੱਕੀ ਹੈ। ਮੋਗਾ ’ਚ ਆਯੋਜਿਤ ਸੂਬਾ ਪੱਧਰੀ ਪ੍ਰੋਗਰਾਮ ’ਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਨਾਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹੋਰ ਕੈਬਨਿਟ ਮੰਤਰੀ ਵੀ ਮੌਜੂਦ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਦੀਪ ਜਗਾ ਕੇ ਭਾਰਤ ਰਤਨ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਸਰਕਾਰੀ ਕੰਨਿਆ ਸਕੂਲ ਦੀਆਂ ਵਿਦਿਆਰਥਣਾਂ ਨੇ ਸ਼ਬਦ ਸਰਵਣ ਕੀਤਾ।
ਇਹ ਵੀ ਪੜ੍ਹੋ : ਪੰਜਾਬ ਪੁਲਸ ਨੇ ਜਾਰੀ ਕੀਤੀ ਵੱਡੀ ਚਿਤਾਵਨੀ, 8 ਕੁੜੀਆਂ ਦੇ ਫੇਸਬੁੱਕ ਖਾਤੇ ਕੀਤੇ ਗਏ ਜਨਤਕ
ਮੁੱਖ ਮੰਤਰੀ ਨੇ ਕਿਹਾ ਕਿ ਜਾਪਾਨ ਵਿਚ ਹੋਣ ਵਾਲੇ ਸਾਇੰਸ ਮੇਲੇ ਵਿਚ ਪੂਰੇ ਦੇਸ਼ ਵਿਚੋਂ 60 ਬੱਚੇ ਜਾਣਗੇ ਜਿਸ ਵਿਚੋਂ ਛੇ ਬੱਚੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਹਨ। ਅਸੀਂ ਅਧਿਆਪਕਾਂ ਨੂੰ ਪੜ੍ਹਾਈ ਦੇ ਵੱਖੋ-ਵੱਖ ਤਰੀਕੇ ਸਿੱਖਣ ਲਈ ਵਿਦੇਸ਼ਾਂ ਵਿਚ ਭੇਜ ਰਹੇ ਹਾਂ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਇਹ ਤਰੀਕਾ ਦਿੱਲੀ ’ਚ ਅਪਣਾਇਆ ਗਿਆ ਸੀ ਜੋ ਬਹੁਤ ਕਾਮਯਾਬ ਰਿਹਾ ਹੈ। ਮੁੱਖ ਮੰਤਰੀ ਨੇ ਆਖਿਆ ਕਿ ਅਸੀ ਕਿਹਾ ਸੀ ਕਿ ਅਧਿਆਪਕਾਂ ਨੂੰ ਪੱਕੇ ਕਰਾਂਗੇ, ਉਨ੍ਹਾਂ ਦੀਆਂ ਤਨਖਾਹਾਂ ਵਧਾਵਾਂਗੇ, ਅਧਿਆਪਕਾਂ ਦੇ ਨਾਂ ਨਾਲੋਂ ਕੱਚਾ ਸ਼ਬਦ ਹਟਾਵਾਂਗੇ, ਅਸੀਂ ਆਪਣਾ ਸਾਰੇ ਵਾਅਦਾ ਪੂਰਾ ਕੀਤਾ ਹੈ।
ਇਹ ਵੀ ਪੜ੍ਹੋ : ਕੈਨੇਡਾ ’ਚ 36 ਘੰਟਿਆਂ ਦੌਰਾਨ ਪਟਿਆਲਾ ਦੇ ਤੀਜੇ ਨੌਜਵਾਨ ਦੀ ਮੌਤ, ਨਹੀਂ ਵੇਖਿਆ ਜਾਂਦਾ ਮਾਂ ਦਾ ਦਰਦ
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ 117 ਸਕੂਲ ਆਫ ਐਮੀਨੈਂਸ ਬਣਾਏ ਜਾਣਗੇ। 13 ਸਤੰਬਰ ਨੂੰ ਪਹਿਲੇ ਸਕੂਲ ਆਫ ਐਮੀਨੈਂਸ ਦਾ ਉਦਘਾਟਨ ਕੀਤਾ ਜਾਵੇਗਾ। ਇਤਿਹਾਸ ’ਚ ਪਹਿਲੀ ਵਾਰ ਹੋਇਆ ਹੈ ਕਿ ਸਕੂਲਾਂ ਦੀਆਂ ਚਾਰ ਦਿਵਾਰੀ ਬਣਾਉਣ ਲਈ 300 ਕਰੋੜ ਜਾਰੀ ਕੀਤੇ ਗਏ ਹੋਣ। ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਸਰਕਾਰਾਂ ਜਾਣ-ਬੁੱਝ ਕੇ ਗਰੀਬਾਂ ਦੇ ਬੱਚਿਆਂ ਨੂੰ ਅਨਪੜ੍ਹ ਰੱਖਦੀਆਂ ਸੀ ਤਾਂ ਜੋ ਉਹ ਲੋਕ ਉਨ੍ਹਾਂ ਦੇ ਘਰਾਂ ਅੱਗੇ ਹੱਥਾਂ ’ਚ ਅਰਜ਼ੀਆਂ ਫੜਕੇ ਖੜ੍ਹੇ ਰਹਿਣ।
ਇਹ ਵੀ ਪੜ੍ਹੋ : ਸੋਸ਼ਲ ਮੀਡੀਆ ’ਤੇ ਮਸ਼ਹੂਰ ਪ੍ਰੋਡਿਊਸਰ ਡੀ. ਐੱਕਸ. ਐੱਕਸ. ਐੱਕਸ. ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ
ਕੀ ਕਿਹਾ ਹਰਜੋਤ ਬੈਂਸ ਨੇ
ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਦੁਨੀਆਂ ਵਿਚ ਜੇਕਰ ਕੋਈ ਸਭ ਤੋਂ ਪਵਿੱਤਰ ਸਥਾਨ ਹੈ ਤਾਂ ਉਹ ਅਧਿਆਪਕ ਦਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਜਗਤ ਵਿਚ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਹੈ। ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਹੁਣ ਹਰ ਹਫ਼ਤੇ ਟੀਚਰ ਆਫ਼ ਦਾ ਵੀਕ ਲਿਆਂਦੇ ਜਾਣਗੇ। ਉਨ੍ਹਾਂ ਦੇ ਯੋਗਦਾਨ ਅਤੇ ਸੰਘਰਸ਼ ਨੂੰ ਪ੍ਰੈੱਸ ਅਤੇ ਪੰਜਾਬ ਨੂੰ ਦੱਸਿਆ ਜਾਵੇਗਾ। ਸੰਗਰੂਰ ਦੇ ਇਕ ਸਕੂਲ ਦੇ ਇਕ ਅਧਿਆਪਕ ਜੋੜੇ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੀ ਸਾਰੀ ਜ਼ਿੰਦਗੀ ਸਕੂਲ ਨੂੰ ਦਿੱਤੀ ਹੈ। ਛੁੱਟੀਆਂ ਤੋਂ ਬਾਅਦ ਵੀ ਸਕੂਲ ਵਿਚ ਰਹਿ ਕੇ ਉਹ ਬੱਚਿਆਂ ਨਾਲ ਖੇਡਾਂ ਖੇਡਦੇ ਹਨ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦਾ ਸਿੱਖਿਆ ਵਿਭਾਗ ਹੈ ਅਤੇ ਅਜਿਹੀਆਂ ਸੈਂਕੜੇ ਮਿਸਾਲਾਂ ਹਨ। ਇਸ ਤੋਂ ਪਹਿਲਾਂ ਬੈਂਸ ਨੇ ਉਨ੍ਹਾਂ ਨੂੰ ਸਿੱਖਿਆ ਵਿਭਾਗ ਦਾ ਚਾਰਜ ਸੌਂਪਣ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ। ਨਾਲ ਹੀ ਕਿਹਾ ਕਿ ਹੁਣ ਤੋਂ ਪਹਿਲਾਂ ਸਿੱਖਿਆ ਵਿਭਾਗ ਨੂੰ ਪਿਕਟਿੰਗ ਅਤੇ ਲਾਠੀਚਾਰਜ ਦਾ ਵਿਭਾਗ ਮੰਨਿਆ ਜਾਂਦਾ ਸੀ, ਜੋ ਕਿ ਪੰਜਾਬ ਦੀ ਤਰਾਸਦੀ ਸੀ। ਜਿਸ ਵਿਭਾਗ ਦੇ ਹੱਥਾਂ ਵਿਚ ਹਰ ਬੱਚੇ ਦਾ ਭਵਿੱਖ ਹੈ, ਉਹੀ ਮਹਿਕਮਾ ਧਰਨਾ ਦੇ ਰਿਹਾ ਸੀ ਪਰ ਹੁਣ ਅਜਿਹਾ ਨਹੀਂ ਹੈ।
ਇਹ ਵੀ ਪੜ੍ਹੋ : ਭਰਾ ਵਲੋਂ ਕੁਹਾੜੀ ਨਾਲ ਵੱਢੀ ਭੈਣ ਆਖਿਰ ਤੋੜ ਗਈ ਦਮ, ਪਰਿਵਾਰ ’ਚ ਮਚ ਗਿਆ ਕੋਹਰਾਮ
ਸਿੱਖਿਆ ਮੰਤਰੀ ਨੇ 500 ਸਕੂਲਾਂ ਦਾ ਦੌਰਾ ਕੀਤਾ
ਸਿੱਖਿਆ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ 14 ਮਹੀਨਿਆਂ ਦੇ ਕਾਰਜਕਾਲ ਵਿਚ 500 ਤੋਂ ਵੱਧ ਸਕੂਲਾਂ ਦਾ ਦੌਰਾ ਕੀਤਾ। ਹੁਣ ਕੋਈ ਰੋਸ ਵਿਖਾਵਾ ਨਹੀਂ ਹੈ। ਟੈਂਕੀ ’ਤੇ ਸਿਰਫ਼ ਕੁਝ ਲੋਕ ਚੜ੍ਹੇ ਸਨ। ਕਈ ਮੁਲਾਜ਼ਮਾਂ ਦੀਆਂ ਮੰਗਾਂ ਜਾਇਜ਼ ਸਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਗਰਾਂਟਾਂ ਨਾ ਦੇ ਕੇ ਸਰਕਾਰੀ ਸਕੂਲਾਂ ਦਾ ਬੁਰਾ ਹਾਲ ਕੀਤਾ ਸੀ ਪਰ ਅਧਿਆਪਕਾਂ ਨੇ ਆਪਣੀ ਮਿਹਨਤ ਦੀ ਕਮਾਈ ਅਤੇ ਲੋਕਾਂ ਦੇ ਸਹਿਯੋਗ ਨਾਲ ਸਕੂਲਾਂ ਦੀ ਸਾਂਭ-ਸੰਭਾਲ ਕੀਤੀ। ਉਨ੍ਹਾਂ ਨਾਭਾ ਦੇ ਇਕ ਹਾਈ ਸਕੂਲ ਠੂਈ ਦੀ ਮਿਸਾਲ ਦਿੰਦਿਆਂ ਕਿਹਾ ਕਿ ਇੱਥੋਂ ਦੇ ਅਧਿਆਪਕ ਉਨ੍ਹਾਂ ਬੱਚਿਆਂ ਦੀ ਦੇਖਭਾਲ ਕਰਦੇ ਹਨ, ਜੋ ਗਰੀਬੀ ਕਾਰਨ ਸਿੱਖਿਆ ਹਾਸਲ ਕਰਨ ਤੋਂ ਅਸਮਰੱਥ ਹਨ।
ਇਹ ਵੀ ਪੜ੍ਹੋ : ‘ਮੈਂ ਲਾਰੈਂਸ ਬਿਸ਼ਨੋਈ ਦਾ ਭਰਾ ਬੋਲਦਾ, ਤੈਨੂੰ ਤੇ ਤੇਰੇ ਸਾਰੇ ਪਰਿਵਾਰ ਨੂੰ ਕਰਾਂਗਾ ਖ਼ਤਮ’
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8