ਸਹੁੰ ਚੁੱਕ ਸਮਾਗਮ 'ਚ ਪੁੱਜੇ CM ਭਗਵੰਤ ਮਾਨ ਦਾ ਪੰਜਾਬੀਆਂ ਨੂੰ ਲੈ ਕੇ ਵੱਡਾ ਐਲਾਨ (ਵੀਡੀਓ)

Friday, Oct 27, 2023 - 03:14 PM (IST)

ਮੁੱਲਾਂਪੁਰ ਦਾਖਾ (ਰਮਨਦੀਪ ਸੋਢੀ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਇੱਥੇ ਪੰਜਾਬ ਦੇ ਨਵ-ਨਿਯੁਕਤ ਬਲਾਕ ਪ੍ਰਧਾਨਾਂ ਦੇ ਸਹੁੰ ਚੁੱਕ ਸਮਾਗਮ 'ਚ ਸ਼ਾਮਲ ਹੋਏ। ਮੁੱਖ ਮੰਤਰੀ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਈਮਾਨਦਾਰੀ ਨਾਲ ਆਪਣਾ ਫਰਜ਼ ਨਿਭਾਉਣ ਬਾਰੇ ਕਿਹਾ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਹੋਰ ਨੌਕਰੀਆਂ ਕੱਢ ਰਹੇ ਹਾਂ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਆਉਣ ਵਾਲੇ ਦਿਨਾਂ 'ਚ ਪੰਜਾਬੀਆਂ ਨੂੰ ਬਹੁਤ ਵੱਡੀਆਂ-ਵੱਡੀਆਂ ਖ਼ੁਸ਼ਖ਼ਬਰੀਆਂ ਮਿਲਣ ਵਾਲੀਆਂ ਹਨ। ਉਹ ਇਸ ਦੇ ਲਈ ਤਿਆਰ ਹੋ ਜਾਣ। ਉਨ੍ਹਾਂ ਕਿਹਾ ਕਿ ਜੇਕਰ ਪਰਮਾਤਮਾ ਕਿਸੇ ਵਿਅਕਤੀ ਨੂੰ ਕੋਈ ਜ਼ਿੰਮੇਵਾਰੀ ਦਿੰਦਾ ਹੈ ਤਾਂ ਉਸ ਨੂੰ ਨਿਭਾਉਣ ਦਾ ਬਲ ਵੀ ਬਖ਼ਸ਼ਦਾ ਹੈ ਪਰ ਨੀਅਤ ਸੱਚੀ ਹੋਣੀ ਚਾਹੀਦੀ ਹੈ।

ਇਹ ਵੀ ਪੜ੍ਹੋ : ਸੀਨੀਅਰ ਅਕਾਲੀ ਆਗੂ ਬੰਟੀ ਰੋਮਾਣਾ 14 ਦਿਨਾਂ ਦੀ ਨਿਆਇਕ ਹਿਰਾਸਤ 'ਚ, ਜਾਣੋ ਕਿਉਂ ਹੋਈ ਸੀ ਗ੍ਰਿਫ਼ਤਾਰੀ

ਉਨ੍ਹਾਂ ਕਿਹਾ ਕਿ ਹੁਣ ਪੰਜਾਬ ਲੀਹ 'ਤੇ ਆਉਂਦਾ ਜਾ ਰਿਹਾ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਅਫ਼ਸਰੀ ਛੱਡ ਕੇ ਸਿਆਸਤ 'ਚ ਆ ਗਏ। ਉਹ ਆਮਦਨ ਟੈਕਸ ਵਿਭਾਗ ਦੇ ਕਮਿਸ਼ਨਰ ਸਨ ਅਤੇ ਅਫ਼ਸਰੀ 'ਚ ਉਨ੍ਹਾਂ ਨੂੰ ਸੈਲਿਊਟ ਪੈਂਦੇ ਸੀ ਪਰ ਸਿਆਸਤ 'ਚ ਗਾਲ੍ਹਾਂ ਪੈਂਦੀਆਂ ਹਨ ਕਿਉਂਕਿ ਤਾਰੀਫ਼ ਤਾਂ ਹੁੰਦੀ ਹੀ ਨਹੀਂ। ਉਨ੍ਹਾਂ ਕਿਹਾ ਕਿ ਇਹੀ ਹਾਲ ਮੇਰਾ ਹੈ। ਜਦੋਂ ਕਲਾਕਾਰ ਸੀ ਤਾਂ ਲੋਕ ਬਹੁਤ ਤਾਰੀਫ਼ ਕਰਦੇ ਸਨ ਪਰ ਸਿਆਸਤ 'ਚ ਆਉਂਦੇ ਹੀ ਗਾਲ੍ਹਾਂ ਪੈਣੀਆਂ ਸ਼ੁਰੂ ਹੋ ਗਈਆਂ।

ਇਹ ਵੀ ਪੜ੍ਹੋ : ਖੰਨਾ 'ਚ ਵਿਆਹ ਵਾਲੇ ਘਰ 'ਚ ਮਚੇ ਭਾਂਬੜ, ਰੋ-ਰੋ ਸ਼ੁਦਾਈ ਹੋਇਆ ਸਾਰਾ ਟੱਬਰ, ਜ਼ਰਾ ਦੇਖੋ ਤਸਵੀਰਾਂ

ਉਨ੍ਹਾਂ ਨੇ ਵਿਰੋਧੀਆਂ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਉਨ੍ਹਾਂ ਕੋਲ ਕੋਈ ਮੁੱਦਾ ਨਹੀਂ ਹੈ ਅਤੇ ਰੋਜ਼ ਤੜਕੇ ਉੱਠਦੇ ਸਵੇਰੇ ਗਾਲ੍ਹਾਂ ਕੱਢਣ ਲੱਗ ਜਾਂਦੇ ਹਨ। ਲੋਕਾਂ ਨੂੰ ਜੋ ਗਾਰੰਟੀਆਂ ਦਿੱਤੀਆਂ ਹਨ, ਅਸੀਂ ਉਨ੍ਹਾਂ ਨੂੰ ਪੂਰੀਆਂ ਕਰ ਰਹੇ ਹਾਂ। ਉਨ੍ਹਾਂ ਨੇ 1 ਨਵੰਬਰ ਨੂੰ ਰੱਖੀ ਖੁੱਲ੍ਹੀ ਬਹਿਸ ਬਾਰੇ ਬੋਲਦਿਆਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਸਰਕਾਰ ਖੁੱਲ੍ਹੀ ਬਹਿਸ ਬੁਲਾ ਰਹੀ ਹੈ, ਜਦੋਂ ਕਿ ਇਹ ਕੰਮ ਵਿਰੋਧੀ ਪਾਰਟੀਆਂ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਵਿਰੋਧੀਆਂ ਨੂੰ ਕੋਈ ਡਰ ਨਹੀਂ ਹੈ ਤਾਂ ਫਿਰ ਉਨ੍ਹਾਂ ਨੂੰ ਡਰਨ ਦੀ ਕੀ ਲੋੜ ਹੈ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


Babita

Content Editor

Related News