CM ਮਾਨ ਦਾ ਭ੍ਰਿਸ਼ਟਾਚਾਰ ’ਤੇ ਵੱਡਾ ਬਿਆਨ, 10 ਸਾਲ ਪਹਿਲਾਂ ਵੀ ਜਿਸ ਨੇ ਪੈਸਾ ਖਾਧਾ ਬਖਸ਼ੇ ਨਹੀਂ ਜਾਣਗੇ

Friday, Oct 28, 2022 - 08:49 AM (IST)

ਜਲੰਧਰ (ਧਵਨ) - ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਅਹਿਮ ਸੰਕੇਤ ਦਿੰਦੇ ਹੋਏ ਕਿਹਾ ਹੈ ਕਿ 10 ਸਾਲ ਪਹਿਲਾਂ ਵੀ ਜਿਸ ਨੇ ਪੰਜਾਬ ਨੂੰ ਲੁੱਟਿਆ ਜਾਂ ਪੈਸਾ ਖਾਧਾ ਹੈ, ਉਹ ਕਿਸੇ ਵੀ ਕੀਮਤ ’ਤੇ ਬਖਸ਼ੇ ਨਹੀਂ ਜਾਣਗੇ। ਮੁੱਖ ਮੰਤਰੀ ਨੇ ਵੱਖ-ਵੱਖ ਜਨਤਕ ਬੈਠਕਾਂ ’ਚ ਭ੍ਰਿਸ਼ਟਾਚਾਰ ’ਤੇ ਆਪਣਾ ਸਟੈਂਡ ਸਪੱਸ਼ਟ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਨੂੰ ਲੈ ਕੇ ਅਜੇ ਸਿਰਫ਼ ਆਪਣੇ ਕਦਮ ਅੱਗੇ ਹੀ ਵਧਾਏ ਹਨ, ਜਿਸ ਕਾਰਨ ਭ੍ਰਿਸ਼ਟਾਚਾਰੀਆਂ ਵਿਚ ਖਲਬਲੀ ਮਚੀ ਹੋਈ ਹੈ। 

ਪੜ੍ਹੋ ਇਹ ਵੀ ਖ਼ਬਰ : ਗੁਰੂ ਨਗਰੀ ਅੰਮ੍ਰਿਤਸਰ ’ਚੋਂ ਮੁੜ ਵਾਇਰਲ ਹੋਈ ਨਸ਼ੇ 'ਚ ਧੁੱਤ ਨੌਜਵਾਨ ਦੀ ਵੀਡੀਓ

ਮਾਨ ਨੇ ਕਿਹਾ ਕਿ ਪੰਜਾਬ ਨੂੰ ਲੁੱਟਣ ਵਾਲੇ ਪੰਜਾਬ ਦੇ ਹਿਤੈਸ਼ੀ ਨਹੀਂ ਹੋ ਸਕਦੇ। ਅਜਿਹੇ ਲੋਕਾਂ ਤੋਂ ਲੁੱਟਿਆ ਗਿਆ ਪੈਸਾ ਵਾਪਸ ਵਸੂਲ ਕਰ ਕੇ ਸਰਕਾਰੀ ਖ਼ਜ਼ਾਨੇ ਵਿਚ ਜਮ੍ਹਾ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ 10 ਸਾਲ ਪਹਿਲਾਂ ਵੀ ਜਿਨ੍ਹਾਂ ਨੇ ਭ੍ਰਿਸ਼ਟਾਚਾਰ ਕੀਤਾ ਹੈ, ਉਨ੍ਹਾਂ ਨੂੰ ਕਿਸੇ ਵੀ ਕੀਮਤ ’ਤੇ ਮੁਆਫ਼ ਨਹੀਂ ਕੀਤਾ ਜਾ ਸਕਦਾ। ਅਜਿਹੇ ਲੋਕਾਂ ਤੋਂ ਪੂਰੇ ਪੈਸੇ ਵਸੂਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਚੋਰ ਤਾਂ ਚੋਰ ਹੁੰਦਾ ਹੈ ਅਤੇ ਉਸ ਨੂੰ ਹਮੇਸ਼ਾ ਇਹ ਡਰ ਸਤਾਉਂਦਾ ਰਹਿੰਦਾ ਹੈ ਕਿ ਕਦੋਂ ਪੁਲਸ ਉਸ ਨੂੰ ਆਪਣੀ ਪਕੜ ਵਿਚ ਲੈ ਲਵੇਗੀ।

ਪੜ੍ਹੋ ਇਹ ਵੀ ਖ਼ਬਰ : ਗੁਰਦਾਸਪੁਰ ’ਚ ਵਾਪਰਿਆ ਭਿਆਨਕ ਹਾਦਸਾ, ਕਾਰ ਸਵਾਰ 5 ਨੌਜਵਾਨਾਂ ’ਚੋਂ 2 ਦੀ ਮੌਤ, ਕਾਰ ਦੇ ਉੱਡੇ ਪਰਖੱਚੇ

ਮੁੱਖ ਮੰਤਰੀ ਨੇ ਕਿਹਾ ਕਿ ਭ੍ਰਿਸ਼ਟਾਚਾਰ ’ਤੇ ਜ਼ੀਰੋ ਟਾਲਰੈਂਸ ਦੀ ਨੀਤੀ ’ਤੇ ਅਮਲ ਕੀਤਾ ਜਾ ਰਿਹਾ ਹੈ, ਜਿਸ ਤਹਿਤ ਭ੍ਰਿਸ਼ਟਾਚਾਰ ਕਰਨ ਵਾਲੇ ਕਿਸੇ ਪਾਰਟੀ ਨਾਲ ਸਬੰਧਤ ਨੇਤਾਵਾਂ ਖ਼ਿਲਾਫ਼ ਕੇਸ ਦਰਜ ਕੀਤੇ ਜਾ ਰਹੇ ਹਨ। ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦਾ ਨਾਂ ਲਏ ਬਿਨਾਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਆਪਣੇ ਪਿਛਲੇ ਕਾਰਨਾਮਿਆਂ ਤੋਂ ਡਰੇ ਹੋਏ ਸਨ, ਇਸ ਲਈ ਉਹ ਖੁਦ ਪੈਸੇ ਲੈ ਕੇ ਸਰਕਾਰੀ ਅਧਿਕਾਰੀਆਂ ਕੋਲ ਪਹੁੰਚ ਗਏ। ਮੁੱਖ ਮੰਤਰੀ ਨੇ ਕਿਹਾ ਕਿ ਜੇ ਭ੍ਰਿਸ਼ਟਾਚਾਰ ਦਾ ਪੈਸਾ ਸੂਬੇ ਦੇ ਲੋਕਾਂ ਦੀ ਭਲਾਈ ਲਈ ਵਰਤਿਆ ਜਾਵੇਗਾ ਤਾਂ ਪੰਜਾਬ ਖੁਸ਼ਹਾਲੀ ਵੱਲ ਵਧੇਗਾ। ਸਰਕਾਰ ਭ੍ਰਿਸ਼ਟਾਚਾਰੀਆਂ ਤੋਂ ਵਿਆਜ਼ ਸਮੇਤ ਪੈਸੇ ਦੀ ਵਸੂਲੀ ਕਰੇਗੀ।

ਪੜ੍ਹੋ ਇਹ ਵੀ ਖ਼ਬਰ : ਪਰਿਵਾਰ ਲਈ ਆਈ 'ਕਾਲੀ ਦੀਵਾਲੀ', ਧੀ ਨੇ ਸਹੁਰੇ ਘਰ ਲਿਆ ਫਾਹਾ, 2 ਸਾਲ ਪਹਿਲਾਂ ਹੋਇਆ ਸੀ ਵਿਆਹ

ਪਿਛਲੀ ਸਰਕਾਰ ’ਤੇ ਚੁਟਕੀ ਲੈਂਦਿਆਂ ਉਨ੍ਹਾਂ ਕਿਹਾ ਕਿ ਇਸ ਦੇ ਕਈ ਮੰਤਰੀ ਭ੍ਰਿਸ਼ਟਾਚਾਰ ਦੀ ਲਪੇਟ ’ਚ ਆ ਚੁੱਕੇ ਹਨ ਅਤੇ ਪਿਛਲੀ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਕੋਈ ਕਦਮ ਨਹੀਂ ਚੁੱਕਿਆ ਸੀ। ਮੁੱਖ ਮੰਤਰੀ ਨੇ ਇਹ ਵੀ ਇਸ਼ਾਰਾ ਕੀਤਾ ਕਿ ਭ੍ਰਿਸ਼ਟਾਚਾਰ ਵਿਚ ਸ਼ਾਮਲ ਅਫ਼ਸਰਾਂ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ, ਕਿਉਂਕਿ ਸਰਕਾਰੀ ਪੈਸੇ ਦੀ ਲੁੱਟ ਕਰਨ ਵਾਲੇ ਭਾਵੇਂ ਕੋਈ ਹੋਣ, ਉਨ੍ਹਾਂ ਖ਼ਿਲਾਫ਼ ਜਾਂਚ ਦਾ ਕੰਮ ਪੂਰਾ ਕੀਤਾ ਜਾਵੇਗਾ।

ਨੋਟ - ਇਸ ਖ਼ਬਰ ਦੇ ਸਬੰਧ ’ਚ ਕੁਮੈਂਟ ਕਰਕੇ ਦਿਓ ਆਪਣਾ ਜਵਾਬ


rajwinder kaur

Content Editor

Related News