ਡਿੰਪੀ ਢਿੱਲੋਂ ਦੇ ''ਆਪ'' ''ਚ ਸ਼ਾਮਲ ਹੋਣ ''ਤੇ CM ਮਾਨ ਦਾ ਵੱਡਾ ਬਿਆਨ, ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ
Wednesday, Aug 28, 2024 - 06:47 PM (IST)
ਜਲੰਧਰ/ਗਿੱਦੜਬਾਹਾ (ਵੈੱਬ ਡੈਸਕ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਹਰਦੀਪ ਸਿੰਘ ਡਿੰਪੀ ਢਿੱਲੋਂ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਰਦੀਪ ਸਿੰਘ ਢਿੱਲੋਂ ਦਾ ਪਾਰਟੀ ਵਿਚ ਸੁਆਗਤ ਕਰਦੇ ਹੋਏ ਕਿਹਾ ਕਿ ਰੰਗਲੇ ਪੰਜਾਬ ਦੇ ਪਰਿਵਾਰ ਵਿਚ ਸਾਰਿਆਂ ਦਾ ਸੁਆਗਤ ਹੈ। ਉਨ੍ਹਾਂ ਕਿਹਾ ਕਿ ਡਿੰਪੀ ਢਿੱਲੋਂ ਨੂੰ ਪਾਰਟੀ ਵਿਚ ਦੁੱਗਣਾ-ਤਿਗੁਣਾ ਮਾਣ ਦਿੱਤਾ ਜਾਵੇਗਾ। ਚੰਗੀ ਨੀਅਤ ਵਾਲਾ ਲੀਡਰ ਵਰਕਰਾਂ ਵਿਚ ਜਾਨ ਵੇਖਦਾ ਹੈ। ਹਰਦੀਪ ਸਿੰਘ ਡਿੰਪੀ ਢਿੱਲੋਂ ਹੁਣ ਆਮ ਆਦਮੀ ਪਾਰਟੀ ਵਿਚ ਆ ਚੁੱਕੇ ਹਨ ਅਤੇ ਹੁਣ ਅਗਲੀ ਵੱਡੀ ਜ਼ਿੰਮੇਵਾਰੀ ਨੂੰ ਨਿਭਾਉਣ ਲਈ ਤਿਆਰ ਰਹਿਣ। ਡਿੰਪੀ ਹੁਣ ਆਪਣਾ ਇਕ ਨਕਸ਼ਾ ਬਣਾ ਲੈਣ। ਵੱਡੀਆਂ-ਵੱਡੀਆਂ ਜ਼ਿੰਮੇਵਾਰੀਆਂ ਉਨ੍ਹਾਂ ਦੀ ਉਡੀਕ ਕਰ ਰਹੀਆਂ ਹਨ। ਵਿਧਾਨ ਸਭਾ ਚੋਣਾਂ ਦੌਰਾਨ ਮਿਲੀ ਭਾਰੀ ਜਿੱਤ ਦਾ ਜ਼ਿਕਰ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਵਿਚ ਸਾਡੇ ਨੌਜਵਾਨ ਉਮੀਦਵਾਰਾਂ ਦੀ ਜਿੱਤ ਹੋਈ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਹਰਦੀਪ ਸਿੰਘ ਡਿੰਪੀ ਢਿੱਲੋਂ 'ਆਪ' 'ਚ ਸ਼ਾਮਲ
ਜੀਵਨਜੋਤ ਕੌਰ ਨੇ ਨਵਜੋਤ ਸਿੰਘ ਸਿੱਧੂ ਅਤੇ ਬਿਕਰਮ ਸਿੰਘ ਮਜੀਠੀਆ ਵਰਗੇ ਲੀਡਰਾਂ ਨੂੰ ਹਰਾਇਆ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਗਿੱਦੜਬਾਹਾ ਤੋਂ ਵਿਧਾਨ ਸਭਾ ਚੋਣ ਲੜਨ ਦੀ ਚੁਣੌਤੀ ਵੀ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ 10 ਪਿੰਡਾਂ ਦੇ ਨਾਂ ਗਿਣ ਕੇ ਵਿਖਾ ਦੇਣ ਤਾਂ ਉਹ ਸਿਰਫ਼ ਇਹੀ ਕਹਿਣਗੇ ਕਿ ਗਿੱਦੜਬਾਹਾ ਅਤੇ 9 ਹੋਰ।
ਅੱਗੇ ਬੋਲਦਿਆਂ ਭਗਵੰਤ ਮਾਨ ਨੇ ਕਿਹਾ ਕਿ ਮੈਂ ਇਸ ਇਲਾਕੇ ਦੇ ਪਿੰਡਾਂ ਦੀ ਫਿਰਨੀਆਂ ਵੀ ਜਾਣਦਾ ਹਾਂ। ਡਿੰਪੀ ਢਿੱਲੋਂ ਨਾਲ ਮੇਰੀ ਪਰਿਵਾਰਕ ਸਾਂਝ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜਦੋਂ ਮਨਪ੍ਰੀਤ ਸਿੰਘ ਬਾਦਲ ਨੇ ਪਾਰਟੀ ਬਣਾਈ ਸੀ ਤਾਂ ਉਨ੍ਹਾਂ ਨੇ ਕਿਹਾ ਹੈ ਕਿ ਜੋ ਪੰਜਾਬ ਨੂੰ ਬਚਾਉਣਾ ਚਾਹੁੰਦੇ ਹਨ ਤਾਂ ਪਾਰਟੀ ਵਿੱਚ ਆਓ। ਉਨ੍ਹਾਂ ਨੇ ਕਿਹਾ ਇਸੇ ਕਰਕੇ ਮੈਂ ਪੀਪਲਜ਼ ਪਾਰਟੀ ਵਿੱਚ ਗਿਆ ਸੀ।
ਇਹ ਵੀ ਪੜ੍ਹੋ-ਵੱਡੀ ਖ਼ਬਰ: ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਮੁੜ ਕਾਂਗਰਸ 'ਚ ਹੋਏ ਸ਼ਾਮਲ (ਵੀਡੀਓ)
ਭਗਵੰਤ ਮਾਨ ਨੇ ਕਿਹਾ ਹੈ ਕਿ ਮਨਪ੍ਰੀਤ ਬਾਦਲ ਫਿਰ ਆਪਣੀ ਪਾਰਟੀ ਖ਼ਤਮ ਕਰਕੇ ਕਾਂਗਰਸ ਵਿੱਚ ਚਲੇ ਗਏ। ਉਨ੍ਹਾਂ ਨੇ ਕਿਹਾ ਹੈ ਕਿ ਮੈਂ ਆਮ ਆਦਮੀ ਪਾਰਟੀ ਵਿੱਚ ਆ ਕੇ ਕੰਮ ਕੀਤਾ ਫਿਰ ਲੋਕਾਂ ਨੇ ਮੈਨੂੰ ਐੱਮ. ਪੀ. ਜਿਤਾ ਕੇ ਭੇਜਿਆ। ਸਾਡੀ ਪਾਰਟੀ ਲੋਕਾਂ ਨਾਲ ਜੁੜੀ ਹੋਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮੈਂ ਹੇਠਲੇ ਪੱਧਰ ਤੋਂ ਆਇਆ ਹਾਂ। ਉਨ੍ਹਾਂ ਨੇ ਕਿਹਾ ਹੈ ਕਿ ਡਿੰਪੀ ਢਿੱਲੋਂ ਹੇਠਲੇ ਪੱਧਰ ਤੋਂ ਉੱਠ ਕੇ ਆਏ ਹਨ, ਹੁਣ ਇਹ ਸੇਵਾ ਕਰਨਾ ਚਾਹੁੰਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਜਿਹੜੇ ਨੌਜਵਾਨ ਰਾਜਨੀਤਿਕ ਵਿੱਚ ਆਉਣਾ ਚਾਹੁੰਦੇ ਹਨ ਤਾਂ ਅਸੀਂ ਸੁਆਗਤ ਕਰਾਂਗੇ।
ਇਹ ਵੀ ਪੜ੍ਹੋ-ਪੁਲਸ ਮੁਲਾਜ਼ਮ ਦੇ ਪੁੱਤਰ ਦਾ ਕੱਟਿਆ ਗਿਆ 25 ਹਜ਼ਾਰ ਰੁਪਏ ਦਾ ਚਲਾਨ, ਜਾਣੋ ਕੀ ਹੈ ਪੂਰਾ ਮਾਮਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ