ਪੁਰਾਣੀ ਪੈਨਸ਼ਨ ਪ੍ਰਣਾਲੀ ’ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ
Monday, Sep 19, 2022 - 06:27 PM (IST)
ਚੰਡੀਗੜ੍ਹ : ਪੰਜਾਬ ਸਰਕਾਰ ਸੂਬੇ ਵਿਚ ਪੁਰਾਣੀ ਪੈਨਸ਼ਨ ਪ੍ਰਣਾਲੀ (ਓ. ਪੀ. ਐੱਸ.) ਮੁੜ ਲੈ ਕੇ ਆਉਣ ’ਤੇ ਵਿਚਾਰ ਕਰ ਰਹੀ ਹੈ। ਇਸ ਬਾਬਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਮੇਰੀ ਸਰਕਾਰ ਪੁਰਾਣੀ ਪੈਨਸ਼ਨ ਪ੍ਰਣਾਲੀ (ਓ. ਪੀ. ਐੱਸ.) ਨੂੰ ਵਾਪਸ ਲੈ ਕੇ ਆਉਣ ’ਤੇ ਵਿਚਾਰ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਲਈ ਉਨ੍ਹਾਂ ਨੇ ਆਪਣੇ ਮੁੱਖ ਸਕੱਤਰ ਨੂੰ ਇਸ ਨੂੰ ਲਾਗੂ ਕਰਨ ਦੀ ਸੰਭਾਵਨਾ ਅਤੇ ਰੂਪ-ਰੇਖਾ ਦਾ ਅਧਿਐਨ ਕਰਨ ਲਈ ਕਿਹਾ ਹੈ। ਅਸੀਂ ਆਪਣੇ ਕਰਮਚਾਰੀਆਂ ਦੀ ਭਲਾਈ ਲਈ ਵਚਨਬੱਧ ਹਾਂ।
ਇਹ ਵੀ ਪੜ੍ਹੋ : ਕੈਪਟਨ ਅਮਰਿੰਦਰ ਸਿੰਘ ਦੇ ਭਾਜਪਾ ’ਚ ਸ਼ਾਮਲ ਹੋਣ ਤੋਂ ਪਹਿਲਾਂ ਪ੍ਰਨੀਤ ਕੌਰ ਦਾ ਵੱਡਾ ਬਿਆਨ
ਦਰਅਸਲ ਮੁਲਾਜ਼ਮ ਲਗਾਤਾਰ ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਮੰਗ ਕਰ ਰਹੇ ਸਨ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਵੀ ਚੋਣਾਂ ਸਮੇਂ ਸਰਕਾਰੀ ਮੁਲਾਜ਼ਮਾਂ ਨਾਲ ਇਸ ਸੰਬੰਧੀ ਵਾਅਦਾ ਕੀਤਾ ਸੀ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਪ੍ਰਣਾਲੀ ਬਹਾਲ ਕਰਨ ਦੀ ਗਾਰੰਟੀ ਦਿੱਤੀ ਸੀ। ਮੁਲਾਜ਼ਮਾਂ ਵੱਲੋਂ ਸਰਕਾਰ ਤੋਂ ਪੁਰਾਣੀ ਪੈਨਸ਼ਨ ਪ੍ਰਣਾਲੀ ਲਾਗੂ ਕਰਨ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਸੀ। ਹੁਣ ਸੂਬਾ ਸਰਕਾਰ ਨੇ ਇਸ ਮੰਗ ਨੂੰ ਪੂਰਾ ਕਰਨ ਲਈ ਇਸ ’ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਪੁੱਤ ਨੂੰ ਵਿਦੇਸ਼ ਭੇਜਣ ਦਾ ਸੁਫ਼ਨਾ ਰਹਿ ਗਿਆ ਅਧੂਰਾ, ਏਜੰਟਾਂ ਦੇ ਜਾਲ ’ਚ ਫਸ ਠੱਗਿਆ ਗਿਆ ਥਾਣੇਦਾਰ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।