ਦੀਵਾਲੀ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੰਜਾਬੀਆਂ ਨੂੰ ਵੱਡਾ ਤੋਹਫ਼ਾ

Saturday, Nov 11, 2023 - 06:43 PM (IST)

ਦੀਵਾਲੀ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੰਜਾਬੀਆਂ ਨੂੰ ਵੱਡਾ ਤੋਹਫ਼ਾ

ਚੰਡੀਗੜ੍ਹ : ਦੀਵਾਲੀ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਹੋਰ ਵੱਡਾ ਤੋਹਫਾ ਦਿੱਤਾ ਹੈ। ਸੋਸ਼ਲ ਮੀਡੀਆ ’ਤੇ ਇਸ ਦੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਦੀਵਾਲੀ ਮੌਕੇ ਤੁਹਾਡੀ ਸਰਕਾਰ ਵੱਲੋਂ ਇਕ ਹੋਰ ਤੋਹਫ਼ਾ। ਅੱਜ ਪੁਲਸ ਵਿਭਾਗ ਵਿਚ 1450 ਨਵੀਆਂ ਅਸਾਮੀਆਂ ਕੱਢ ਭਰਤੀ ਦੀ ਪ੍ਰਕਿਰਿਆ ਸ਼ੁਰੂ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ, ਜਿਸਦੇ ਵੇਰਵੇ ਜਲਦ ਸਾਂਝੇ ਕੀਤੇ ਜਾਣਗੇ। 

ਇਹ ਵੀ ਪੜ੍ਹੋ : ਦੀਵਾਲੀ ਮੌਕੇ ਆਂਗਣਵਾੜੀ ਵਰਕਰਾਂ ਨੂੰ ਦਿੱਤਾ ਵੱਡਾ ਤੋਹਫ਼ਾ

ਮੁੱਖ ਮੰਤਰੀ ਨੇ ਆਖਿਆ ਕਿ ਸਾਡੀ ਸਰਕਾਰ ਦਾ ਮਕਸਦ ਰੰਗਲਾ ਪੰਜਾਬ ਬਣਾਉਣਾ ਹੈ ਜਿਸ ਵਿਚ ਨੌਜਵਾਨਾਂ ਦੀ ਭੂਮਿਕਾ ਸੱਭ ਤੋਂ ਅਹਿਮ ਹੈ ਅਤੇ ਇਹ ਸੁਫ਼ਨਾ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇਣ ਨਾਲ ਹੀ ਪੂਰਾ ਹੋ ਸਕਦਾ ਹੈ। 

ਇਹ ਵੀ ਪੜ੍ਹੋ : ਦੀਵਾਲੀ ਤੋਂ ਪਹਿਲਾਂ ਉੱਜੜੀਆਂ ਪਰਿਵਾਰ ਦੀਆਂ ਖ਼ੁਸ਼ੀਆਂ, 20 ਸਾਲਾ ਪੁੱਤ ਨਾਲ ਵਾਪਰ ਗਿਆ ਭਾਣਾ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News