ਪੰਜਾਬ ''ਚ ਗਠਜੋੜ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ, ਸਿੱਧੂ ਨੂੰ ਪਾਰਟੀ ''ਚ ਸ਼ਾਮਲ ਕਰਨ ਸਬੰਧੀ ਕੀਤੀ ਕੋਰੀ ਨਾਂਹ
Wednesday, Feb 28, 2024 - 06:48 PM (IST)
ਜਲੰਧਰ (ਧਵਨ)–ਮੁੱਖ ਮੰਤਰੀ ਭਗਵੰਤ ਮਾਨ ਨੇ ਸਪਸ਼ਟ ਸ਼ਬਦਾਂ ਵਿਚ ਕਿਹਾ ਹੈ ਕਿ ਕਾਂਗਰਸੀ ਨੇਤਾ ਨਵਜੋਤ ਸਿੰਘ ਸਿੱਧੂ ਜੇ ਆਮ ਆਦਮੀ ਪਾਰਟੀ ਵਿਚ ਆਉਣ ਦਾ ਯਤਨ ਕਰਦੇ ਹਨ ਤਾਂ ਉਨ੍ਹਾਂ ਦਾ ਸਵਾਗਤ ਨਹੀਂ ਹੋਵੇਗਾ ਅਤੇ ਨਾ ਹੀ ਹੁਣ ਆਮ ਆਦਮੀ ਪਾਰਟੀ ਵਿਚ ਕੋਈ ਜਗ੍ਹਾ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਦਿੱਲੀ ਵਿਚ ਇਕ ਟੀ. ਵੀ. ਪ੍ਰੋਗਰਾਮ ਵਿਚ ਹਿੱਸਾ ਲੈਂਦਿਆਂ ਸਵਾਲਾਂ ਦੇ ਜਵਾਬ ’ਚ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨਵਜੋਤ ਸਿੱਧੂ ਨੂੰ ਕਿਹਾ ਸੀ ਕਿ ਉਹ ‘ਆਪ’ ਵਿਚ ਸ਼ਾਮਲ ਹੋ ਜਾਣ। ਉਨ੍ਹਾਂ ਨੂੰ ਮੁੱਖ ਮੰਤਰੀ ਦੇ ਅਹੁਦੇ ਦੀ ਆਫਰ ਵੀ ਦਿੱਤੀ ਗਈ ਸੀ ਪਰ ਉਸ ਵੇਲੇ ਸਿੱਧੂ ਨੇ ਇਨਕਾਰ ਕਰ ਦਿੱਤਾ ਸੀ।
ਉਨ੍ਹਾਂ ਕਿਹਾ ਕਿ ਹੁਣ ਸਾਡੇ ਵੱਲੋਂ ਸਿੱਧੂ ਨੂੰ ਇਨਕਾਰ ਹੈ ਅਤੇ ਉਨ੍ਹਾਂ ਨੂੰ ਪਾਰਟੀ ਵਿਚ ਨਹੀਂ ਲਿਆ ਜਾਵੇਗਾ। ਇਕ ਹੋਰ ਸਵਾਲ ਦੇ ਜਵਾਬ ’ਚ ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸ ਈਮਾਨਦਾਰ ਪਾਰਟੀ ਨਹੀਂ। ਪਿਛਲੇ 70 ਸਾਲਾਂ ’ਚ ਘਪਲੇ ਕਾਂਗਰਸ ਦੀ ਦੇਣ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਭ੍ਰਿਸ਼ਟ ਨੇਤਾਵਾਂ ਨੂੰ ਵੀ ਆਪਣੇ ਨਾਲ ਮਿਲਾ ਲੈਂਦੀ ਹੈ।
ਇਹ ਵੀ ਪੜ੍ਹੋ: ਪਹਿਲਾਂ ਪੀਤੀ ਇਕੱਠੇ ਸ਼ਰਾਬ ਤੇ ਖਾਧੀ ਰੋਟੀ, ਫਿਰ ਮਾਮੂਲੀ ਗੱਲ ਪਿੱਛੇ ਚਾਕੂ ਮਾਰ ਕੇ ਸਾਥੀ ਦਾ ਕਰ ਦਿੱਤਾ ਕਤਲ
ਕੇਜਰੀਵਾਲ ਨੂੰ ‘ਇੰਡੀਆ’ ਗਠਜੋੜ ਵੱਲੋਂ ਪ੍ਰਧਾਨ ਮੰਤਰੀ ਅਹੁਦੇ ਦਾ ਉਮੀਦਵਾਰ ਬਣਾਏ ਜਾਣ ਸਬੰਧੀ ਸਵਾਲ ਦੇ ਜਵਾਬ ’ਚ ਮੁੱਖ ਮੰਤਰੀ ਨੇ ਕਿਹਾ ਕਿ ਇਸ ਦਾ ਫ਼ੈਸਲਾ ‘ਇੰਡੀਆ’ ਗਠਜੋੜ ਦੇ ਨੇਤਾਵਾਂ ਵੱਲੋਂ ਕੀਤਾ ਜਾਵੇਗਾ। ਪੀ. ਐਮ. ਮੋਦੀ ਅਤੇ ਰਾਹੁਲ ਗਾਂਧੀ ਦੀ ਲੋਕਪ੍ਰਿਯਤਾ ਸਬੰਧੀ ਪੁੱਛੇ ਸਵਾਲ ਦੇ ਜਵਾਬ ’ਚ ਮੁੱਖ ਮੰਤਰੀ ਨੇ ਕਿਹਾ ਕਿ ਲੋਕਪ੍ਰਿਯਤਾ ਕਿਸੇ ਵੀ ਨੇਤਾ ਨੂੰ ਜਾਂਚਣ ਅਤੇ ਪਰਖਣ ਦਾ ਆਧਾਰ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਇਕੱਲਿਆਂ ਚੋਣ ਲੜੇਗੀ ਅਤੇ ਕਾਂਗਰਸ ਨਾਲ ਗਠਜੋੜ ਨਹੀਂ ਹੋਵੇਗਾ। ਕਿਸਾਨਾਂ ਦੀ ਚਰਚਾ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਦਿੱਲੀ ਆਉਣ ਤੋਂ ਕਿਉਂ ਰੋਕਿਆ ਜਾ ਰਿਹਾ ਹੈ। ਜੇ ਕਿਸਾਨ ਦਿੱਲੀ ਨਹੀਂ ਆ ਸਕਦੇ ਤਾਂ ਕੀ ਉਹ ਲਾਹੌਰ ਜਾਣਗੇ? ਮੋਦੀ ਸਰਕਾਰ ਨੂੰ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਨੇ ਚਾਹੀਦੇ ਹਨ।
ਇਹ ਵੀ ਪੜ੍ਹੋ: ਗਰਮੀਆਂ ਦੇ ਸੀਜ਼ਨ ਦੌਰਾਨ ਬਿਜਲੀ ਦੀ ਹੁਣ ਨਹੀਂ ਆਵੇਗੀ ਦਿੱਕਤ, ਪਾਵਰਕਾਮ ਕਰ ਰਿਹਾ ਇਹ ਤਿਆਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।